ਅਮਰਗੜ੍ਹ, 18 ਜੂਨ(ਜਤਿੰਦਰ ਮੰਨਵੀ)-ਥਾਣਾ ਅਮਰਗੜ੍ਹ ਪੁਲਿਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਐਸ.ਐਚ.� ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਰੁਟੀਨ ਚੈਕਿੰਗ ਅਤੇ ਨਾਕਾਬੰਦੀ ਦੇ ਸਬੰਧ ‘ਚ ਅਮਰਗੜ੍ਹ ਬਾਜ਼ਾਰ ‘ਚ ਮੌਜੂਦ ਸੀ। ਇਸ ਦੌਰਾਨ ਇੱਕ ਖਾਸ ਮੁਖਬਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਕਥਿਤ ਦੋਸ਼ੀ ਯੋਗੇਸ਼ ਉਰਫ਼ ਦੱਦੂ ਪੁੱਤਰ ਰਾਜੇਸ਼ ਕੁਮਾਰ ਵਾਸੀ ਧੱਕਾ ਬਸਤੀ ਜੀਵਨ ਨਗਰ ਸੋਹੀਆ ਰੋਡ ਸੰਗਰੂਰ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਆਦੀ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਇਹ ਵਿਅਕਤੀ ਆਪਣੇ ਕੋਲ ਨਾਜਾਇਜ਼ ਅਸਲਾ ਰੱਖਦਾ ਹੈ ਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਅਮਰਗੜ੍ਹ ਇਲਾਕੇ ਦੇ ਪਿੰਡ ਬਾਗੜੀਆਂ, ਮੁਹਾਲੀ, ਮੁਹਾਲਾ, ਭੱਟੀਆਂ ਕਲਾਂ ਅਤੇ ਭੱਟੀਆਂ ਖੁਰਦ ਆਦਿ ਪਿੰਡਾਂ ‘ਚ ਘੁੰਮਦਾ ਦੇਖਿਆ ਗਿਆ ਹੈ।ਅਮਰਗੜ੍ਹ ਪੁਲਿਸ ਵੱਲੋਂ ਮੁਖਬਰ ਦੀ ਸੂਚਨਾ ਨੂੰ ਭਰੋਸੇਯੋਗ ਮੰਨਦੇ ਹੋਏ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਗਈ ਤੇ ਯੋਗੇਸ਼ ਉਰਫ਼ ਦੱਦੂ ਖ਼ਿਲਾਫ਼ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਨਾਜਾਇਜ਼ ਅਸਲ੍ਹਾ ਰੱਖਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ
ਅਜੀਤ ਡੈਸਕ
18-06-2026