02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਭਵਾਨੀਗੜ੍ਹ ਪੁਲਿਸ ਵਲੋਂ 3 ਵੱਖ-ਵੱਖ ਮਾਮਲਿਆਂ 'ਚ 6 ਕਾਬੂ

ਅਜੀਤ ਡੈਸਕ 01-06-2026
ਭਵਾਨੀਗੜ੍ਹ , 31 ਮਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਵਲੋਂ ਤਿੰਨ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦਿਆਂ 9000 ਨਸ਼ੀਲੇ ਕੈਪਸ਼ੂਲ, 100 ਨਸ਼ੀਲੀਆਂ ਗੋਲੀਆਂ ਅਤੇ 5 ਕਿਲੋ ਭੁੱਕੀ ਚੂਰਾ ਪੋਸਤ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ | ਇਸ ਤੋਂ ਇਲਾਵਾ ਪਿੰਡ ਨੂਰਪੁਰਾ ਵਿਖੇ ਕੁਝ ਮਹੀਨੇ ਪਹਿਲਾਂ ਮੱਝਾਂ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਥਾਣੇਦਾਰ ਤਰਸੇਮ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਪਿੰਡ ਕਾਕੜਾ ਨੇੜੇ ਚੈਕਿੰਗ ਦੌਰਾਨ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਕਾਰ 'ਚੋਂ 100 ਦੇ ਕਰੀਬ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਅਤੇ 9000 ਨਸ਼ੀਲੇ ਕੈਪਸ਼ੂਲ ਬਰਾਮਦ ਹੋਏ | ਪੁਲਿਸ ਨੇ ਕਾਰ ਸਵਾਰ ਸੰਜੀਵ ਕੁਮਾਰ ਸੰਜੂ ਪੁੱਤਰ ਮੱਘਰ ਸਿੰਘ ਅਤੇ ਸਿਮਰਨਜੀਤ ਸਿੰਘ ਸਿਮਰੀ ਪੁੱਤਰ ਰਣਜੀਤ ਸਿੰਘ ਵਾਸੀਆਨ ਭਵਾਨੀਗੜ੍ਹ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਘਰਾਚੋਂ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਦੀ ਪੁਲਿਸ ਪਾਰਟੀ ਵਲੋਂ ਪਿੰਡ ਅਕਬਰਪੁਰ ਤੋਂ ਬਿਜਲਪੁਰ ਵੱਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ | ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 5 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ | ਪੁਲਿਸ ਨੇ ਕਾਰ ਸਵਾਰ ਪਿ੍ੰਸ ਗਰਗ ਨੰਨੂ ਪੁੱਤਰ ਸੁਰੇਸ਼ ਕੁਮਾਰ ਅਤੇ ਦਿਲਪ੍ਰੀਤ ਸਿੰਘ ਦੱਲੀ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਬਾਸੀਅਰਖ ਨੂੰ ਭੁੱਕੀ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਇੱਕ ਹੋਰ ਮਾਮਲੇ ਵਿੱਚ ਪਿੰਡ ਨੂਰਪੁਰਾ ਵਿਖੇ ਕੁਝ ਮਹੀਨੇ ਪਹਿਲਾਂ ਮੱਝਾਂ ਚੋਰੀ ਕਰਨ ਵਾਲੇ ਹਾਮਿਦ ਵਾਸੀ ਗੁਹਾਨਾ, ਜ਼ਿਲ੍ਹਾ ਸਹਾਰਨਪੁਰ ਨੂੰ ਵੀ ਪੁਲਿਸ ਵਲੋਂ ਕਾਬੂ ਕੀਤਾ ਗਿਆ |

ਪਿਛਲੀ ਖ਼ਬਰ ਸਕੂਟੀ ਤੇ ਕਾਰ ਦੀ ਟੱਕਰ 'ਚ ਦੋਵੇਂ ਸਕੂਟੀ ਸਵਾਰ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਤੰਬਾਕੂ ਵਿਰੋਧੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।