08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਥਾਵਾਂ ਤੋਂ ਸੈਂਪਲ ਭਰੇ

ਮਲੇਰਕੋਟਲਾ, 7 ਅਗਸਤ (ਮੁਹੰਮਦ ਹਨੀਫ਼ ਥਿੰਦ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਸ਼ਨਰ ਫਡੂ ਐਂਡ ਡਰੱਗ ਐਡਮੀਨੀਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ (ਆਈ. ਏ.

ਫੂਡ ਸੇਫਟੀ ਅਫਸਰ ਸੰਦੀਪ ਸਿੰਘ ਸੰਧੂ ਖਾਦ ਪਦਾਰਥਾਂ ਦੀ ਜਾਂਚ ਕਰਦੇ ਹੋਏ। ਤਸਵੀਰ: ਮੁਹੰਮਦ ਹਨੀਫ਼ ਥਿੰਦ ਐਡਵੋਕੇਟ ਸੁਰਜੀਤ ਸਿੰਘ ਗਰੇਵਾਲ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਗੱਲਬਾਤ ਕਰਦੇ ਹੋਏ। ਤਸਵੀਰ-ਮੁਕੇਸ਼ ਕੁਮਾਰ 08-08-2026
ਮਲੇਰਕੋਟਲਾ, 7 ਅਗਸਤ (ਮੁਹੰਮਦ ਹਨੀਫ਼ ਥਿੰਦ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਸ਼ਨਰ ਫਡੂ ਐਂਡ ਡਰੱਗ ਐਡਮੀਨੀਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ (ਆਈ.ਏ.ਐੱਸ) ਅਤੇ ਡਿਪਟੀ ਕਮਿਸ਼ਨ ਵਿਰਾਜ ਸ਼ਿਆਮਕਰਨ ਤਿੜਕੇ (ਆਈ.ਏ.ਐੱਸ) ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵਲੋਂ ਡੈਜ਼ੀਗਨੇਟਿਡ ਅਫਸਰ ਫੂਡ ਸੇਫਟੀ ਰਾਖੀ ਵਿਨਾਇਕ ਅਤੇ ਫੂਡ ਸੇਫਟੀ ਅਫਸਰ ਸੰਦੀਪ ਸਿੰਘ ਸੰਧੂ ਦੀ ਅਗਵਾਈ ਵਾਲੀ ਟੀਮ ਵਲੋਂ ਜ਼ਿਲ੍ਹਾ ਮਲੇਰਕੋਟਲਾ ’ਚ ਮਿਲਾਵਟੀ ਦੁੱਧ ਅਤੇ ਹੋਰ ਖਾਣ-ਪੀਣ ਵਾਲੇ ਪਥਾਰਥਾਂ ਦੀ ਮਿਲਾਵਟ ਨੂੰ ਰੋਕਣ ਲਈ ਕਈ ਥਾਵਾਂ ਤੋਂ ਸੈਂਪਲ ਇਕੱਤਰ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਖਾਦ ਪਦਾਰਥਾਂ ਦੀ ਕੀਤੀ ਜਾ ਰਹੀ ਸਪਲਾਈ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਇਸੇ ਤਹਿਤ ਮਹੀਨਾ ਜੁਲਾਈ ਦੌਰਾਨ ਵੀ ਸਪੈਸ਼ਲ ਫੂਡ ਸੈਂਪਲਿੰਗ ਮੁਹਿੰਮ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵਤਾ ਚੈੱਕ ਕਰਨ ਲਈ ਵੱਡੇ ਪੱਧਰ ਤੇ ਸੈਂਪਲਿੰਗ ਕੀਤੀ ਗਈ ਸੀ। ਜਿਸ ‘ਚੋਂ 11 ਸੈਂਪਲ ਫੇਲ੍ਹ ਪਾਏ ਗਏ ਜਿਨ੍ਹਾਂ ਸਬੰਧੀ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਅਗਲੀ ਕਾਰਵਾਈ ਜਾਰੀ ਹੈ । ਉਪਰੋਕਤ ਜਾਣਕਾਰੀ ਦਿੰਦਿਆਂ ਡੈਜ਼ੀਗਨੇਟਿਡ ਅਫਸਰ ਫੂਡ ਸੇਫਟੀ ਰਾਖੀ ਵਨਾਇਕ ਅਤੇ ਫੂਡ ਸੇਫਟੀ ਅਫਸਰ ਸੰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਪਦਾਰਥਾਂ ਦੀ ਗੁਣਵੱਤਾ ਦੇ ਵਿਚ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਕੁੱਲ 4 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਰਿਪੋਰਟ ਆਉਣ ਤੋਂ ਬਾਅਦ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ, ਮਿਲਾਵਟ ਖੋਰੀ ਦਾ ਧੰਦਾ ਕਰਨ ਵਾਲੇ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ ਅਤੇ ਖਾਦ ਪਦਾਰਥਾਂ ਦੀ ਸੈਂਪਲਿੰਗ ਸਮੇਂ-ਸਮੇਂ ਤੇ ਜਾਰੀ ਰੱਖੀ ਜਾਵੇਗੀ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਚੰਗੇ ਅਤੇ ਸ਼ੁੱਧ ਪਦਾਰਥ ਮਿਲ ਸਕਣ । ਉਨ੍ਹਾਂ ਵਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਮਿਲਾਵਟਖੋਰੀ ਸਬੰਧੀ ਕੋਈ ਸਮੱਸਿਆ ਉਨ੍ਹਾਂ ਨੂੰ ਨਜ਼ਰ ਆਉਂਦੀ ਹੈ ਤਾਂ ਉਹ ਸਿਹਤ ਵਿਭਾਗ ਕੋਲ ਜ਼ਰੂਰ ਸ਼ਿਕਾਇਤ ਕਰ ਸਕਦੇ ਹਨ।
ਪਿਛਲੀ ਖ਼ਬਰ ਤਹਿਸੀਲ ਚੈਂਬਰਾਂ ਤੋਂ ਪੰਜ ਏ.ਸੀ. ਦੀਆਂ ਪਾਈਪਾਂ ਚੋਰੀ ਅਗਲੀ ਖ਼ਬਰ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਜਾਣ ਤੋਂ ਪਹਿਲਾਂ ਪ੍ਰਸ਼ਾਸਨ ਨਾਲ ਬਣੀ ਸਹਿਮਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।