08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵੱਡੀ ਗਿਣਤੀ ’ਚ ਸਿਹਤ ਕਾਮੇ ਸੂਬਾ ਪੱਧਰੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਨੂੰ ਹੋਏ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਅੱਜ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਸਿਹਤ ਵਿਭਾਗ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਅਤੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਸੁਬਾਈ ਆਗੂ ਅਵਤਾਰ ਸਿੰਘ ਗੰਢੂਆਂ,ਰਾਵਿੰਦਰ ਸ਼ਰਮਾ,ਗੁਰਪ੍ਰੀਤ ਸਿੰਘ ਗੁੱਜਰਾਂ,ਕੁਲਵਿੰਦਰ ਸਿੰਘ ਸਿੱਧੂ, ਦਲਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਵਾਲੀਆ ਦੀ ਅਗਵਾਈ ਵਿਚ ਚਾਰ ਬੱਸਾਂ ਚ ਰਵਾਨਾ ਹੋਏ। ਇਸ ਸਮੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ।

ਅਜੀਤ ਡੈਸਕ 08-08-2026
ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈਕੇ ਅੱਜ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਮਹਾਂ ਰੈਲੀ ਵਿਚ ਸਿਹਤ ਵਿਭਾਗ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਅਤੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਸੁਬਾਈ ਆਗੂ ਅਵਤਾਰ ਸਿੰਘ ਗੰਢੂਆਂ,ਰਾਵਿੰਦਰ ਸ਼ਰਮਾ,ਗੁਰਪ੍ਰੀਤ ਸਿੰਘ ਗੁੱਜਰਾਂ,ਕੁਲਵਿੰਦਰ ਸਿੰਘ ਸਿੱਧੂ, ਦਲਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਵਾਲੀਆ ਦੀ ਅਗਵਾਈ ਵਿਚ ਚਾਰ ਬੱਸਾਂ ਚ ਰਵਾਨਾ ਹੋਏ।ਇਸ ਸਮੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ।ਮਹਿੰਗਾਈ ਦੇ ਇਸ ਦੌਰ ਵਿੱਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਮਹਿੰਗਾਈ ਭੱਤੇ ਦਾ ਬਕਾਇਆ 18 ਫੀਸਦੀ (ਡੀ.ਏ.) ਜਾਰੀ ਕੀਤਾ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਪੰਜਾਬ ਸਰਕਾਰ ਤੋਂ ਠੇਕਾ, ਆਊਟਸੋਰਸ ਅਤੇ ਹੋਰ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ ,ਪੁਰਾਣੀ ਪੈਨਸ਼ਨ ਸਕੀਮ (ਓ ਪੀ ਐੱਸ) ਲਾਗੂ ਕਰਨ, ਰੈਸਨੇਲਾਈਜੇਸਨ ਦੇ ਨਾਂਅ ਤੇ ਰੋਕੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਮੁੜ ਬਹਾਲ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਰਹਿੰਦੀਆਂ ਤਰੁੱਟੀਆਂ ਦੂਰ ਕਰਕੇ ਬਣਦੇ ਬਕਾਏ ਜਾਰੀ ਕਰਨ ਦੀ ਮੰਗ ਕੀਤੀ।ਇਸ ਮੌਕੇ ਇੰਦਰਜੀਤ ਸਿੰਘ, ਯਾਦਵਿੰਦਰ ਸਿੰਘ,ਨਰੇਸ ਕੁਮਾਰ ਸੁਨਾਮ, ਕੁਲਦੀਪ ਸਿੰਘ ਕੌਹਰੀਆਂ, ਬੀਰ ਸਿੰਘ, ਜਗਸੀਰ ਸਿੰਘ,ਗੁਰਤੇਜ ਸਿੰਘ ਸੁਨਾਮ, ਖੁਸਪ੍ਰੀਤ ਸਿੰਘ, ਕੁਲਦੀਪ ਗਰਗ, ਭਿੱਲਾ ਸਿੰਘ,ਬੂਟਾ ਸਿੰਘ ,ਮਨਜੀਤ ਸਿੰਘ, ਗੁਰਵਿੰਦਰ ਸਿੰਘ ਗੁਰਪ੍ਰੀਤ ਸਿੰਘ, ਸਿੰਕਦਰ ਸਿੰਘ, ਜਸਵੀਰ ਸਿੰਘ, ਸਦਵਿੰਦਰ ਸਿੰਘ, ਕਮਲ ਕੁਮਾਰ, ਬਾਲ ਕਿ੍ਸਨ, ਜਗਸੀਰ ਸਿੰਘ , ਬਰਿੰਦਰ ਸਿੰਘ ਦੁੱਗਾਂ,ਪ੍ਰਦੀਪ ਸਿੰਘ ਅਤੇ ਜਸਪਾਲ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਗ੍ਰਿਫਤਾਰ ਤੀਜਾ ਵਿਅਕਤੀ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਕੀ ਮੁੜ ਹੋਵੇਗਾ Akali-BJP ਗਠਜੋੜ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।