02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਵਿਧਾਇਕ ਰਹਿਮਾਨ ਦੇ ਵਿਕਾਸ ਕਾਰਜਾਂ ਕਰਕੇ ਨਗਰ ਕੌਂਸਲ 'ਤੇ 'ਆਪ' ਦਾ ਕਬਜ਼ਾ - 'ਆਪ' ਆਗੂ <br/>

ਅਜੀਤ ਡੈਸਕ 01-06-2026
ਸੰਦੌੜ, 31 ਮਈ (ਜਸਵੀਰ ਸਿੰਘ ਜੱਸੀ) - ਨਗਰ ਕੌਂਸਲ ਮਲੇਰਕੋਟਲਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਾਪਤ ਕੀਤੀ ਗਈ ਸ਼ਾਨਦਾਰ ਜਿੱਤ ਨੂੰ ਹਲਕੇ ਦੇ ਲੋਕਾਂ ਵੱਲੋਂ ਵਿਕਾਸ ਅਤੇ ਬਦਲਾਅ ਦੀ ਰਾਜਨੀਤੀ 'ਤੇ ਲਗਾਈ ਮੋਹਰ ਕਰਾਰ ਦਿੱਤਾ ਜਾ ਰਿਹਾ ਹੈ | ਪਾਰਟੀ ਆਗੂਆਂ ਨੇ ਕਿਹਾ ਕਿ ਮਲੇਰਕੋਟਲਾ ਦੇ ਮਾਨਯੋਗ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ਕਰਵਾਏ ਗਏ ਰਿਕਾਰਡ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦਾ ਹੀ ਨਤੀਜਾ ਹੈ ਕਿ ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਹੈ | ਪੀ. ਏ ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਏ. ਕੇ. ਵਾਈ ਮੂਨਿਸ ਰਹਿਮਾਨ ਹਲਕਾ ਯੂਥ ਆਗੂ, ਯਾਸਰ ਅਰਫਾਤ ਬਲਾਕ ਸੋਸ਼ਲ ਮੀਡੀਆ ਇੰਚਾਰਜ, ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ ਹਲਕਾ ਇੰਚਾਰਜ ਕਿਸਾਨ ਵਿੰਗ ਅਤੇ ਸਰਪੰਚ ਅਮਨਦੀਪ ਸਿੰਘ ਬਧਰਾਵਾਂ, ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਵਿਧਾਇਕ ਰਹਿਮਾਨ ਨੇ ਹਲਕੇ ਵਿੱਚ ਵਿਕਾਸ ਦੀ ਨਵੀਂ ਲਹਿਰ ਚਲਾਈ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ ਦੀ ਉਸਾਰੀ, ਗਲੀਆਂ-ਨਾਲੀਆਂ ਦਾ ਨਿਰਮਾਣ, ਪੀਣ ਵਾਲੇ ਸਾਫ਼ ਪਾਣੀ ਦੀਆਂ ਯੋਜਨਾਵਾਂ, ਸੀਵਰੇਜ ਪ੍ਰਬੰਧ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਿਹਤ ਤੇ ਸਿੱਖਿਆ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਸਾਜਨ ਅਨਸਾਰੀ, ਸਰਪੰਚ ਕੁਲਵੀਰ ਸਿੰਘ ਮਾਣਕ ਫ਼ੌਜੀ ਖ਼ੁਰਦ, ਆਗੂ ਦਿਲਵਰ ਮੁਬਾਰਕਪੁਰ ਚੁੰਘਾ ਮੌਜੂਦ ਸਨ |

ਪਿਛਲੀ ਖ਼ਬਰ ਅਧਿਆਪਕਾਂ ਨੇ 2 ਜੂਨ ਦੀ ਸੂਬਾ ਪੱਧਰੀ ਰੈਲੀ ਲਈ ਖਿੱਚੀਆਂ ਤਿਆਰੀਆਂ- ਕਰਨੈਲ ਮੂਨਕ <br/> ਅਗਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਦੀ ਪੰਜਾਬ ਪੱਧਰੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।