08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸੰਤ ਬਾਬਾ ਤੇਜਾ ਸਿੰਘ ਦੀ ਬਰਸੀ ਮੌਕੇ ਸੁਨਾਮ ਤੋਂ ਸੰਗਤ ਦਾ ਜਥਾ ਬੜੂ ਸਾਹਿਬ ਲਈ ਰਵਾਨਾ

ਅਜੀਤ ਡੈਸਕ 02-07-2026
ਸੁਨਾਮ ਊਧਮ ਸਿੰਘ ਵਾਲਾ,1 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਮਹਾਨ ਗੁਰਸਿੱਖ, ਸਿੱਖਿਆਵਿਦ ਅਤੇ ਸੇਵਾਪੰਥੀ ਮਹਾਂਪੁਰਖ ਸੰਤ ਬਾਬਾ ਤੇਜਾ ਸਿੰਘ ਜੀ ਦੀ 61ਵੀਂ ਬਰਸੀ ਦੇ ਪਾਵਨ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਸੁਨਾਮ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਸੰਗਤ ਦਾ ਇੱਕ ਵਿਸ਼ਾਲ ਜਥਾ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਧਾਮ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਲਈ ਰਵਾਨਾ ਹੋਇਆ।ਇਹ ਜੱਥਾ ਜਥੇਦਾਰ ਜਗਦੇਵ ਸਿੰਘ, ਪ੍ਰਧਾਨ ਰਾਗੀ ਜੱਥਾ ਆਲ ਇੰਡੀਆ, ਅਤੇ ਬਲਵਿੰਦਰ ਸਿੰਘ, ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਪੁਰਾ ਦੀ ਅਗਵਾਈ ਵਿਚ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਗੁਰੂ ਘਰ ਵਿਚ ਅਰਦਾਸ ਕੀਤੀ ਗਈ ਅਤੇ ਸਮੂਹ ਸੰਗਤ ਨੇ ਸੰਤ ਬਾਬਾ ਤੇਜਾ ਸਿੰਘ ਜੀ ਦੇ ਦਰਸਾਏ ਸੇਵਾ, ਸਿਮਰਨ, ਸਿੱਖਿਆ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ‘ਤੇ ਚੱਲਣ ਦਾ ਅਹਿਦ ਦੁਹਰਾਇਆ।ਇਸ ਸਮੇ ਭਾਈ ਜਗਮੇਲ ਸਿੰਘ ਛਾਜਲਾ ਪ੍ਰਧਾਨ ਰਾਗੀ ਜਥਾ ਆਲ ਇੰਡੀਆ ਨੇ ਕਿਹਾ ਕਿ ਸੰਤ ਬਾਬਾ ਤੇਜਾ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਗੁਰਮਤਿ ਦੇ ਪ੍ਰਚਾਰ, ਸਿੱਖਿਆ ਦੇ ਪ੍ਰਸਾਰ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਕੀਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚ, ਸੇਵਾ, ਨਿਮਰਤਾ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਵੱਖ ਵੱਖ ਸੁਸਾਇਟੀਆਂ ਦੇ ਸਹਿਯੋਗ ਨਾਲ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।ਸੰਗਤਾਂ ਨੇ ਅਰਦਾਸ ਕੀਤੀ ਕਿ ਬਾਬਾ ਜੀ ਦੀ ਪਾਵਨ ਯਾਦ ਵਿੱਚ ਮਨਾਏ ਜਾ ਰਹੇ ਇਹ ਸਮਾਗਮ ਸਮੁੱਚੀ ਮਨੁੱਖਤਾ ਲਈ ਸ਼ਾਂਤੀ, ਏਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਬਣਨ।
ਪਿਛਲੀ ਖ਼ਬਰ ਸਹਾਰਾ ਚੈਰੀਟੇਬਲ ਟਰੱਸਟ ਦੀ ਚੋਣ ਅਗਲੀ ਖ਼ਬਰ ਐਫਸੀਆਈ ਤੋਂ ਯੂਜ਼ਰ ਚਾਰਜ ਅਤੇ ਟਰਾਂਸਪੋਰਟ ਖਰਚਿਆਂ ਦੇ ਭਗਤਾਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।