17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਢੀਂਡਸਾ ਨੇ ਸਹੀ ਰਾਮ ਗੁਲਾੜੀ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 25-05-2026
ਖਨੌਰੀ 24, ਮਈ (ਬਲਵਿੰਦਰ ਸਿੰਘ ਥਿੰਦ) - ਖਨੌਰੀ ਤੋਂ ਪੱਤਰਕਾਰ ਕੁਲਵੰਤ ਸਿੰਘ ਗੁਲਾੜੀ ਦੇ ਪਿਤਾ ਸਹੀ ਰਾਮ ਦੀ ਪਿਛਲੇ ਦਿਨੀਂ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ ਸੀ | ਜਿਨ੍ਹਾਂ ਦੀ ਮਿ੍ਤਕ ਦੇਹ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸਹਿਮਤੀ ਨਾਲ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਸੀ | ਉਨ੍ਹਾਂ ਦੀ ਮੌਤ ਹੋਣ 'ਤੇ ਇਲਾਕਾ ਨਿਵਾਸੀਆਂ ਨਾਲ ਪੰਚ ਸਰਪੰਚ ਅਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਵਲੋਂ ਪਰਿਵਾਰਕ ਮੈਂਬਰਾਂ ਨਾਲ ਇਸ ਦੁੱਖ ਦੀ ਘੜੀ ਵਿਚ ਅਫ਼ਸੋਸ ਪ੍ਰਗਟਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਵੀ ਜਦੋਂ ਇਸ ਬਾਰੇ ਜਾਣਕਾਰੀ ਮਿਲੀ, ਤਾਂ ਉਨ੍ਹਾਂ ਨੇ ਵੀ ਪਿੰਡ ਗੁਲਾੜੀ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਘਰ ਪਹੁੰਚ ਕੇ ਅਫ਼ਸੋਸ ਪ੍ਰਗਟਾਇਆ | ਇਸ ਮੌਕੇ ਮਹਾਂਵੀਰ ਸੈਣੀ ਭੁੱਲਣ, ਸਰਪੰਚ ਸੁਰੇਸ਼ ਕੁਮਾਰ ਬਨਾਰਸੀ, ਸਾਬਕਾ ਸਰਪੰਚ ਪੂਰਨ ਸਿੰਘ, ਸਾਬਕਾ ਸਰਪੰਚ ਸਹੀ ਰਾਮ ਠਸਕਾ, ਕਿ੍ਸ਼ਨ ਅਨਦਾਨਾ, ਮਹਿੰਦਰ ਸਿੰਘ ਸਾਬਕਾ ਚੇਅਰਮੈਨ, ਰਘਬੀਰ ਸਿੰਘ, ਸਤਿਆਵਾਨ ਸਿੰਘ ਮੁਆਲ, ਸੋਹਨ ਲਾਲ, ਧਰਮਪਾਲ, ਗਿਆਨੀ ਰਾਮ, ਪਾਲਾ ਰਾਮ, ਰੋਹਤਾਸ, ਡਾਕਟਰ ਬਲਬੀਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੈਂਸਰ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਨੰਨੇ ਮੁੰਨੇ ਬੱਚਿਆਂ ਨੇ ਸਿਟੀ ਪਾਰਕ 'ਚ ਜਨਗਣਨਾ ਦੀ ਮਹੱਤਤਾ ਨੂੰ ਵਿਲੱਖਣ ਢੰਗ ਨਾਲ ਕੀਤਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।