28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਬੀਐਸਐਫ ਵਿਚ ਨੌਕਰੀ ਕਰਦੀ ਸੰਦੀਪ ਕੌਰ ਦੇ ਪਲਾਟ ’ਤੇ ਕਬਜ਼ਾ ਕਰਨ ਸੰਬੰਧੀ ਪੜਤਾਲ ਲਈ ਜ਼ਿਲ੍ਹਾ ਪੁਲਿਸ ਸੰਗਰੂਰ ਨੂੰ ਹੋਏ ਹੁਕਮ

ਅਜੀਤ ਡੈਸਕ 18-06-2026


ਸੰਗਰੂਰ, 18 ਜੂਨ (ਧੀਰਜ ਪਸੋਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਜ਼ਿਲ੍ਹਾ ਪੁਲਿਸ ਸੰਗਰੂਰ ਨੂੰ ਹੁਕਮ ਕੀਤੇ ਹਨ ਕਿ ਕਮਿਸ਼ਨ ਕੋਲ ਨਿਰਮਲ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕਿਲਾ ਹਕੀਮਾ ਤੋਂ ਸ਼ਿਕਾਇਤ ਪ੍ਰਾਪਤ ਹੋਈ ਹੈ ਕਿ ਉਹ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੇ ਹਨ। ਉਸ ਦਾ ਪੁੱਤਰ ਬਲਜਿੰਦਰ ਸਿੰਘ ਫ਼ੌਜ ਦੇ ਵਿਚ ਨੌਕਰੀ ਕਰਦਾ ਹੈ ਅਤੇ ਨੂੰਹ ਸੰਦੀਪ ਕੌਰ ਬੀਐਸਐਫ ਵਿਚ ਨੌਕਰੀ ਕਰਦੀ ਹੈ। ਸੰਦੀਪ ਕੌਰ ਦਾ ਸੰਗਰੂਰ ਦੀ ਬੱਗੂਆਣਾ ਬਸਤੀ ਵਿਚ ਇੱਕ ਪਲਾਟ ਹੈ। ਸ਼ਿਕਾਇਤ ਕਰਤਾ ਖ਼ੁਦ ਉਸ ਦੀ ਦੇਖਭਾਲ ਕਰਦਾ ਹੈ, 26 ਅਪ੍ਰੈਲ 2026 ਨੂੰ ਕੁਝ ਵਿਅਕਤੀਆਂ ਨੇ ਆ ਕੇ ਪਲਾਟ ਵਿਚ ਖੜੇ ਦਰਖਤਾਂ ਨੂੰ ਪੁੱਟ ਦਿੱਤਾ ਅਤੇ ਪਲਾਟ ਦੀ ਚਾਰਦਵਾਰੀ( ਬੁਰਜੀਆਂ ਅਤੇ ਲੱਗੀਆਂ ਤਾਰਾਂ) ਨੂੰ ਤੋੜ ਦਿੱਤਾ। ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਉਸ ਦੀ ਕੁੱਟਮਾਰ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪੁਲਿਸ ਨੇ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਕਰਤਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਜਿਸ ਦੀ ਪੜਤਾਲ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਨੂੰ ਲਿਖਿਆ ਗਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਕਮਿਸ਼ਨ ਚਾਹੁੰਦਾ ਹੈ ਕਿ 22 ਜੂਨ 2026 ਨੂੰ ਸਬੰਧਤ ਐਸਪੀ ਵੱਲੋਂ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਪੜਤਾਲ ਰਿਪੋਰਟ ਪੇਸ਼ ਕੀਤੀ ਜਾਵੇ।

ਪਿਛਲੀ ਖ਼ਬਰ ਨਾਜਾਇਜ਼ ਅਸਲ੍ਹਾ ਰੱਖਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਦਾ ਵਿਕਾਸ ਹਮੇਸ਼ਾ ਅਕਾਲੀ ਸਰਕਾਰ ਸਮੇਂ ਹੀ ਹੋਇਆ- ਜਸਵੰਤ ਸਿੰਘ ਢਿੱਲੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।