08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਮਹਿਲਾਵਾਂ ਦੇ ਸਨਮਾਨ ਲਈ ਇਤਿਹਾਸਕ ਕਦਮ-ਹਰਵਿੰਦਰ ਸਿੰਘ ਛਾਜਲੀ

ਅਜੀਤ ਡੈਸਕ 02-07-2026
ਛਾਜਲੀ, 1 ਜੁਲਾਈ (ਅਜਾਇਬ ਸਿੰਘ ਨੀਲੋਵਾਲ) – ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯੋਜਨਾ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਨੂੰ ਹੋਰ ਉੱਚਾ ਚੁੱਕਣ ਵਾਲਾ ਇੱਕ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਇੱਕ ਹਜ਼ਾਰ ਅਤੇ ਪੰਦਰਾਂ ਸੌ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਆਪਣਾ ਇੱਕ ਹੋਰ ਲੋਕ-ਪੱਖੀ ਵਾਅਦਾ ਪੂਰਾ ਕੀਤਾ ਹੈ।ਹਰਵਿੰਦਰ ਸਿੰਘ ਛਾਜਲੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਰਕਾਰ ਲੋਕ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਖਾਸ ਕਰਕੇ ਆਰਥਿਕ ਤੌਰ ‘ਤੇ ਲੋੜਵੰਦ ਮਹਿਲਾਵਾਂ ਲਈ ਬਹੁਤ ਵੱਡਾ ਸਹਾਰਾ ਸਾਬਤ ਹੋਵੇਗੀ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।ਉਨ੍ਹਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਵੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਮਜ਼ਬੂਤ ਵਿੱਤੀ ਪ੍ਰਬੰਧਨ ਸਦਕਾ ਹੀ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੜਬਾ ਹਲਕੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸੜਕਾਂ, ਸਿੱਖਿਆ, ਸਿਹਤ, ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਤੇਜ਼ੀ ਨਾਲ ਹੋਇਆ ਵਿਕਾਸ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਿਹਾ ਹੈ। ਅੰਤ ਵਿੱਚ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰ ਰਹੀ ਹੈ ਅਤੇ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੀਆਂ।
ਪਿਛਲੀ ਖ਼ਬਰ ਐਫਸੀਆਈ ਤੋਂ ਯੂਜ਼ਰ ਚਾਰਜ ਅਤੇ ਟਰਾਂਸਪੋਰਟ ਖਰਚਿਆਂ ਦੇ ਭਗਤਾਨ ਦੀ ਕੀਤੀ ਮੰਗ ਅਗਲੀ ਖ਼ਬਰ ਪੰਜਾਬ ਦੇ ਪੈਨਸ਼ਨਰ ਡਾਕਟਰਾਂ ਨੇ ਰਾਸ਼ਟਰੀ ਡਾਕਟਰ ਦਿਵਸ ਨੂੰ ਕਾਲਾ ਦਿਵਸ ਵਜੋਂ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।