08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਗ੍ਰਿਫਤਾਰ ਤੀਜਾ ਵਿਅਕਤੀ ਪੁਲਿਸ ਰਿਮਾਂਡ ’ਤੇ

ਸੰਗਰੂਰ, 7 ਅਗਸਤ (ਧੀਰਜ ਪਸ਼ੌਰੀਆ) - ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿੱਚ ਗਿ੍ਫਤਾਰ ਤੀਜੇ ਵਿਅਕਤੀ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ ਉੱਤੇ ਭੇਜਿਆ ਗਿਆ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਤਤਕਾਲੀਨ ਜਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ’ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਐਡਵੋਕੇਟ ਲਲਿਤ ਕੁਮਾਰ ਗਰਗ ਜਾਣਕਾਰੀ ਦਿੰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ 08-08-2026
ਸੰਗਰੂਰ, 7 ਅਗਸਤ (ਧੀਰਜ ਪਸ਼ੌਰੀਆ) - ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿੱਚ ਗਿ੍ਫਤਾਰ ਤੀਜੇ ਵਿਅਕਤੀ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ ਉੱਤੇ ਭੇਜਿਆ ਗਿਆ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆ ਕਿ ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਤਤਕਾਲੀਨ ਜਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਦੀ ਸ਼ਿਕਾਇਤ ’ਤੇ ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਸਬੰਧ ਵਿੱਚ ਸੰਗਰੂਰ ਪੁਲਿਸ ਨੇ ਪੈਟਰੋਲ ਬੰਬ ਸੁੱਟਣ ਦੇ ਕਥਿਤ ਦੋਸ਼ਾਂ ਵਿੱਚ ਗਿਰਫਤਾਰ ਦੋ ਨੌਜਵਾਨਾਂ ਹੈਪੀ ਸਿੰਘ ਵਾਸੀ ਭੰਮਾਬੱਦੀ ਅਤੇ ਜਸਪ੍ਰੀਤ ਸਿੰਘ ਜੱਸੀ ਵਾਸੀ ਲਹਿਰਾ ਨੂੰ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ ਹੋਇਆ ਹੈ। ਮੁਦਈ ਪੱਖ ਦੇ ਵਕੀਲ ਲਲਿਤ ਕੁਮਾਰ ਗਰਗ ਨੇ ਦੱਸਿਆਂ ਕਿ ਪੁਲਿਸ ਨੇ ਦਰਜ ਮਾਮਲੇ ਵਿੱਚ ਇਕ ਹੋਰ ਵਿਅਕਤੀ ਸ਼ਾਹ ਨਵਾਜ਼ ਖਾਨ ਨੂੰ ਗਿ੍ਫਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿੱਥੋਂ ਉਸ ਨੂੰ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ। ਐਡਵੋਕੇਟ ਸ਼੍ਰੀ ਗਰਗ ਨੇ ਦੱਸਿਆ ਕਿ ਦਰਦ ਮਾਮਲੇ ਵਿੱਚ ਹੋਰ ਧਾਰਾਵਾਂ ਦਾ ਵੀ ਵਾਧਾ ਕੀਤਾ ਗਿਆ ਹੈ।
ਪਿਛਲੀ ਖ਼ਬਰ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦਾ ਪੱਕਾ ਮੋਰਚਾ ਤੀਸਰੇ ਦਿਨ ਵੀ ਰਿਹਾ ਜਾਰੀ ਅਗਲੀ ਖ਼ਬਰ ਵੱਡੀ ਗਿਣਤੀ ’ਚ ਸਿਹਤ ਕਾਮੇ ਸੂਬਾ ਪੱਧਰੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਨੂੰ ਹੋਏ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।