ਜੇੇਲ੍ਹ ਭਰੋ ਅੰਦੋਲਨ ਤਹਿਤ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਟਰੇਡ ਯੂਨੀਅਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਕੀਤੀ ਗ੍ਰਿਫ਼ਤਾਰੀ ਦੀ ਪੇਸ਼ਕਸ਼
ਸੰਗਰੂਰ, 10 ਅਗਸਤ (ਦਮਨਜੀਤ ਸਿੰਘ) - ਦੇਸ਼ ਦੀਆਂ ਕੌਮੀ ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਭਾਰਤ ਛੱਡੋ’ ਅੰਦੋਲਨ ਦੀ ਵਰ੍ਹੇਗੰਢ ਨੂੰ ਸਮਰਪਿਤ ਅੱਜ ਦੇਸ਼ ਭਰ ਅੰਦਰ ‘ਜੇਲ੍ਹ ਭਰੋ’ ਅੰਦੋਲਨ ਤਹਿਤ ਗ੍ਰਿਫ਼ਤਾਰੀਆਂ ਦੇਣ ਲਈ ਵੱਡੀ ਗਿਣਤੀ ਵਿਚ ਕਿਸਾਨ ਅਤੇ ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਪਹੁੰਚੇ। ਸਥਾਨਕ ਅਨਾਜ ਮੰਡੀ ਵਿਚ ਏਟਕ ਦੇ ਸੂਬਾ ਆਗੂ ਨਿਰਮਲ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਉਗਰਾਹਾਂ, ਸੀਟੂ ਦੇ ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਨਾਵਾਲ, ਏਟਕ ਦੇ ਸੁਖਦੇਵ ਸ਼ਰਮਾ, ਆਲ ਇੰਡੀਆ ਕਿਸਾਨ ਸਭਾ ਦੇ ਮੇਜਰ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਗਤਾਰ ਸਿੰਘ ਕਾਲਾਝਾੜ, ਜਮਹੂਰੀ ਕਿਸਾਨ ਸਭਾ ਦੇ ਊਧਮ ਸੰਤੋਖਪੁਰਾ, ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ, ਮਿਡ ਡੇ ਮੀਲ ਦੀ ਸੂਬਾਈ ਪ੍ਰਧਾਨ ਜਸਮੇਲ ਕੌਰ ਬੀਰ ਕਲਾ, ਮਨਰੇਗਾ ਮਜ਼ਦੂਰਾਂ ਦੇ ਪ੍ਰਧਾਨ ਰਾਮ ਸਿੰਘ ਸੋਹੀਆਂ, ਸਤਵੀਰ ਤੁੰਗਾਂ, ਏਕਟੂ ਦੇ ਗੋਬਿੰਦ ਛਾਜਲੀ, ਡਕੌਂਦਾ ਧਨੇਰ ਦੇ ਜਗਤਾਰ ਦੁੱਗਾਂ, ਰਾਜੇਵਾਲ ਤੋਂ ਕਸ਼ਮੀਰ ਘਰਾਚੋਂ, ਜਗਜੀਤ ਭੁਟਾਲ, ਦਰਸ਼ਨ ਕੂਨਰਾਂ, ਕਿਰਨਜੀਤ ਸਿੰਘ ਸੇਖੋਂ, ਜਗਜੀਤ ਭੁਟਾਲ ਜਮਹੂਰੀ ਅਧਿਕਾਰ ਸਭਾ ਅਤੇ ਕਰਮਜੀਤ ਕੌਰ ਭਿੰਡਰਾਂ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲਿਆ।
ਸੰਗਰੂਰ, 10 ਅਗਸਤ (ਦਮਨਜੀਤ ਸਿੰਘ) - ਦੇਸ਼ ਦੀਆਂ ਕੌਮੀ ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਭਾਰਤ ਛੱਡੋ’ ਅੰਦੋਲਨ ਦੀ ਵਰ੍ਹੇਗੰਢ ਨੂੰ ਸਮਰਪਿਤ ਅੱਜ ਦੇਸ਼ ਭਰ ਅੰਦਰ ‘ਜੇਲ੍ਹ ਭਰੋ’ ਅੰਦੋਲਨ ਤਹਿਤ ਗ੍ਰਿਫ਼ਤਾਰੀਆਂ ਦੇਣ ਲਈ ਵੱਡੀ ਗਿਣਤੀ ਵਿਚ ਕਿਸਾਨ ਅਤੇ ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਪਹੁੰਚੇ। ਸਥਾਨਕ ਅਨਾਜ ਮੰਡੀ ਵਿਚ ਏਟਕ ਦੇ ਸੂਬਾ ਆਗੂ ਨਿਰਮਲ ਸਿੰਘ ਧਾਲੀਵਾਲ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਉਗਰਾਹਾਂ, ਸੀਟੂ ਦੇ ਜ਼ਿਲ੍ਹਾ ਸਕੱਤਰ ਇੰਦਰਪਾਲ ਪੁੰਨਾਵਾਲ, ਏਟਕ ਦੇ ਸੁਖਦੇਵ ਸ਼ਰਮਾ, ਆਲ ਇੰਡੀਆ ਕਿਸਾਨ ਸਭਾ ਦੇ ਮੇਜਰ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਗਤਾਰ ਸਿੰਘ ਕਾਲਾਝਾੜ, ਜਮਹੂਰੀ ਕਿਸਾਨ ਸਭਾ ਦੇ ਊਧਮ ਸੰਤੋਖਪੁਰਾ, ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ, ਮਿਡ ਡੇ ਮੀਲ ਦੀ ਸੂਬਾਈ ਪ੍ਰਧਾਨ ਜਸਮੇਲ ਕੌਰ ਬੀਰ ਕਲਾ, ਮਨਰੇਗਾ ਮਜ਼ਦੂਰਾਂ ਦੇ ਪ੍ਰਧਾਨ ਰਾਮ ਸਿੰਘ ਸੋਹੀਆਂ, ਸਤਵੀਰ ਤੁੰਗਾਂ, ਏਕਟੂ ਦੇ ਗੋਬਿੰਦ ਛਾਜਲੀ, ਡਕੌਂਦਾ ਧਨੇਰ ਦੇ ਜਗਤਾਰ ਦੁੱਗਾਂ, ਰਾਜੇਵਾਲ ਤੋਂ ਕਸ਼ਮੀਰ ਘਰਾਚੋਂ, ਜਗਜੀਤ ਭੁਟਾਲ, ਦਰਸ਼ਨ ਕੂਨਰਾਂ, ਕਿਰਨਜੀਤ ਸਿੰਘ ਸੇਖੋਂ, ਜਗਜੀਤ ਭੁਟਾਲ ਜਮਹੂਰੀ ਅਧਿਕਾਰ ਸਭਾ ਅਤੇ ਕਰਮਜੀਤ ਕੌਰ ਭਿੰਡਰਾਂ ਨੇ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਆੜੇ ਹੱਥੀਂ ਲਿਆ। ਵੱਡੀ ਗਿਣਤੀ ਵਿੱਚ ਇਕੱਤਰ ਹੋਏ ਮਜ਼ਦੂਰਾਂ, ਕਿਸਾਨਾਂ ਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲਗਾਤਾਰ ਲੋਕ ਮਾਰੂ ਨੀਤੀਆਂ ਲਾਗੂ ਕਰ ਰਹੀ ਹੈ ਜਿਸ ਕਰ ਕੇ ਦੇਸ਼ ਦੇ ਹਰ ਵਰਗ ਦਾ ਕਚੂਮਰ ਨਿਕਲਿਆ ਪਿਆ ਹੈ, ਦੇਸ਼ ਦਾ ਮਜ਼ਦੂਰ ਰੋਟੀ ਤੋਂ ਮੁਹਤਾਜ ਹੋ ਰਿਹਾ ਹੈ, ਕਿਸਾਨ ਦੀ ਖੇਤੀਬਾੜੀ ਘਾਟੇ ਦਾ ਸੌਦਾ ਬਣ ਚੁਕੀ ਹੈ,ਕੇਂਦਰ ਸਰਕਾਰ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਕਰ ਕੇ ਕਿਸਾਨੀ ਨੂੰ ਖ਼ਤਮ ਕਰ ਰਹੀ ਹੈ, ਦੇਸ਼ ਦੇ ਛੋਟੇ ਕਾਰੋਬਾਰੀ ਤੇ ਦੁਕਾਨਦਾਰ ਕਾਰੋਬਾਰ ਨਾ ਚੱਲਣ ਕਰ ਕੇ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ, ਦੇਸ਼ ਦਾ ਵਿਦਿਆਰਥੀ ਤੇ ਨੌਜਵਾਨ ਵਰਗ ਪੇਪਰ ਲੀਕ ਤੇ ਬੇਰੁਜ਼ਗਾਰੀ ਵਰਗੀਆਂ ਮਾਰਾਂ ਦਾ ਸਾਹਮਣਾ ਕਰ ਰਿਹਾ ਹੈ, ਦੇਸ਼ ਦਾ ਮੁਲਾਜ਼ਮ ਧਰਨੇ ਲਾਉਣ ਲਈ ਮਜਬੂਰ ਹੋ ਰਿਹਾ ਹੈ , ਮਜ਼ਦੂਰਾਂ ਲਈ ਮਾੜਾ ਮੋਟਾ ਕੰਮ ਦੇਣ ਵਾਲਾ ਮਨਰੇਗਾ ਵਰਗਾ ਕਾਨੂੰਨ ਵੀ ਕੇਂਦਰ ਦੀਆਂ ਮਾਰੂ ਨੀਤੀਆਂ ਦੀ ਭੇਟ ਚੜ ਗਿਆ ਹੈ। ਆਗੂਆਂ ਨੇ ਕਿਹਾ ਕਿ ਸਾਰੇ ਵਰਗਾਂ ’ਚ ਬੇਚੈਨੀ ਵਾਲਾ ਮਾਹੌਲ ਬਣਿਆ ਹੋਇਆ ਹੈ, ਵੱਖ ਵੱਖ ਜਥੇਬੰਦੀਆਂ ਦੇ ਕੇਂਦਰ ਤੇ ਪੰਜਾਬ ਦੀ ਭਗਵੰਤ ਸਰਕਾਰ ਨਾਲ ਮੀਟਿੰਗਾਂ ਕਰ ਕਰ ਥੱਕ ਚੁਕੇ ਹਨ ਪਰ ਕਿਸੇ ਦਾ ਵੀ ਕੋਈ ਮਸਲਾ ਹੱਲ ਨਹੀਂ ਹੋ ਰਿਹਾ ਜਿਸ ਕਰ ਕੇ ਅੱਜ ਅੱਕ ਕੇ ਦੇਸ਼ ਦੀਆਂ ਕੌਮੀ ਟਰੇਡ ਯੂਨੀਅਨਾਂ ਤੇ ਕਿਸਾਨ ਜਥੇਬੰਦੀਆਂ ਨੂੰ ਇਹ ਗ੍ਰਿਫ਼ਤਾਰੀਆਂ ਦੇਣ ਦਾ ਪ੍ਰੋਗਰਾਮ ਉਲੀਕਣਾ ਪਿਆ। ਇਸ ਉਪਰੰਤ ਅਨਾਜ ਮੰਡੀ ਵਿਚ ਇਕੱਤਰ ਹੋਏ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਵਧਣਾ ਸ਼ੁਰੂ ਕੀਤਾ ਤੇ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ ਪਰ ਮੌਕੇ ਉੱਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰੀਆਂ ਲੈਣ ਤੋਂ ਇਨਕਾਰ ਕਰ ਦਿੱਤਾ।