16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਗੋਲਡੀ ਤੂਰ ਦੇ ਹੱਕ 'ਚ ਉਮੜਿਆ ਭਾਰੀ ਇਕੱਠ- ਅਰਵਿੰਦ ਖੰਨਾ <br/>

ਅਜੀਤ ਡੈਸਕ 25-05-2026
ਭਵਾਨੀਗੜ੍ਹ, 24 ਮਈ (ਰਣਧੀਰ ਸਿੰਘ ਫੱਗੂਵਾਲਾ) - ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 3 ਤੋਂ ਉਮੀਦਵਾਰ ਹਰਵਿੰਦਰ ਸਿੰਘ ਗੋਲਡੀ ਤੂਰ ਦੇ ਹੱਕ ਵਿਚ ਹਲਕਾ ਇੰਚਾਰਜ ਅਰਵਿੰਦ ਖੰਨਾ ਨੇ ਚੋਣ ਮੀਟਿੰਗ ਕੀਤੀ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਿਹਾ ਭਰਪੂਰ ਸਮਰਥਨ ਇਹ ਸਾਬਤ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਗੋਲਡੀ ਤੂਰ ਹਮੇਸ਼ਾ ਸਮਾਜ ਸੇਵਾ ਵਿਚ ਅੱਗੇ ਰਹੇ ਹਨ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਦੇ ਆਏ ਹਨ | ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਕਪਿਲ ਗਰਗ, ਕਿ੍ਸ਼ਨ ਕੋਹਲੀ, ਰੁਪਿੰਦਰ ਸਿੰਘ ਹੈਪੀ ਰੰਧਾਵਾ ਸਾਬਕਾ ਚੇਅਰਮੈਨ, ਪਰਮਜੀਤ ਕੌਰ ਵਿਰਕ, ਇਕਬਾਲਜੀਤ ਸਿੰਘ ਪੂਨੀਆ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਨਰਿੰਦਰ ਸ਼ੈਲੀ, ਗੁਰਦੇਵ ਗਰਗ, ਪ੍ਰਮੋਦ ਗਰਗ ਅਤੇ ਧਰਮਿੰਦਰ ਸਿੰਘ ਦੁੱਲਟ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਕੁੱਲ 61 ਵਾਰਡਾਂ ਲਈ 'ਸਿਆਸੀ ਧਿਰਾਂ ਦੀ ਫ਼ੈਸਲਾਕੁੰਨ ਜੰਗ ਅੰਤਿਮ ਪੜਾਅ 'ਚ ਪਹੁੰਚੀ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਦੀ ਹੋਵੇਗੀ ਸ਼ਾਨਦਾਰ ਜਿੱਤ- ਆਪ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।