17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਿ੍ਸ਼ੀ ਵਿਗਿਆਨ ਕੇਂਦਰ ਨੇ ਮਨਾਇਆ ਖੇਤ ਦਿਵਸ

ਅਜੀਤ ਡੈਸਕ 25-05-2026
ਧੂਰੀ, 24 ਮਈ (ਸੁਖਵੰਤ ਸਿੰਘ ਭੁੱਲਰ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਸਬਜ਼ੀ ਵਿਗਿਆਨ ਵਿਭਾਗ, ਪੀ.ਏ.ਯੂ., ਲੁਧਿਆਣਾ ਦੇ ਸਹਿਯੋਗ ਨਾਲ ਬਲਵਿੰਦਰ ਸਿੰਘ, ਪਿੰਡ ਭੜੀ ਮਾਨਸਾ, ਧੂਰੀ ਦੇ ਖੇਤ 'ਚ ਖ਼ਰਬੂਜ਼ੇ ਦੀ ਨਵੀਂ ਕਿਸਮ Tਪੰਜਾਬ ਅੰਮਿ੍ਤU ਨੂੰ ਉਤਸ਼ਾਹਿਤ ਕਰਨ ਲਈ ਖੇਤ ਦਿਵਸ ਮਨਾਇਆ | ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 60 ਤੋਂ ਵੱਧ ਖ਼ਰਬੂਜ਼ਾ ਅਤੇ ਸਬਜ਼ੀ ਉਤਪਾਦਕ ਕਿਸਾਨਾਂ ਨੇ ਭਾਗ ਲਿਆ | ਡਾ. ਮਨਦੀਪ ਸਿੰਘ, ਇੰਚਾਰਜ, ਕੇ.ਵੀ.ਕੇ., ਸੰਗਰੂਰ ਦੀ ਰਹਿਨੁਮਾਈ ਹੇਠ ਮਨਾਏ ਗਏ ਇਸ ਖੇਤ ਦਿਵਸ ਦਾ ਮੁੱਖ ਮਕਸਦ ਫ਼ਸਲੀ-ਵਿਭਿੰਨਤਾ 'ਚ ਸਬਜ਼ੀਆਂ ਦੇ ਯੋਗਦਾਨ ਦੇ ਨਾਲ-ਨਾਲ ਸਬਜ਼ੀਆਂ ਦੀਆਂ ਨਵੀਆਂ ਕਿਸਮਾਂ ਅਤੇ ਉਤਪਾਦਨ ਦੇ ਨਵੇਂ ਢੰਗਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਸੀ | ਇਸ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਤੋਂ ਆਏ ਵਿਗਿਆਨੀਆਂ ਦੀ ਟੀਮ ਨੇ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ | ਇਸ ਖੇਤ ਦਿਵਸ 'ਚ ਉਚੇਚੇ ਤੌਰ 'ਤੇ ਪਹੁੰਚੇ ਡਾ. ਸਤਪਾਲ ਸ਼ਰਮਾ ਮੁਖੀ, ਸਬਜ਼ੀ ਵਿਗਿਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਨੇ ਕਿਸਾਨਾਂ ਨੂੰ ਫਸਲੀ-ਵਿਭਿੰਨਤਾ 'ਚ ਸਬਜ਼ੀਆਂ ਦੇ ਯੋਗਦਾਨ ਬਾਰੇ ਜਾਗਰੂਕ ਕੀਤਾ | ਉਨ੍ਹਾਂ ਖ਼ਰਬੂਜ਼ੇ ਦੀ ਨਵੀਂ ਕਿਸਮ Tਪੰਜਾਬ ਅੰਮਿ੍ਤUਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਸਮ ਬੋਬੀ ਹਾਈਬਿ੍ਡ ਦੇ ਮੁਕਾਬਲੇ ਦੀ ਕਿਸਮ ਹੈ | ਇਸ ਦੀ ਖਾਸੀਅਤ ਇਹ ਹੈ ਕਿ ਇਸ ਕਿਸਮ ਦਾ ਬੀਜ ਕਿਸਾਨ ਖੁਦ ਤਿਆਰ ਕਰ ਸਕਦੇ ਹਨ ਅਤੇ ਇਸ ਦਾ ਬੀਜ ਬੌਬੀ ਹਾਈਬਿ੍ਡ ਨਾਲੋਂ ਸਸਤਾ ਪੈਂਦਾ ਹੈ | ਡਾ. ਦਿਲਪ੍ਰੀਤ ਤਲਵਾੜ, ਪਸਾਰ ਮਾਹਿਰ, ਸਬਜ਼ੀ ਵਿਗਿਆਨ ਵਿਭਾਗ ਨੇ ਖ਼ਰਬੂਜ਼ੇ ਦੀਆਂ ਉਤਪਾਦਨ ਤਕਨੀਕਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ | ਡਾ. ਹਰਪਾਲ ਸਿੰਘ ਭੁੱਲਰ, ਕੀਟ ਵਿਗਿਆਨੀ ਨੇ ਸਬਜ਼ੀਆਂ ਵਿਚ ਕੀੜੇ-ਮਕੌੜਿਆਂ ਦੀ ਸਰਵਪੱਖੀ ਰੋਕਥਾਮ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ | ਡਾ. ਅਮਰਜੀਤ ਸਿੰਘ, ਪ੍ਰਮੁੱਖ ਪਸਾਰ ਵਿਗਿਆਨੀ, ਪੌਦਾ ਰੋਗ ਵਿਭਾਗ ਨੇ ਕਿਸਾਨਾਂ ਨੂੰ ਸਬਜ਼ੀਆਂ 'ਤੇ ਆਉਣ ਵਾਲੀਆਂ ਬਿਮਾਰੀਆਂ ਦੇ ਲੱਛਣਾਂ ਅਤੇ ਇਨ੍ਹਾਂ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ | ਡਾ. ਸਈਅਦ ਪਟੇਲ, ਸਬਜ਼ੀ ਵਿਗਿਆਨੀ ਨੇ ਮਿਰਚਾਂ ਅਤੇ ਟਮਾਟਰਾਂ ਦੀਆਂ ਨਵੀਆਂ ਕਿਸਮਾਂ/ ਦੋਗਲੀਆਂ ਕਿਸਮਾਂ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ | ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀ ਮਸ਼ੀਨਰੀ) ਨੇ ਸਬਜ਼ੀਆਂ ਦੀ ਖੇਤੀ ਵਿਚ ਮਸ਼ੀਨਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ | ਡਾ. ਵਿਤਾਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕਿਸਾਨਾਂ ਨੂੰ ਸਬਜ਼ੀਆਂ ਤੋੜਨ ਉਪਰੰਤ ਉਨ੍ਹਾਂ ਦੀ ਸਾਂਭ- ਸੰਭਾਲ ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ | ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗ਼ਬਾਨੀ) ਨੇ ਸਬਜ਼ੀ ਘਰੇਲੂ ਬਗੀਚੀ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ | ਡਾ. ਕੁਲਵਿੰਦਰ ਸਿੰਘ, ਬਾਗ਼ਬਾਨੀ ਅਫ਼ਸਰ, ਸੰਗਰੂਰ ਨੇ ਬਾਗ਼ਬਾਨੀ ਕਿੱਤੇ 'ਚ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਬਾਰੇ ਜਾਣਕਾਰੀ ਦਿੱਤੀ |

ਪਿਛਲੀ ਖ਼ਬਰ ਮੱਲਾਂਵਾਲਾ 'ਚ ਦਾਖਲ ਹੁੰਦਿਆਂ ਹੀ ਗੰਦਗੀ ਅਤੇ ਕੂੜਾ ਕਰਦਾ ਲੋਕਾਂ ਦਾ ਸੁਆਗਤ ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਵਲੋਂ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।