12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਨੇ ਸੰਗਰੂਰ ’ਚ ਜਾਗੋ ਰੈਲੀ ਕੱਢ ਕੇ ਮਾਨ ਸਰਕਾਰ ਦਾ ਕੀਤਾ ਪਿੱਟ ਸਿਆਪਾ ਮੰਗਾਂ ਨਾ ਮੰਨੇ ਜਾਣ ਉੱਤੇ ਧੂਰੀ ’ਚ ਵੱਡਾ ਰੋਸ ਪ੍ਰਦਰਸ਼ਨ ਕਰਨ ਦੀ ਦਿੱਤੀ ਚਿਤਾਵਨੀ

ਸੰਗਰੂਰ , 11 ਅਗਸਤ ( ਦਮਨਜੀਤ ਸਿੰਘ ) - ਆਦਰਸ਼ ਸਕੂਲ ਟੀਚਿੰਗ ਐਂਡ ਨਾਨ - ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ ਤੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਕਲਮ ਛੋੜ ਹੜਤਾਲ ਦਾ ਅੱਜ ਸੱਤਵਾਂ ਦਿਨ ਵੀ ਪੂਰੇ ਜੋਸ਼ ਅਤੇ ਏਕਤਾ ਨਾਲ ਜਾਰੀ ਰਿਹਾ । ਇਸ ਮੌਕੇ ਕਰਮਚਾਰੀਆਂ ਵੱਲੋਂ ‘ ਆਦਰਸ਼ ਸਕੂਲਾਂ ਨਾਲ ਹੋਏ ਧੋਖੇ ਦੀ ਜਾਗੋ ਰੈਲੀ ’ ਕੱਢੀ ਗਈ ਅਤੇ ਭਗਵੰਤ ਮਾਨ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ।

ਸੰਗਰੂਰ ਦੇ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਵਿਰੁੱਧ ਜਾਗੋ ਰੈਲੀ ਕੱਢਦੇ ਹੋਏ ਆਦਰਸ਼ ਸਕੂਲਾਂ ਦੇ ਮੁਲਾਜ਼ਮ। ਤਸਵੀਰ : ਮੁਕੇਸ਼ ਕੁਮਾਰ 12-08-2026
ਸੰਗਰੂਰ , 11 ਅਗਸਤ ( ਦਮਨਜੀਤ ਸਿੰਘ ) - ਆਦਰਸ਼ ਸਕੂਲ ਟੀਚਿੰਗ ਐਂਡ ਨਾਨ - ਟੀਚਿੰਗ ਐਸੋਸੀਏਸ਼ਨ ਪੰਜਾਬ ਦੇ ਸੱਦੇ ’ ਤੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਕਲਮ ਛੋੜ ਹੜਤਾਲ ਦਾ ਅੱਜ ਸੱਤਵਾਂ ਦਿਨ ਵੀ ਪੂਰੇ ਜੋਸ਼ ਅਤੇ ਏਕਤਾ ਨਾਲ ਜਾਰੀ ਰਿਹਾ । ਇਸ ਮੌਕੇ ਕਰਮਚਾਰੀਆਂ ਵੱਲੋਂ ‘ ਆਦਰਸ਼ ਸਕੂਲਾਂ ਨਾਲ ਹੋਏ ਧੋਖੇ ਦੀ ਜਾਗੋ ਰੈਲੀ ’ ਕੱਢੀ ਗਈ ਅਤੇ ਭਗਵੰਤ ਮਾਨ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਯੂਨੀਅਨ ਆਗੂਆਂ ਨੇ ਕਿਹਾ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਵਾਰ - ਵਾਰ ਭਰੋਸਿਆਂ ਦੇ ਬਾਵਜੂਦ ਕੋਈ ਠੋਸ ਹੱਲ ਨਹੀਂ ਕੀਤਾ ਗਿਆ । ਆਗੂਆਂ ਨੇ ਕਿਹਾ ਕਿ ਅੱਜ ਦੀ ਜਾਗੋ ਰੈਲੀ ਰਾਹੀਂ ਸਰਕਾਰ ਨੂੰ ਸਪਸ਼ਟ ਸੁਨੇਹਾ ਦਿੱਤਾ ਗਿਆ ਹੈ ਕਿ ਆਦਰਸ਼ ਸਕੂਲਾਂ ਦੇ ਕਰਮਚਾਰੀ ਹੁਣ ਜਾਗ ਚੁੱਕੇ ਹਨ ਅਤੇ ਆਪਣੇ ਹੱਕਾਂ ਦੀ ਲੜਾਈ ਤੋਂ ਪਿੱਛੇ ਨਹੀਂ ਹਟਣਗੇ । ਯੂਨੀਅਨ ਆਗੂਆਂ ਨੇ ਕਿਹਾ ਕਿ ਸੰਗਰੂਰ ਹਲਕੇ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਵੀ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਹ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਆਦਰਸ਼ ਸਕੂਲਾਂ ਦਾ ਮਸਲਾ ਸਦਨ ਵਿੱਚ ਉਠਾਉਣਗੇ । ਆਗੂਆਂ ਨੇ ਕਿਹਾ ਕਿ ਹੁਣ ਕਰਮਚਾਰੀ ਸਿਰਫ਼ ਭਰੋਸੇ ਨਹੀਂ , ਸਗੋਂ ਮੰਗਾਂ ਦਾ ਠੋਸ ਹੱਲ ਚਾਹੁੰਦੇ ਹਨ । ਜਾਗੋ ਰੈਲੀ ਵਿੱਚ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਦੇ ਆਗੂ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਵੀ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਸਮਰਥਨ ਦੇਣ ਲਈ ਪਹੁੰਚੇ । ਆਗੂਆਂ ਨੇ ਕਿਹਾ ਕਿ ਭਰਾਤਰੀ ਜਥੇਬੰਦੀਆਂ ਵੱਲੋਂ ਮਿਲ ਰਿਹਾ ਸਮਰਥਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ । ਯੂਨੀਅਨ ਨੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਧੂਰੀ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਸੰਘਰਸ਼ ਨੂੰ ਪੰਜਾਬ ਪੱਧਰ ’ ਤੇ ਹੋਰ ਵਿਸ਼ਾਲ ਕਰਨ ਲਈ ਅਗਲੇ ਪ੍ਰੋਗਰਾਮ ਵੀ ਉਲੀਕੇ ਜਾਣਗੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਦਾਅਵੇ ਕੀਤੇ ਜਾਂਦੇ ਹਨ ਜਦਕਿ ਦੂਜੇ ਪਾਸੇ ਆਦਰਸ਼ ਸਕੂਲਾਂ ਦੇ ਅਧਿਆਪਕ ਅਤੇ ਨਾਨ - ਟੀਚਿੰਗ ਕਰਮਚਾਰੀ ਆਪਣੇ ਹੱਕਾਂ ਲਈ ਸੜਕਾਂ ’ ਤੇ ਸੰਘਰਸ਼ ਕਰਨ ਲਈ ਮਜਬੂਰ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲਾ ਫ਼ਰਕ ਖ਼ਤਮ ਕਰਨਾ ਚਾਹੀਦਾ ਹੈ । ਇਸ ਮੌਕੇ ਸਤਨਾਮ ਸਿੰਘ , ਗੁਰਜੀਤ ਸਿੰਘ ਚਹਿਲ , ਗੋਪਾਲ ਕ੍ਰਿਸ਼ਨ , ਸਲੀਮ ਮੁਹੰਮਦ , ਅਮਨਦੀਪ ਸ਼ਾਸਤਰੀ , ਅਮਰਜੋਤ ਜੋਸ਼ੀ , ਗੁਰਦੀਪ ਸਿੰਘ , ਰਸ਼ਪਾਲ ਸਿੰਘ , ਗੁਰਤੇਜ ਸਿੰਘ , ਸੰਦੀਪ ਸਿੰਘ ਅਤੇ ਜੀਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਦਰਸ਼ ਸਕੂਲਾਂ ਦੇ ਅਧਿਆਪਕ ਅਤੇ ਨਾਨ - ਟੀਚਿੰਗ ਕਰਮਚਾਰੀ ਮੌਜੂਦ ਸਨ । ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਸੰਘਰਸ਼ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਜਾਰੀ ਰਹੇਗਾ ਪਰ ਮੰਗਾਂ ਦਾ ਠੋਸ ਹੱਲ ਹੋਣ ਤੱਕ ਕਲਮ ਛੋੜ ਹੜਤਾਲ ਅਤੇ ਸੰਘਰਸ਼ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ ।
ਪਿਛਲੀ ਖ਼ਬਰ ਅਹਿਮਦਗੜ੍ਹ ਵਿਖੇ ਅਕਾਲੀ ਦਲ ਵਲੋਂ ‘ਤੀਆਂ ਦਾ ਮੇਲਾ’ ਕਰਵਾਇਆ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜੱ... ਅਗਲੀ ਖ਼ਬਰ ਨਹਿਰੀ ਪਾਣੀ ਦੀ ਵਰਤੋਂ ਵਧਾ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ - ਬਰਿੰਦਰ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।