09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਲਾਲ ਝੰਡਾ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਰਣੀਕੇ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੀ ਸੂਬਾ ਪ੍ਰਧਾਨ ਬੀਬੀ ਜਸਮੇਲ ਕੌਰ ਬੀਰ ਕਲ੍ਹਾਂ ਅਤੇ ਇੰਚਾਰਜ ਕਾ.

ਅਜੀਤ ਡੈਸਕ 09-08-2026
ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਲਾਲ ਝੰਡਾ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਰਣੀਕੇ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ। ਜਿਸ ਵਿਚ ਜਥੇਬੰਦੀ ਦੀ ਸੂਬਾ ਪ੍ਰਧਾਨ ਬੀਬੀ ਜਸਮੇਲ ਕੌਰ ਬੀਰ ਕਲ੍ਹਾਂ ਅਤੇ ਇੰਚਾਰਜ ਕਾ. ਮੱਖਣ ਸਿੰਘ ਜਖੇਪਲ ਵਿਸੇਸ਼ ਤੌਰ ਤੇ ਸ਼ਾਮਿਲ ਹੋਏ।ਇਸ ਸਮੇ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਮੀਟਿੰਗ ਵਿਚ ਕੱਲ੍ਹ 10 ਅਗਸਤ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਇਕੱਠੇ ਹੋਣ ਉਪਰੰਤ ਵਿੱਢੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।ਸੂਬਾ ਪ੍ਰਧਾਨ ਜਸਮੇਲ ਕੌਰ ਬੀਰ ਕਲ੍ਹਾਂ ਅਤੇ ਕਾ ਮੱਖਣ ਸਿੰਘ ਜਖੇਪਲ ਨੇ ਕਿਹਾ ਕਿ ਪੰਜਾਬ ਸਰਕਾਰ ਮਿੱਡ-ਡੇ-ਮੀਲ ਵਰਕਰਾਂ ਨਾਲ ਕੀਤੇ ਗਏ ਚੋਣ ਵਾਅਦੇ ਪੂਰੇ ਕਰਨ,ਘੱਟੋ-ਘੱਟ ਉਜਰਤ 26 ਹਜਾਰ ਰੁਪਏ ਨਿਸ਼ਚਿਤ ਕਰਨ, ਡਿਊਟੀ ਦੌਰਾਨ ਵਰਕਰ ਦੀ ਮੌਤ ਤੇ 10 ਲੱਖ ਰੁਪਏ ਦੇਣ ਅਤੇ ਜਖਮੀ ਦਾ ਮੁਫ਼ਤ ਇਲਾਜ ਕਰਵਾਉਣ, ਸਕੂਲਾਂ ਚ ਵਗਾਰ ਖਤਮ ਕਰਨ,ਪੈਨਸ਼ਨ ਅਤੇ ਵਰਦੀ ਦੇਣ, ਮੈਡੀਕਲ ਕਿੱਟਾਂ ਮੁਹੱਈਆ ਕਰਵਾਉਣ, ਇਤਫ਼ਕੀਆ ਛੁੱਟੀ ਦੇਣ ਆਦਿ ਜਾਇਜ਼ ਮੰਗਾਂ ਨੂੰ ਵੀ ਜਾਣ ਬੁੱਝਕੇ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਸੰਗਰੂਰ ਵਿਚ ਇਕੱਤਰ ਹੋਣ ਉਪਰੰਤ ਜੇਲ੍ਹ ਭਰੋ ਅੰਦੋਲਨ ਲਈ ਗ੍ਰਿਫਤਾਰੀਆਂ ਦੇਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵੱਲ ਮਾਰਚ ਵੀ ਕੀਤਾ ਜਾਵੇਗਾ। ਇਸ ਮੌਕੇ ਨਿਰਮਲ ਕੌਰ ਸੁਨਾਮ, ਅਮਨਜੀਤ ਕੌਰ, ਵੀਰਪਾਲ ਕੌਰ ਭੁਟਾਲ, ਛੋਟੀ ਕੌਰ ਚੋਟੀਆਂ, ਕੁਲਵਿੰਦਰ ਕੌਰ ਬਠਿੰਡਾ, ਕਿਰਨਾ ਰਾਣੀ, ਜਸਵੀਰ ਕੌਰ ਦਿੜ੍ਹਬਾ ਅਤੇ ਮਨਜੀਤ ਕੌਰ ਉੱਭਾਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਆਦਰਸ਼ ਸਕੂਲ ਐਸੋਸੀਏਸ਼ਨ ਨੇ ਸੰਘਰਸ਼ ਦੇ ਚੌਥੇ ਦਿਨ ਵਿਧਾਇਕਾ ਭਰਾਜ ਦੇ ਘਰ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੰਗਰੂਰ ਪੁਲਿਸ ’ਚ ਤਾਇਨਾਤ 76 ਮੁਲਾਜ਼ਮਾਂ ਨੂੰ ਮਿਲੀ ਤਰੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।