08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਾਰ ’ਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਅਜੀਤ ਡੈਸਕ 02-07-2026

ਭਵਾਨੀਗੜ੍ਹ, 1 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ ਐਕਸਾਈਜ਼ ਵਿਭਾਗ ਦੀ ਟੀਮ ਨਾਲ ਸਾਂਝੀ ਕਾਰਵਾਈ ਕਰਦਿਆਂ ਪਿੰਡ ਨਦਾਮਪੁਰ ਤੋਂ ਥੰਮਣ ਸਿੰਘ ਵਾਲਾ ਨੂੰ ਜਾਂਦੀ ਨਹਿਰ ਕਿਨਾਰੇ ਸੜਕ ’ਤੇ ਖੜ੍ਹੀ ਇਕ ਕਾਰ ਵਿਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਅਤੇ ਐਕਸਾਈਜ਼ ਇੰਸਪੈਕਟਰ ਨੀਲਮ ਚੋਪੜਾ ਦੀ ਟੀਮ ਸਮੇਤ ਪਿੰਡ ਨਦਾਮਪੁਰ ਤੋਂ ਥੰਮਣ ਸਿੰਘ ਵਾਲਾ ਨੂੰ ਜਾਂਦੀ ਨਹਿਰ ਕਿਨਾਰੇ ਸੜਕ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੜਕ ਕਿਨਾਰੇ ਇਕ ਕਾਰ ਖੜ੍ਹੀ ਦਿਖਾਈ ਦਿੱਤੀ, ਜਿਸ ਵਿਚ ਦੋ ਵਿਅਕਤੀ ਬੈਠੇ ਹੋਏ ਸਨ। ਪੁਲਿਸ ਨੂੰ ਦੇਖ ਕੇ ਦੋਵੇਂ ਵਿਅਕਤੀਆਂ ਨੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਦੋਵਾਂ ਨੇ ਆਪਣੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੁਰੀ ਪੁੱਤਰ ਸਤਨਾਮ ਸਿੰਘ ਅਤੇ ਭਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਪਿੰਡ ਹਰਿਆਊ ਵਜੋਂ ਹੋੋਈ। ਪੁਲਿਸ ਵਲੋਂ ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਰ ਅਤੇ ਬਰਾਮਦ ਕੀਤੀ ਸ਼ਰਾਬ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ 1013 ਲੈਕਚਰਾਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।