10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੈਨਸ਼ਨਰਾਂ ਨੇ ਮੀਟਿੰਗ ਵਿਚ ਭਖਵੇਂ ਮਸਲਿਆਂ ਨੂੰ ਲੈ ਕੇ ਕੀਤੀ ਚਰਚਾ

ਸੰਗਰੂਰ, 9 ਅਗਸਤ (ਅਮਨਦੀਪ ਸਿੰਘ ਬਿੱਟਾ)–ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਡੀ. ਸੀ.

ਅਜੀਤ ਡੈਸਕ 10-08-2026
ਸੰਗਰੂਰ, 9 ਅਗਸਤ (ਅਮਨਦੀਪ ਸਿੰਘ ਬਿੱਟਾ)–ਆਲ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਡੀ.ਸੀ. ਕੰਪਲੈਕਸ ਵਿਚ ਸੁਰਿੰਦਰ ਬਾਲੀਆ ਦੀ ਪ੍ਰਧਾਨਗੀ ਹੇਠ ਹੋਈ। ਪੰਜਾਬ ਮੁਲਾਜਮ ਅਤੇ ਪੈਨਸ਼ਨਰ ਵੈਲਫੇਅਰ ਸਾਂਝਾ ਫਰੰਟ ਦੀ ਸਰਕਾਰ ਦੀਆਂ ਨੀਤੀਆਂ ਅਤੇ ਵਾਅਦਾ ਖਿਲਾਫੀ ਵਿਰੁੱਧ ਕੀਤੀ ਰੈਲੀ ਦੀ ਮੀਟਿੰਗ ਵਿਚ ਸਮੀਖਿਆ ਵੀ ਕੀਤੀ ਗਈ। ਰੈਲੀ ਨੂੰ ਰੋਕਣ ਲਈ ਸਰਕਾਰ ਵਲੋਂ ਪਾਣੀ ਦੀ ਕੀਤੀਆਂ ਬੁਛਾੜਾਂ ਦੀ ਵੀ ਘੋਰ ਨਿੰਦਾ ਕੀਤੀ ਗਈ। ਸਰਪ੍ਰਸਤ ਜਗਦੀਸ਼ ਸ਼ਰਮਾ, ਜਨਰਲ ਸਕੱਤਰ ਬਲਵੰਤ ਸਿੰਘ ਢਿੱਲੋਂ 27 ਅਗਸਤ ਦੇ ਪੰਜਾਬ ਬੰਦ ਦੀ ਹਮਾਇਤ ਕੀਤੀ। ਮੀਤ ਪ੍ਰਧਾਨ ਬਿੱਕਰ ਸਿੰਘ ਸਿਬੀਆ, ਸਾਬਕਾ ਡੀ.ਐਸ.ਪੀ ਬਹਾਦਰ ਸਿੰਘ ਰਾਓ , ਜੈ ਸਿੰਘ ਸਾਬਕਾ ਇੰਸਪੈਕਟਰ, ਮੋਹਨ ਸਿੰਘ ਬਾਵਾ, ਮੰਗਲ ਰਾਣਾ ਨੇ ਸਰਕਾਰ ਪ੍ਰਤੀ ਰੋਹ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਘਰ ’ਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਜੇਤੂ ਰੈਲੀ ਕਰਨ ਮਗਰੋਂ ਸੰਘਰਸ਼ ਵਾਪਸ ਲਿ... ਅਗਲੀ ਖ਼ਬਰ ਧੂਰੀ ਦੇ ਸਿਵਲ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਰੀਜ਼ਾਂ ਲਈ ਵਿਸ਼ੇਸ਼ ਸਹੂਲਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।