12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਚੰਡੀਗੜ੍ਹ ਦੀ ਇਤਿਹਾਸਕ ਰੈਲੀ ਦੀ ਸਫਲਤਾ ਲਈ ਪੈਨਸ਼ਨਰਾਂ ਦਾ ਕੀਤਾ ਧੰਨਵਾਦ

ਧੂਰੀ, 11 ਅਗਸਤ (ਲਖਵੀਰ ਸਿੰਘ ਧਾਂਦਰਾ) - ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਧੂਰੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਖਦੇਵ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿੱਚ ਹੋਈ। ਪ੍ਰਧਾਨਗੀ ਮੰਡਲ ਵਿੱਚ ਸੁਖਦੇਵ ਸ਼ਰਮਾ ਦੇ ਨਾਲ ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾਕਟਰ ਅਮਰਜੀਤ ਸਿੰਘ, ਵਿੱਤ ਸਕੱਤਰ ਰਤਨ ਸਿੰਘ ਭੰਡਾਰੀ ਦੇ ਨਾਲ ਨਾਲ ਨਿਊ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਹਾਜ਼ਰ ਸਨ।

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਧੂਰੀ ਦੀ ਮਹੀਨਾਵਾਰ ਮੀਟਿੰਗ ਦਾ ਦ੍ਰਿਸ਼। ਤਸਵੀਰ : ਲਖਵੀਰ ਸਿੰਘ ਧਾਂਦਰਾ 12-08-2026
ਧੂਰੀ, 11 ਅਗਸਤ (ਲਖਵੀਰ ਸਿੰਘ ਧਾਂਦਰਾ) - ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਧੂਰੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਖਦੇਵ ਸ਼ਰਮਾ ਦੀ ਅਗਵਾਈ ਹੇਠ ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿੱਚ ਹੋਈ। ਪ੍ਰਧਾਨਗੀ ਮੰਡਲ ਵਿੱਚ ਸੁਖਦੇਵ ਸ਼ਰਮਾ ਦੇ ਨਾਲ ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਜਨਰਲ ਸਕੱਤਰ ਡਾਕਟਰ ਅਮਰਜੀਤ ਸਿੰਘ, ਵਿੱਤ ਸਕੱਤਰ ਰਤਨ ਸਿੰਘ ਭੰਡਾਰੀ ਦੇ ਨਾਲ ਨਾਲ ਨਿਊ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਹਾਜ਼ਰ ਸਨ। ਮੀਟਿੰਗ ਦੀ ਸ਼ੁਰੂਆਤ ਮੌਕੇ ਪਿਛਲੇ ਮਹੀਨੇ ਸਦੀਵੀ ਵਿਛੋੜਾ ਦੇ ਗਏ ਪੈਨਸ਼ਨਰਾਂ, ਉਹਨਾਂ ਦੇ ਸਕੇ ਸਬੰਧੀਆਂ ਨੂੰ ਸ਼ਰਧਾਂਜਲੀ ਵਜੋਂ ਦੋ ਮਿੰਟ ਦਾ ਮੋਨ ਰੱਖਿਆ ਗਿਆ। ਉਪਰੰਤ ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੱਤਾ ਦੇ ਲਾਲਚ ਵਿੱਚ ਡੀ ਏ ਅਤੇ ਹੋਰ ਭੱਤੇ ਰੋਕ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧ੍ਰੋਹ ਕਮਾ ਰਹੀ ਹੈ। ਸੀਨੀਅਰ ਆਗੂ ਚਰਨਜੀਤ ਸਿੰਘ ਕੈਂਥ ਨੇ ਕਿਹਾ ਪੈਨਸ਼ਨਰ ਤੇ ਮੁਲਾਜ਼ਮ ਸਰਕਾਰ ਦੇ ਹਰ ਜ਼ਬਰ ਦਾ ਮੁਕਾਬਲਾ ਕਰਦੇ ਹੋਏ ਤਿੱਖੇ ਸੰਘਰਸ਼ ਦੀ ਤਿਆਰੀ ਵਿੱਚ ਜੁੱਟ ਗਏ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਦੇਵ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਾਵੇਂ ਕੰਧ ‘ਤੇ ਲਿਖਿਆ ਨਹੀਂ ਪੜ੍ਹਿਆ ਪ੍ਰੰਤੂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਸਮੁੱਚੀਆਂ ਜੱਥੇਬੰਦੀਆਂ ਨੇ ਸਰਕਾਰ ਨੂੰ ਪੜ੍ਹਣੇ ਪਾ ਲਿਆ ਹੈ। ਇਸ ਮੌਕੇ ਨਿਊ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹਰ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਦਿੱਤਾ । ਜਨਮ ਦਿਨ ਵਾਲੇ ਸਾਥੀਆਂ ਨੇ ਐਸੋਸੀਏਸ਼ਨ ਦੀ ਮਾਇਕ ਸਹਾਇਤਾ ਲਈ ਦਿਲ ਖੋਲ੍ਹ ਕੇ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸ਼ਰਮਾ, ਅਵਤਾਰ ਸਿੰਘ ਮੁੱਕਰ, ਦਰਸ਼ਨ ਸਿੰਘ ਧਾਂਦਰਾ, ਅਨਿਲ ਕੁਮਾਰ,ਜਾਗਰ ਸਿੰਘ, ਮਨੋਹਰ ਲਾਲ ਬਰਡਵਾਲ, ਨਿਰਮਲ ਸਿੰਘ, ਰਾਮ ਲਾਲ, ਤਰਲੋਚਨ ਸਿੰਘ, ਸੁਖਦੇਵ ਸਿੰਘ, ਹਰਚਰਨ ਸਿੰਘ ਸਮੇਤ ਅਨੇਕਾਂ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਓ.ਐੱਸ.ਡੀ ਸੁੱਖੀ ਨੇ 9 ਕਰੋੜ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਧੂਰੀ ਦੀ ਨੁਹਾਰ ਬਦਲਣ ਦਾ ਕੀਤਾ ਐਲਾਨ ਅਗਲੀ ਖ਼ਬਰ ਸਮਾਗਮ ਦੌਰਾਨ ਰਾਗੀ ਜਥਿਆਂ ਨੇ ਲਾਈ ਗੁਰਬਾਣੀ ਕੀਰਤਨ ਦੀ ਛਹਿਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।