17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜ਼ਿਲੇ੍ਹ 'ਚ 12 ਹਜ਼ਾਰ ਹੈਕਟੇਅਰ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਮਿੱਥਿਆ ਟੀਚਾ <br/>

ਅਜੀਤ ਡੈਸਕ 25-05-2026
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਖੇਤੀਬਾੜੀ ਵਿਭਾਗ ਵਲੋਂ ਇਸ ਸਾਲ ਬਠਿੰਡਾ ਜ਼ਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਹੇਠਾਂ ਰਕਬਾ ਵਧਾਉਂਦੇ ਹੋਏ 12 ਹਜ਼ਾਰ ਹੈਕਟੇਅਰ (30 ਹਜ਼ਾਰ ਏਕੜ) ਵਿਚ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਹੁਣ ਤੱਕ ਕਰੀਬ 1000 ਏਕੜ ਵਿਚ ਬਿਜਾਈ ਹੋ ਚੁੱਕੀ ਹੈ | ਜ਼ਿਲੇ੍ਹ ਅੰਦਰ ਪਿਛਲੇ ਸਾਲ ਝੋਨੇ ਦੀ ਕੀਤੀ ਗਈ ਸਿੱਧੀ ਬਿਜਾਈ ਦੇ ਅੰਕੜੇ 'ਤੇ ਨਜ਼ਰ ਮਾਰੀ ਜਾਵੇ ਤਾਂ ਕਰੀਬ 5000 ਹੈਕਟੇਅਰ ਵਿਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ ਅਤੇ ਪਿਛਲੇ 4-5 ਸਾਲਾਂ ਤੋਂ ਇਸ ਤਕਨੀਕ ਵੱਲ ਕਿਸਾਨਾਂ ਦੀ ਰੁਚੀ ਲਗਾਤਾਰ ਵਧ ਰਹੀ ਹੈ | ਹਾਲਾਂਕਿ ਪਹਿਲੀ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਕੁਝ ਤਕਨੀਕੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਹ ਬਿਜਾਈ 15 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਜੁਲਾਈ ਮਹੀਨੇ ਦੇ ਅੰਤ ਤੱਕ ਜਾਰੀ ਰਹੇਗੀ | ਇਸ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵੀ ਦਿੱਤੀ ਜਾਂਦੀ ਹੈ, ਜਿਸ ਦੇ ਤਹਿਤ ਪਿਛਲੇ ਸਾਲ ਜ਼ਿਲ੍ਹੇ 'ਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1 ਕਰੋੜ 87 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਗਈ ਸੀ | ਇਸ ਸਬੰਧੀ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ ਇਸ ਨਾਲ ਕਿਸਾਨਾਂ ਦਾ ਖਰਚਾ ਵੀ ਬਹੁਤ ਘੱਟ ਜਾਂਦਾ ਹੈ |

ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਸੰਤੋਸ਼ ਰਾਣੀ ਦੇ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਸਿਹਤਮੰਦ ਜੀਵਨ ਵੱਲ ਵਧ ਰਿਹਾ ਮਹਿਮਾ ਸਵਾਈ ਅੰਬੂਜਾ ਸੀਮੈਂਟਸ ਨੇ ਵਾਕਿੰਗ ਗਰੁੱਪਾਂ ਨੂੰ ਦਿੱਤਾ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।