08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦਾ ਪੱਕਾ ਮੋਰਚਾ ਤੀਸਰੇ ਦਿਨ ਵੀ ਰਿਹਾ ਜਾਰੀ

ਸੰਗਰੂਰ, 7 ਅਗਸਤ (ਦਮਨਜੀਤ ਸਿੰਘ) - ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਡੀ. ਸੀ.

ਕਰਵਾਈ ਗਈ ਮੀਟਿੰਗ ਦਾ ਦ੍ਰਿਸ਼। ਤਸਵੀਰ-ਮੁਕੇਸ਼ ਕੁਮਾਰ 08-08-2026
ਸੰਗਰੂਰ, 7 ਅਗਸਤ (ਦਮਨਜੀਤ ਸਿੰਘ) - ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਅਤੇ ਕਲਮ ਛੱਡ ਹੜਤਾਲ ਅੱਜ ਤੀਸਰੇ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੀ। ਅੱਜ ਇਸ ਸੰਘਰਸ਼ ਵਿੱਚ ਆਦਰਸ਼ ਸਕੂਲ ਗੰਢੂਆਂ ਅਤੇ ਆਦਰਸ਼ ਸਕੂਲ ਬਾਲਦ ਖ਼ੁਰਦ ਦੇ ਅਧਿਆਪਕਾਂ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਅਣਦੇਖੀ ਨੇ ਕਰਮਚਾਰੀਆਂ ਨੂੰ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਕਰ ਦਿੱਤਾ ਹੈ । ਉਨ੍ਹਾਂ ਐਲਾਨ ਕੀਤਾ ਕਿ 8 ਅਗਸਤ ਨੂੰ ਸੰਗਰੂਰ ਹਲਕੇ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਰਿਹਾਇਸ਼ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਤਾਂ ਜੋ ਸਰਕਾਰ ਨੂੰ ਉਸ ਦੀ ਸੁੱਤੀ ਨੀਂਦ ਵਿੱਚੋਂ ਜਗਾਇਆ ਜਾ ਸਕੇ ਅਤੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀ ਆਵਾਜ਼ ਸੱਤਾ ਦੇ ਦਰਵਾਜ਼ਿਆਂ ਤੱਕ ਪਹੁੰਚਾਈ ਜਾ ਸਕੇ। ਇਸ ਮੌਕੇ ਯੂਨੀਅਨ ਦੇ ਆਗੂ ਜਗਸੀਰ ਸਿੰਘ ਗੰਢੂਆਂ, ਸਲੀਮ ਮੁਹੰਮਦ , ਜਸਵਿੰਦਰ ਕੌਰ,ਅਮਨਦੀਪ ਸ਼ਾਸਤਰੀ, ਅਮਰਜੋਤ ਜੋਸ਼ੀ, ਭੁਪਿੰਦਰ ਕੌਰ, ਸੋਨਾ ਜੈਨ, ਰਮਨਦੀਪ ਸ਼ਰਮਾ, ਸੰਦੀਪ ਕੌਰ, ਦੀਪਿਕਾ ਅਹੂਜਾ, ਅਮਨ ਸ਼ਰਮਾ, ਜਸਵੀਰ ਕੌਰ ਗੰਢੂਆਂ, ਗੋਪਾਲ ਕ੍ਰਿਸ਼ਨ, ਗੁਰਜਿੰਦਰ ਸਿੰਘ, ਗੁਰਜੀਤ ਸਿੰਘ, ਜਗਤਾਰ ਸਿੰਘ, ਰਾਕੇਸ਼ ਕੁਮਾਰ ਅਤੇ ਹੋਰ ਮੌਜੂਦ ਸਨ।
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੰਤ ਲੌਂਗੋਵਾਲ ਦੀ ਬਰਸੀ ’ਤੇ ਇਤਿਹਾਸਕ ਇਕੱਠ ਕਰਨ ਦਾ ਅਹਿਦ ਅਗਲੀ ਖ਼ਬਰ ਭਾਜਪਾ ਦੇ ਸੰਗਰੂਰ ਦਫਤਰ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿੱਚ ਗ੍ਰਿਫਤਾਰ ਤੀਜਾ ਵਿਅਕਤੀ ਪੁਲਿਸ ਰਿਮਾਂਡ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।