15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੁਲਿਸ ਮੁਲਾਜ਼ਮ ਸਮੇਤ 3 ਵਿਅਕਤੀ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ

ਅਜੀਤ ਡੈਸਕ 25-05-2026
ਅਮਰਗੜ੍ਹ, 24 ਮਈ (ਜਤਿੰਦਰ ਮੰਨਵੀ) - ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਮਾਹੋਰਾਣਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਇਕ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਲਿਆ | ਫੜੇ ਗਏ ਮੁਲਜ਼ਮਾਂ 'ਚ ਪੰਜਾਬ ਪੁਲਿਸ ਦਾ ਇੱਕ ਸੀਨੀਅਰ ਸਿਪਾਹੀ ਵੀ ਸ਼ਾਮਿਲ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸੀ.ਆਈ.ਏ. ਸਟਾਫ਼ ਮਾਹੌਰਾਣਾ ਤੋਂ ਅਮਰਗੜ੍ਹ ਵੱਲ ਜਾ ਰਹੇ ਸਨ | ਇਸੇ ਦੌਰਾਨ ਰਸਤੇ 'ਚ ਇੱਕ ਸ਼ੱਕੀ ਗੱਡੀ ਖੜ੍ਹੀ ਦਿਖਾਈ ਦਿੱਤੀ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਗੱਡੀ ਦੇ ਨੇੜੇ ਜਾ ਕੇ ਚੈਕਿੰਗ ਕਰਨੀ ਚਾਹੀ, ਤਾਂ ਕਾਰ ਵਿਚ ਮੌਜੂਦ ਤਿੰਨਾਂ ਵਿਅਕਤੀਆਂ ਨੇ ਪੁਲਿਸ ਨੂੰ ਦੇਖ ਕੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ | ਪਰ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨੂੰ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਚੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਹੋਈ | ਫੜੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਰਾਜਦੀਪ ਸਿੰਘ ਉਰਫ਼ ਰਾਜਨ ਪੁੱਤਰ ਕਰਨੈਲ ਸਿੰਘ ਵਾਸੀ ਮਲੌਦ, ਹਰਸਪ੍ਰੀਤ ਸਿੰਘ ਉਰਫ਼ ਘੋੜਾ ਪੁੱਤਰ ਹਰਜਿੰਦਰ ਸਿੰਘ ਵਾਸੀ ਗੱਜਣਮਾਜਰਾ ਅਤੇ ਸਿਪਾਹੀ ਅਵਤਾਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਘਨੌਰੀ ਕਲਾਂ ਧੂਰੀ ਵਜੋਂ ਹੋਈ ਹੈ | ਪੁਲਿਸ ਨੇ ਦੱਸਿਆ ਕਿ ਉਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਆਦਰਸ਼ ਸਕੂਲਾਂ ਦੀਆਂ ਵਾਧੇ ਦੀਆਂ ਤਨਖ਼ਾਹਾਂ ਦਾ ਨੋਟੀਫ਼ਿਕੇਸ਼ਨ ਜਲਦੀ ਜਾਰੀ ਕਰੇ ਸਰਕਾਰ <br/> ਅਗਲੀ ਖ਼ਬਰ ਪਿੰਡ ਕੰਗਣਵਾਲ ਵਿਖੇ ਹੋਏ ਅੰਨ੍ਹੇ ਕਤਲ ਕਾਂਡ ਦੇ 2 ਦੋਸ਼ੀਆਂ ਨੂੰ ਕੀਤਾ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।