13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕੁਠਾਲਾ ਵਿਖੇ ਤੀਆਂ ਦਾ ਮੇਲਾ ਮਨਾਇਆ

ਸੰਦੌੜ, 12 ਅਗਸਤ (ਗੁਰਪ੍ਰੀਤ ਸਿੰਘ ਚੀਮਾ, ਜਸਵੀਰ ਸਿੰਘ ਜੱਸੀ)-ਐਫ-2 ਜਿਮ ਕੁਠਾਲਾ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੇਲੇ ਵਿਚ ਜਿਮ ਦੀਆਂ ਮੈਂਬਰ ਮਹਿਲਾਵਾਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਕੁੜੀਆਂ ਅਤੇ ਮਹਿਲਾਵਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 13-08-2026
ਸੰਦੌੜ, 12 ਅਗਸਤ (ਗੁਰਪ੍ਰੀਤ ਸਿੰਘ ਚੀਮਾ, ਜਸਵੀਰ ਸਿੰਘ ਜੱਸੀ)-ਐਫ-2 ਜਿਮ ਕੁਠਾਲਾ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੇਲੇ ਵਿਚ ਜਿਮ ਦੀਆਂ ਮੈਂਬਰ ਮਹਿਲਾਵਾਂ ਤੋਂ ਇਲਾਵਾ ਇਲਾਕੇ ਦੀਆਂ ਹੋਰ ਕੁੜੀਆਂ ਅਤੇ ਮਹਿਲਾਵਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।ਮੇਲੇ ਦੀ ਰਸਮੀ ਸ਼ੁਰੂਆਤ ਮਾਤਾ ਰਣਜੀਤ ਕੌਰ ਵੱਲੋਂ ਰਿਬਨ ਕੱਟ ਕੇ ਕੀਤੀ ਗਈ। ਮੇਲੇ ਦੌਰਾਨ ਲੱਗੇ ਵੱਖ-ਵੱਖ ਝੂਲਿਆਂ, ਖਾਣ-ਪੀਣ, ਚੂੜੀਆਂ ਅਤੇ ਹੋਰ ਖ਼ਰੀਦਦਾਰੀ ਦੀਆਂ ਦੁਕਾਨਾਂ ਨੇ ਮੇਲੇ ਦੀ ਰੌਣਕ ਨੂੰ ਹੋਰ ਵੀ ਵਧਾ ਦਿੱਤਾ।ਇਸ ਮੌਕੇ ਮਹਿਲਾਵਾਂ ਨੇ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦਿਆਂ ਗਿੱਧਾ ਪਾਇਆ ਅਤੇ ਬੋਲੀਆਂ ਪਾ ਕੇ ਤੀਆਂ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ।ਇਸ ਮੌਕੇ ਐਮ.ਡੀ. ਗੁਰਿੰਦਰਦੀਪ ਸਿੰਘ, ਸੁਖਵੀਰ ਕੌਰ,ਮੁਸਕਾਨ ਕੌਰ ਦਸਮੇਸ਼ ਇੰਟਰਪਰਾਈਜ਼ ਪੰਜਗਰਾਈਆਂ, ਟ੍ਰੇਨਰ ਹਰਦੀਪ ਕੌਰ, ਕੋਚ ਕੁਲਬੀਰ ਸਿੰਘ ਅਤੇ ਦਿਲਪ੍ਰੀਤ ਸਿੰਘ, ਪੰਪ ਮੈਨੇਜਰ ਰੁਪਿੰਦਰ ਸਿੰਘ, ਗੁਰਮੀਤ ਕੌਰ, ਰੁਪਿੰਦਰ ਕੌਰ, ਗਗਨਦੀਪ ਕੌਰ, ਬਲਜੀਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਅੰਮ੍ਰਿਤਪਾਲ ਕੌਰ ਸਮੇਤ ਹੋਰ ਪਤਵੰਤੇ ਅਤੇ ਮਹਿਲਾਵਾਂ ਹਾਜ਼ਰ ਸਨ।
ਪਿਛਲੀ ਖ਼ਬਰ ਫੱਲੇਵਾਲ ਸਕੂਲ ਵਿਚ ਮਨਾਈਆਂ ਤੀਆਂ ਤੀਜ ਦੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਕਿਰਪਾਲ ਨਾਥਾ, ਧਰਮਜੀਤ ਸੰਗਤਪੁਰਾ, ਪੱਪੀ ਨੰਗਲਾ ਤੇ ਸੁਰਜੀਤ ਸਿੰਘ ਲਹਿਲ ਖੁਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।