07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਿਸਾਨ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 02-07-2026

ਮੂਲੋਵਾਲ, 1 ਜੁਲਾਈ (ਰਤਨ ਸਿੰਘ ਭੰਡਾਰੀ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਵੱਲੋਂ ਪਿੰਡ ਮੂਲੋਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਅਸਲੀਅਤ ਲੋਕਾਂ ਸਾਹਮਣੇ ਰੱਖਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ, ਨਿਰਵਿਘਨ ਬਿਜਲੀ ਅਤੇ ਨਹਿਰੀ ਪਾਣੀ ਦੀ ਯਕੀਨੀ ਸਪਲਾਈ ਨਾ ਕੀਤੀ, ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤਿੱਖੇ ਅਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਨ੍ਹਾਂ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸੰਬੰਧਿਤ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਬਾਬੂ ਸਿੰਘ ਮੂਲੋਵਾਲ, ਪ੍ਰਗਟ ਸਿੰਘ,ਛੱਜੂ ਸਿੰਘ, ਬਲੌਰ ਸਿੰਘ ਦਰਸ਼ਨ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਹੋਏ।
ਪਿਛਲੀ ਖ਼ਬਰ ਸਰਕਾਰ ਨੇ ਪਾਇਆ ਔਰਤਾਂ ਨੂੰ ਇਕ ਵਾਰ ਫੇਰ ਟੂੰ-ਟੂੰ ਦੀ ਉਡੀਕ ਵਿਚ ਅਗਲੀ ਖ਼ਬਰ ਮਨਰੇਗਾ ਕਰਮਚਾਰੀ ਯੂਨੀਅਨ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।