02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਕੂਟੀ ਤੇ ਕਾਰ ਦੀ ਟੱਕਰ 'ਚ ਦੋਵੇਂ ਸਕੂਟੀ ਸਵਾਰ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 01-06-2026
ਮੂਨਕ, 31 ਮਈ (ਵਰਿੰਦਰ ਭਾਰਦਵਾਜ) - ਮੂਨਕ ਪਾਤੜਾਂ ਰੋਡ 'ਤੇ ਸ਼ਹਿਰ ਵਿਚਲੇ ਸਕੂਟੀ ਤੇ ਕਾਰ ਦੀ ਟੱਕਰ ਦੌਰਾਨ ਦੋਵੇਂ ਸਕੂਟੀ ਸਵਾਰਾਂ ਦੇ ਪੱਟ ਟੁੱਟ ਗਏ ਅਤੇ ਹੋਰ ਸੱਟਾਂ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਏ | ਸਰਕਾਰੀ ਹਸਪਤਾਲ ਮੂਨਕ ਦੇ ਡਾਕਟਰਾਂ ਨੇ ਮੁਢਲੀ ਸਹਾਇਤਾ ਦੇ ਕੇ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ | ਪੁਲਿਸ ਵਲੋਂ ਨੁਕਸਾਨੇ ਗਏ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦੋ ਲੜਕੇ ਹਿਤੇਸ਼ਦੀਪ ਸਿੰਘ ਤੇ ਪ੍ਰਭਜੋਤ ਸਿੰਘ ਆਪਸ 'ਚ ਮਾਮੇ ਭੂਆ ਦੇ ਪੁੱਤਰ ਹਨ ਜੋ ਆਪਣੇ ਘਰੋਂ ਸਕੂਟੀ 'ਤੇ ਸਵਾਰ ਹੋ ਕੇ ਸਟੇਡੀਅਮ ਕੋਲੋਂ ਗੁਜ਼ਰ ਰਹੇ ਸਨ, ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਦੇ ਚਾਲਕ ਨੇ ਸਮੇਤ ਸਕੂਟਰੀ ਸਵਾਰਾਂ ਦੇ ਸਕੂਟਰੀ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਕਾਫ਼ੀ ਦੂਰ ਤੱਕ ਘਸੀਟਦੀ ਹੋਈ ਤੁਰੀ ਗਈ | ਇਸ ਦੌਰਾਨ ਲੋਕਾਂ ਨੇ ਦੋਵੇਂ ਮੁੰਡਿਆਂ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਮੂਨਕ ਵਿਖੇ ਇਲਾਜ ਲਈ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਮੁਢਲੀ ਸਹਾਇਤਾ ਦੇਣ ਉਪਰੰਤ ਜ਼ਖਮੀਆਂ ਦੇ ਸੱਟਾਂ ਜ਼ਿਆਦਾ ਹੋਣ ਕਰਕੇ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ | ਡਾਕਟਰ ਨੀਰਜ ਕੁਮਾਰ ਦੇ ਦੱਸਣ ਅਨੁਸਾਰ ਦੋਵਾਂ ਮੁੰਡਿਆ ਦੇ ਪੱਟ ਫਰੈਕਚਰ ਹੋ ਗਏ ਹਨ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਹਾਇਰ ਮੈਡੀਕਲ ਸੈਂਟਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਜਦਕਿ ਇੱਕ ਜ਼ਖਮੀ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਪੁਲਿਸ ਆਪਣੀ ਕਾਰਵਾਈ ਵਿਚ ਜੁਟੀ ਹੋਈ ਹੈ |

ਪਿਛਲੀ ਖ਼ਬਰ 'ਆਪ' ਸਰਕਾਰ ਮੁਸਲਮਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ - ਸੁਲੇਮਾਨ ਜੌੜਾ ਵਿਧਾਇਕ ਡਾ. ਜਮੀਲ ਨੂੰ ਪੰਜਾਬ ਮੰਤਰੀ ਮੰਡਲ '... ਅਗਲੀ ਖ਼ਬਰ ਭਵਾਨੀਗੜ੍ਹ ਪੁਲਿਸ ਵਲੋਂ 3 ਵੱਖ-ਵੱਖ ਮਾਮਲਿਆਂ 'ਚ 6 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।