11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

‘ ਆਪ’ ਸਰਕਾਰ ਹਰ ਫਰੰਟ ਉੱਤੇ ਫੇਲ੍ਹ–ਹਰਪਾਲ ਸੋਨੂ

ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ)–ਪੰਜਾਬ ਪ੍ਰਦੇਸ਼ ਕਾਂਗਰਸ ਓ. ਬੀ.

ਹਰਪਾਲ ਸਿੰਘ ਸੋਨੂ। 11-08-2026
ਸੰਗਰੂਰ, 10 ਅਗਸਤ (ਅਮਨਦੀਪ ਸਿੰਘ ਬਿੱਟਾ)–ਪੰਜਾਬ ਪ੍ਰਦੇਸ਼ ਕਾਂਗਰਸ ਓ.ਬੀ.ਸੀ. ਸੈੱਲ ਦੇ ਮੀਤ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਦੇ ਮੁੱਖ ਬੁਲਾਰੇ ਹਰਪਾਲ ਸਿੰਘ ਸੋਨੂ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ‘ਆਪ’ ਸਰਕਾਰ ਦੀ ਕਾਰਗੁਜਾਰੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਆਪਣਾ ਬਕਾਇਆ ਡੀ.ਏ. ਅਤੇ ਹੋਰ ਹੱਕਾਂ ਲਈ ਲਗਤਾਰ ਸੰਘਰਸ਼ ਕਰ ਰਹੇ ਹਨ। ਡੀ.ਏ. ਮਾਮਲਾ ਅਦਾਲਤੀ ਪ੍ਰੀਕਿਆ ਦੇ ਅੰਤਰਗਤ ਹੈ। ਪੁਰਾਣੀ ਪੈਨਸ਼ਨ ਸਕੀਮ ਦੇ ਮੁੱਦੇ ਨੂੰ ਲੈ ਕੇ ਵੀ ਮੁਲਾਜ਼ਮਾਂ ਵਿੱਚ ਚਿੰਤਾ ਅਤੇ ਨਰਾਜਗੀ ਹੈ। ਚੰਡੀਗੜ੍ਹ ਵਿਖੇ ਮੁਲਾਜ਼ਮਾਂ ਨਾਲ ਹੋਏ ਵਿਵਹਾਰ ਦੀ ਵੀ ਨਿੰਦਾ ਕਰਦਿਆਂ ਹਰਪਾਲ ਸੋਨੂ ਨੇ ਕਿਹਾ ਕਿ ਮੁਲਾਜ਼ਮਾਂ ਉੱਤੇ ਲਾਠੀਚਾਰਜ, ਪਾਣੀ ਦੀ ਬੁਛਾਰਾਂ ਕਰਨਾ ਨਿੰਦਣਯੋਗ ਗਲਤ ਕਰਵਾਈ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣਾ, ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨਾ, ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਅਤੇ ਸ਼ਹਿਰੀ ਪੇਡੂ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਦੇਣਾ ਹਰ ਸਰਕਾਰ ਦੀ ਮੁੱਢਲੀ ਜਿੰਮੇਵਾਰੀ ਹੈ ਪਰ ਆਪ ਸਰਕਾਰ ਇਨ੍ਹਾਂ ਮੋਰਚਿਆਂ ਉੱਤੇ ਫੇਲ੍ਹ ਸਾਬਤ ਹੋਈ ਹੈ।
ਪਿਛਲੀ ਖ਼ਬਰ ਪਿੰਡ ਕੋਲਸੇੜੀ ਵਿਖੇ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਜਰਨਲ ਇਜਲਾਸ ਦੌਰਾਨ ਮਿਸ਼ਨ ‘ਸਰਬੱਤ ਦਾ ਭਲਾ’ ਦੇ ਪ੍ਰਧਾਨ ਬਣੇ ਸੁਖਜੀਤ ਸਿੰਘ ਰਟੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।