14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹੀਰਾ ਸਿੰਘ ਨੇ ਭਾਜਪਾ ਦੇ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 22-05-2026
ਅਮਰਗੜ੍ਹ, 21 ਮਈ (ਪਵਿੱਤਰ ਸਿੰਘ) - ਨਗਰ ਪੰਚਾਇਤ ਅਮਰਗੜ੍ਹ 'ਚ 11 ਵਾਰਡਾਂ 'ਚ 26 ਮਈ ਨੂੰ ਹੋ ਰਹੀ ਮਿਊਾਸੀਪਲ ਕੌਂਸਲਰਾਂ ਦੀ ਚੋਣ ਲਈ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਭਾਰਤੀ ਜਨਤਾ ਪਾਰਟੀ ਦੇ ਅਮਰਗੜ੍ਹ ਤੋਂ ਹਲਕਾ ਇੰਚਾਰਜ ਹੀਰਾ ਸਿੰਘ ਵੱਲੋਂ ਅੱਜ ਵੱਖ-ਵੱਖ ਵਾਰਡਾਂ ਅੰਦਰ ਭਾਜਪਾ ਦੇ ਉਮੀਦਵਾਰਾਂ ਲਈ ਘਰ ਘਰ ਜਾ ਕੇ ਜਿੱਥੇ ਵੋਟਾਂ ਮੰਗੀਆਂ ਗਈਆਂ, ਉੱਥੇ ਲੋਕਾਂ ਨੂੰ ਇਕੱਠੇ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦਿਆਂ ਚੋਣ ਪ੍ਰਚਾਰ ਕੀਤਾ ਗਿਆ | ਵਾਰਡ ਨੰਬਰ 2 ਤੋਂ ਭਾਜਪਾ ਦੀ ਉਮੀਦਵਾਰ ਸ਼੍ਰੀਮਤੀ ਸੰਦੀਪ ਰਾਣੀ ਅਤੇ ਵਾਰਡ ਨੰਬਰ ਤਿੰਨ ਚੋਂ ਭਾਜਪਾ ਦੇ ਉਮੀਦਵਾਰ ਸੁਕਿ੍ਤੀ ਗੁਪਤਾ ਪਤਨੀ ਮਨੀਸ਼ ਗੋਇਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਹੀਰਾ ਸਿੰਘ ਨੇ ਕਿਹਾ ਕਿ ਗੋਇਲ ਪਰਿਵਾਰ ਇੱਕ ਸਮਾਜ ਸੇਵੀ ਪਰਿਵਾਰ ਹੈ, ਇਹਨਾਂ ਨੇ ਆਪਣੇ ਪਿਤਾ ਦੀਆਂ ਅੱਖਾਂ ਦਾਨ ਕਰਕੇ ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਇਆ ਹੈ, ਇਸ ਲਈ ਇਹਨਾਂ ਦੀ ਸੇਵਾ ਨੂੰ ਦੇਖਦੇ ਹੋਏ ਸ਼੍ਰੀਮਤੀ ਸੁਕਿ੍ਤੀ ਗੁਪਤਾ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਲਈ ਕਮਲ ਦੇ ਫ਼ੁੱਲ ਵਾਲੇ ਚੋਣ ਨਿਸ਼ਾਨ 'ਤੇ ਮੋਹਰਾਂ ਲਗਾਉਣੀਆਂ ਚਾਹੀਦੀਆਂ ਹਨ | ਇਸ ਮੌਕੇ ਮੰਡਲ ਪ੍ਰਧਾਨ ਪਵਨ ਕੁਮਾਰ, ਹਰਮਨ ਕੌੜਾ, ਜੱਗਪ੍ਰੀਤ ਸਿੰਘ ਜੱਗੀ, ਡਾਕਟਰ ਮੀਕਲ ਗੁਪਤਾ, ਡਾਕਟਰ ਕੇ.ਜੀ. ਸਿੰਗਲਾ, ਡਾਕਟਰ ਗੁਰਜੰਟ ਸਿੰਘ, ਰਕੇਸ਼ ਕੁਮਾਰ, ਹੇਮਰਾਜ, ਕੁਲਦੀਪ ਕੁਮਾਰ ਬਿੱਟਾ, ਚਮਨ ਲਾਲ, ਸਾਧੂ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਭਾਜਪਾ ਵਰਕਰ ਅਤੇ ਅÏਰਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਓ.ਐਸ.ਡੀ ਸੁਖਵੀਰ ਸਿੰਘ ਵਲੋਂ ਭੁਪਿੰਦਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ ਸੁਨਾਮ, ਧੂਰੀ, ਭਵਾਨੀਗੜ੍ਹ ਅਤੇ ਲੌਂਗੋਵਾਲ ਦੀਆਂ ਨਗਰ ਕੌਂਸਲ ਚੋਣਾਂ ਲਈ 262 ਉਮੀਦਵਾਰ ਚੋਣ ਮੈਦਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।