15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਧੂਰੀ ਨਗਰ ਕੌਂਸਲ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਮੁੱਖ ਮੰਤਰੀ ਮਾਨ ਦੀ ਝੋਲੀ ਪਾਵਾਂਗੇ- ਚੱਠਾ <br/>

ਅਜੀਤ ਡੈਸਕ 25-05-2026
ਧੂਰੀ, 24 ਮਈ (ਸੰਜੇ ਲਹਿਰੀ) - ਆਉਣ ਵਾਲੀ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ 'ਚ 'ਆਪ' ਦਾ ਪਲੜਾ ਪੂਰੀ ਤਰ੍ਹਾਂ ਭਾਰੀ ਦਿਖਾਈ ਦੇ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਰਵਾਏ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧੂਰੀ ਦੇ ਵੋਟਰ ਨਗਰ ਕੌਂਸਲ ਦੀਆਂ ਸਾਰੀਆਂ (21) ਸੀਟਾਂ ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਸਾਰੀਆਂ ਸੀਟਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਝੋਲੀ ਪਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪਣੇ ਸਪੁੱਤਰ ਵਿਕਰਾਂਤ ਚੱਠਾ ਦੀ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਆਪ ਆਗੂ ਸਤਿੰਦਰ ਸਿੰਘ ਚੱਠਾ ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਸੁੱਖੀ ਸਮੇਤ ਪੂਰੀ ਲੀਡਰਸ਼ਿਪ ਦਿਨ ਰਾਤ ਇੱਕ ਕਰ ਕੇ ਇਨ੍ਹਾਂ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੇ ਨਾਲ ਨਾਲ ਭਗਵੰਤ ਮਾਨ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾ ਰਹੀ ਹੈ | ਇਸ ਮੌਕੇ ਮੁੱਖ ਮੰਤਰੀ ਦੇ ਓ. ਐਸ. ਡੀ. ਸੁਖਬੀਰ ਸਿੰਘ ਸੁੱਖੀ ਨੇ ਵੀ ਵਿਕਰਾਂਤ ਚੱਠਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸਤਿੰਦਰ ਸਿੰਘ ਚੱਠਾ ਦੀ ਪਾਰਟੀ ਨੂੰ ਇੱਕ ਵੱਡੀ ਦੇਣ ਹੈ ਅਤੇ ਨਵੀਂ ਬਣੀ ਨਗਰ ਕੌਂਸਲ ਦੀ ਕਮੇਟੀ ਦੇ ਸਹਿਯੋਗ ਨਾਲ ਧੂਰੀ ਨੂੰ ਹੋਰ ਖ਼ੂਬਸੂਰਤ ਬਣਾਉਣ ਦੇ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਰਾਈਸੀਲਾ ਗਰੁੱਪ ਦੇ ਡਾਇਰੈਕਟਰ ਪੁਰਸ਼ੋਤਮ ਗਰਗ ਕਾਲਾ, ਅਨਿਲ ਕੁਮਾਰ ਮਿੱਤਲ ਡਾਇਰੈਕਟਰ, ਉਦਯੋਗਪਤੀ ਮੱਖਣ ਲਾਲ ਗਰਗ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ, ਟਰੱਕ ਯੂਨੀਅਨ ਦੇ ਪ੍ਰਧਾਨ ਕਮਲ ਸਿੰਘ, ਬਲਾਕ ਸੰਮਤੀ ਦੇ ਪ੍ਰਧਾਨ ਰਣਜੋਧ ਸਿੰਘ, ਸੁਰਜੀਤ ਸਿੰਘ ਰਾਜੋਮਾਜਰਾ, ਜਸਵੀਰ ਸਿੰਘ ਜੱਜ, ਪ੍ਰੀਤ ਧੂਰੀ, ਮਿਲਖਰਾਜ ਮਿਲਖੀ ਆਦਿ ਤੋਂ ਇਲਾਵਾ ਹੋਰ ਅਨੇਕਾਂ ਆਪ ਆਗੂ ਅਤੇ ਮੁਹੱਲਾ ਨਿਵਾਸੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਭਿ੍ਸ਼ਟਾਚਾਰ ਦੇ ਮਾਮਲਿਆਂ 'ਚ ਏਜੰਸੀਆਂ ਵਲੋਂ ਕਾਰਵਾਈ ਨਿਰਪੱਖਤਾ ਨਾਲ ਕੀਤੀ ਜਾ ਰਹੀ- ਸਤਨਾਮ ਸਿੰਘ ਸੰਧੂ <br/> ਅਗਲੀ ਖ਼ਬਰ ਸੰਗਰੂਰ ਜ਼ਿਲ੍ਹੇ ਦੀਆਂ 4 ਨਗਰ ਕੌਂਸਲਾਂ ਲਈ ਚੋਣਾਂ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।