08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

1013 ਲੈਕਚਰਾਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ

ਅਜੀਤ ਡੈਸਕ 02-07-2026
ਭਵਾਨੀਗੜ੍ਹ , 1 ਜੁਲਾਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) – ਸਥਾਨਕ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਐਸ.ਸੀ.,ਐਸ.ਟੀ. ਸਮਾਜ ਦੇ ਆਗੂਆਂ ਦੀ ਇਕ ਮੀਟਿੰਗ ਆਗੂ ਚੰਦ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਚੰਦ ਸਿੰਘ ਰਾਮਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ 1013 ਲੈਕਚਰਾਰ ਰੱਖਣ ਦੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਐਸ.ਸੀ. ਸਮਾਜ ਦੇ ਯੋਗ ਉਮੀਦਵਾਰਾਂ ਨੂੰ ਪੋਸਟਾਂ ਵਿਚੋਂ ਬਾਹਰ ਰੱਖ ਕੇ ਰਿਜਰਵੇਸ਼ਨ ਨੀਤੀ ਦੀ ਉਲੰਘਨਾ ਕੀਤੀ ਗਈ ਹੈ । ਸਰਕਾਰ ਵਲੋਂ ਅਜਿਹਾ ਕਰ ਕੇ ਐਸ.ਸੀ. ਸਮਾਜ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਜਿਸ ਦੀ ਉਹ ਸਖ਼ਤ ਸਬਦਾਂ ’ਚ ਨਿਖੇਧੀ ਕਰਦੇ ਹਨ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕਰਦੇ ਹਨ ਕਿ ਅਜਿਹਾ ਕਰਨ ਵਾਲੇ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਅਤੇ ਸਿੱਖਿਆ ਵਿਭਾਗ ਦੇ ਜੋ ਵੀ ਅਧਿਕਾਰੀ ਇਸ ਪ੍ਰਕਿਰਿਆ ਵਿਚ ਆਉਂਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐਸ.ਸੀ. ਕਮਿਸ਼ਨ ਕੋਲੋਂ ਵੀ ਮੰਗ ਕੀਤੀ ਹੈ ਇਸ ਸਬੰਧੀ ਨੋਟਿਸ ਲੈ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਏ ਕਿਹਾ ਕਿ ਅਗਲੇ ਦੋ ਦਿਨਾਂ ਦੇ ਅੰਦਰ ਇਹ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ। ਸਰਕਾਰ ਨੇ ਜੇਕਰ ਅਜਿਹਾ ਨਾ ਕੀਤਾ ਤਾਂ ਉਨ੍ਹਾਂ ਵਲੋਂ ਵੱਖ-ਵੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਚਰਨਾ ਰਾਮ ਲਾਲਕਾ, ਕੰਵਲਜੀਤ ਸਿੰਘ, ਸੁੰਦਰ ਸਿੰਘ, ਹਾਕਮ ਸਿੰਘ, ਸਤਿਗੁਰ ਸਿੰਘ, ਅਵਤਾਰ ਸਿੰਘ ਫੌਜੀ, ਡਾ.ਗੁਰਚਰਨ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਜਗਤਾਰ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰ ਦਿੱਤਾ-ਚੀਮਾ ਅਗਲੀ ਖ਼ਬਰ ਕਾਰ ’ਚੋਂ 50 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।