09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਕਾਰੀ ਕਾਲਜ ਵਿਖੇ ਈਕੋ ਕਲੱਬ ਵਲੋਂ ਸਮਾਗਮ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਹੇਠ ‘ਈਕੋ ਕਲੱਬ’ ਦੁਆਰਾ “ਸਫ਼ਾਈ ਅਪਣਾਓ - ਬਿਮਾਰੀ ਭਜਾਓ” ਸਿਰਲੇਖ ਹੇਠ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਏ.

ਅਜੀਤ ਡੈਸਕ 08-08-2026
ਸੁਨਾਮ ਊਧਮ ਸਿੰਘ ਵਾਲਾ, 7 ਅਗਸਤ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਹੇਠ ‘ਈਕੋ ਕਲੱਬ’ ਦੁਆਰਾ “ਸਫ਼ਾਈ ਅਪਣਾਓ - ਬਿਮਾਰੀ ਭਜਾਓ” ਸਿਰਲੇਖ ਹੇਠ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਏ.ਡੀ.ਸੀ ਆਫ਼ਿਸ ਸੰਗਰੂਰ ਤੋਂ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ, ਸੀ.ਐੱਫ. ਸੁਨਾਮ ਤੋਂ ਪ੍ਰੋਗਰਾਮ ਕੋ-ਆਰਡੀਨੇਟਰ ਸ਼ਿੰਗਾਰਾ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਦੌਰਾਨ ਗੁਰਵਿੰਦਰ ਸਿੰਘ ਜੀ ਨੇ ਬੱਚਿਆਂ ਨਾਲ ਸੋਲਿਡ ਵੈਸਟ ਮਨੈਜਮੈਟ 2026 ਦੇ ਨਿਯਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਕੂੜੇ-ਕਰਕਟ ਦੀ ਸਾਂਭ-ਸੰਭਾਲ, ਕੰਪੋਸਟ ਪਿੱਟ, ਸਿੰਗਲ ਯੂਜ਼ ਪਲਾਸਟਿਕ ਅਤੇ ਪਲਾਸਟਿਕ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਬੱਚਿਆਂ ਨੂੰ ਵਿਸਤਾਰਪੂਰਵਕ ਦੱਸਿਆ। ਅਸਿ. ਪ੍ਰੋ. ਦਰਸ਼ਨ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਾਤਾਵਰਨ ਵਿੱਚ ਆ ਰਹੀਆਂ ਸਮੱਸਿਆਵਾਂ ਸੰਬੰਧੀ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦਾ ਸਟੇਜ ਸੰਚਾਲਨ ‘ਈਕੋ ਕਲੱਬ’ ਦੇ ਕਨਵੀਨਰ ਸੁਮਨਦੀਪ ਕੌਰ ਨੇ ਕੀਤਾ। ਇਸ ਮੌਕੇ ਈਕੋ ਕਲੱਬ ਦੇ ਮੈਂਬਰ ਅਸਿ. ਪ੍ਰੋ. ਸੰਦੀਪ ਕੌਰ,. ਪ੍ਰੋ. ਪਾਰੁਲ,. ਪ੍ਰੋ. ਕਾਲਾ ਸਿੰਘ ਅਤੇ. ਪ੍ਰੋ. ਤਨਵੀਰ ਕੌਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਪੀੜਤ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਨੂੰ ਪੰਚਾਇਤ ਨੇ ਨਕਾਰਿਆ ਅਗਲੀ ਖ਼ਬਰ ਤਹਿਸੀਲ ਚੈਂਬਰਾਂ ਤੋਂ ਪੰਜ ਏ.ਸੀ. ਦੀਆਂ ਪਾਈਪਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।