16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਖੇਤਾਂ ਵਾਲੀ ਬਿਜਲੀ ਸਪਲਾਈ ਦੇ ਨਿਸ਼ਚਿਤ ਸਮੇਂ ਨੂੰ ਲੈ ਕੇ ਕਿਸਾਨ ਪ੍ਰੇਸ਼ਾਨ

ਅਜੀਤ ਡੈਸਕ 25-05-2026
ਦਿੜ੍ਹਬਾ, 24 ਮਈ (ਜਸਵੀਰ ਸਿੰਘ ਅÏਜਲਾ) - ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਲਈ ਸਪਲਾਈ ਦਿਨੇ ਦਿੱਤੀ ਜਾ ਰਹੀ ਹੈ ਜਿਸ ਨੂੰ ਸਮੂਹ ਕਿਸਾਨ ਖ਼ੂਬ ਸਲਾਹ ਰਹੇ ਹਨ ਪਰੰਤੂ ਇਨ੍ਹਾਂ ਦਿਨਾਂ ਵਿੱਚ ਬਿਜਲੀ ਦੀ ਸਪਲਾਈ ਸਵੇਰੇ 9 ਵਜੇ ਤੋਂ ਦੁਪਹਿਰ ਦੋ ਵਜੇ ਤੱਕ ਚੱਲਦੀ ਹੈ ਜਿਸ ਨਾਲ ਝੋਨੇ ਦੀ ਪਨੀਰੀ ਜਿਹੜੀ ਬਹੁਤ ਕੋਮਲ ਹੁੰਦੀ ਹੈ ਵਧ ਰਹੇ ਤਾਪਮਾਨ ਕਾਰਨ ਉਸ ਨੂੰ ਸੰਭਾਲ਼ਨਾ ਮੁਸ਼ਕਿਲ ਹੋ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਲਾਕੇ ਦੇ ਉੱਦਮੀ ਕਿਸਾਨ ਗੁਰਸੇਵਕ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਸਰਕਾਰ ਦਾ ਦਿਨੇ ਸਪਲਾਈ ਦੇਣਾ ਸ਼ਲਾਘਾਯੋਗ ਕਦਮ ਹੈ ਪਰੰਤੂ ਮਈ ਮਹੀਨੇ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਪਨੀਰੀ ਬੀਜੀ ਜਾਂਦੀ ਹੈ ਜਿਸ ਨੂੰ ਸੰਭਾਲਣਾ ਕਿਸਾਨਾਂ ਲਈ ਅÏਖਾ ਹੋ ਰਿਹਾ ਕਿਉਂਕਿ ਸਵੇਰੇ 9 ਵਜੇ ਤੱਕ ਕਾਫ਼ੀ ਗਰਮੀ ਵਧ ਜਾਂਦੀ ਹੈ ਜਿਸ ਨਾਲ ਪਨੀਰੀ ਦੇ ਸੜਨ ਦਾ ਡਰ ਬਣਿਆ ਰਹਿੰਦਾ ਹੈ ਅਤੇ ਉੱਗਣ ਸ਼ਕਤੀ ਵੀ ਪ੍ਰਭਾਵਿਤ ਹੋ ਰਹੀ ਹੈ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਮ ਤੋਂ ਤੜਕਸਾਰ ਬਿਜਲੀ ਸਪਲਾਈ ਖੇਤਾਂ ਨੂੰ ਦੇਣ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਪਨੀਰੀ ਪਾਲਨ ਵਿੱਚ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਜਨਗਣਨਾ ਵਿਚ ਡਿਊਟੀ ਕਰ ਰਹੇ ਅਧਿਆਪਕਾਂ ਨੂੰ ਵਿਭਾਗੀ ਡਿਊਟੀ ਤੋਂ ਛੋਟ ਦੇਣ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਮਲੇਰਕੋਟਲਾ ਦੇ ਕੁੱਲ 61 ਵਾਰਡਾਂ ਲਈ 'ਸਿਆਸੀ ਧਿਰਾਂ ਦੀ ਫ਼ੈਸਲਾਕੁੰਨ ਜੰਗ ਅੰਤਿਮ ਪੜਾਅ 'ਚ ਪਹੁੰਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।