11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਹੱਦਬੰਦੀ ਅਤੇ ਮਹਿਲਾ ਰਾਖਵਾਂਕਰਨ ਦੀ ਕੀਤੀ ਹਮਾਇਤ ’ਤੇ ਢੀਂਡਸਾ ਨੇ ਚੁੱਕੇ ਸਵਾਲ

ਲਹਿਰਾਗਾਗਾ,10 ਅਗਸਤ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦੇ ਫੈਸਲੇ ’ਤੇ ਤਿੱਖਾ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨੂੰ ਦਿੱਤਾ ਗਿਆ ਇਹ ਬਿਨਾਂ ਸ਼ਰਤ ਸਮਰਥਨ ਪੰਜਾਬ ਦੇ ਹਿੱਤਾਂ ਨਾਲ ਵੱਡਾ ਧੋਖਾ ਹੈ।

ਪਰਮਿੰਦਰ ਸਿੰਘ ਢੀਂਡਸਾ ਗੱਲਬਾਤ ਕਰਦੇ ਹੋਏ। ਤਸਵੀਰ: ਅਸ਼ੋਕ ਗਰਗ 11-08-2026
ਲਹਿਰਾਗਾਗਾ,10 ਅਗਸਤ (ਅਸ਼ੋਕ ਗਰਗ) - ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ )ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦੇ ਫੈਸਲੇ ’ਤੇ ਤਿੱਖਾ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨੂੰ ਦਿੱਤਾ ਗਿਆ ਇਹ ਬਿਨਾਂ ਸ਼ਰਤ ਸਮਰਥਨ ਪੰਜਾਬ ਦੇ ਹਿੱਤਾਂ ਨਾਲ ਵੱਡਾ ਧੋਖਾ ਹੈ।ਢੀਂਡਸਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਆਬਾਦੀ ਦੇ ਆਧਾਰ ’ਤੇ ਹੋਣ ਵਾਲੀ ਡੀਲਿਮਿਟੇਸ਼ਨ ਨੂੰ ਪੰਜਾਬ ਲਈ ਨੁਕਸਾਨ ਦਾਇਕ ਦੱਸ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਦਲ ਵਲੋਂ ਡਿਲਿਮਿਟੇਸ਼ਨ ਅਤੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਇਕੱਠੇ ਲਾਗੂ ਕਰਨ ਦੀ ਹਮਾਇਤ ਕਰਨਾ ਸਿਆਸੀ ਤੌਰ ’ਤੇ ਕਈ ਸਵਾਲ ਖੜ੍ਹੇ ਕਰਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਅਕਾਲੀ ਦਲ ਕੋਲ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਸੀ। ਢੀਂਡਸਾ ਮੁਤਾਬਕ, ਜੇਕਰ ਕੇਂਦਰ ਨੂੰ ਸਮਰਥਨ ਦੇਣਾ ਹੀ ਸੀ ਤਾਂ ਇਸ ਮੌਕੇ ਨੂੰ ਪੰਜਾਬ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਉਠਾਉਣ ਲਈ ਵਰਤਿਆ ਜਾਣਾ ਚਾਹੀਦਾ ਸੀ।ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਕੇਂਦਰ ਸਾਹਮਣੇ ਬੰਦੀ ਸਿੰਘਾਂ ਦੀ ਰਿਹਾਈ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਅਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਰਗੇ ਮੁੱਦੇ ਰੱਖ ਸਕਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਨਾਲ ਸਬੰਧਤ ਇਨ੍ਹਾਂ ਅਹਿਮ ਮਸਲਿਆਂ ’ਤੇ ਕੇਂਦਰ ਤੋਂ ਸਪੱਸ਼ਟ ਭਰੋਸਾ ਲੈਣ ਦਾ ਇਹ ਇੱਕ ਸੁਨਹਿਰਾ ਮੌਕਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਪਛਾਣ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੀ ਪਾਰਟੀ ਵਜੋਂ ਰਹੀ ਹੈ। ਇਸ ਲਈ ਪਾਰਟੀ ਵੱਲੋਂ ਕੇਂਦਰ ਸਰਕਾਰ ਨੂੰ ਸਮਰਥਨ ਦੇਣ ਸਮੇਂ ਪੰਜਾਬ ਦੇ ਮੁੱਦਿਆਂ ਨੂੰ ਤਰਜੀਹ ਦੇਣੀ ਚਾਹੀਦੀ ਸੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਸੂਬੇ ਦੀ ਸਿਆਸੀ ਨੁਮਾਇੰਦਗੀ ਅਤੇ ਸਿੱਖ ਕੌਮ ਨਾਲ ਜੁੜੇ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਨੂੰ ਨਜ਼ਰਅੰਦਾਜ਼ ਕਰਕੇ ਬਿਨਾਂ ਸ਼ਰਤ ਸਮਰਥਨ ਦੇਣਾ ਅਕਾਲੀ ਦਲ ਦੀ ਆਪਣੀ ਸਿਆਸੀ ਵਿਰਾਸਤ ਅਤੇ ਪੰਜਾਬ ਪ੍ਰਤੀ ਜ਼ਿੰਮੇਵਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਇਸ ਮੌਕੇ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੂਟਾਲ, ਸੁਖਵਿੰਦਰ ਸਿੰਘ ਬਿੱਲੂ ਖੰਡੇਬਾਦ, ਧਰਮਜੀਤ ਸਿੰਘ ਸੰਗਤਪੁਰਾ, ਸੁਰਜੀਤ ਸਿੰਘ ਲਹਿਲ ਖੁਰਦ, ਗੁਰਜਿੰਦਰ ਸਿੰਘ ਪੱਪੀ ਨੰਗਲਾ ਮੌਜੂਦ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲ ਛਾਹੜ ’ਚ ਐੱਨ.ਐੱਸ.ਐੱਸ ਦੀ ਨਵੀਂ ਯੂਨਿਟ ਦਾ ਉਦਘਾਟਨ ਅਗਲੀ ਖ਼ਬਰ ਬਿੰਦਰਪਾਲ ਨਮੋਲ ਸ਼੍ਰੋ.ਅ.ਦ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।