13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮੰਗਾਂ ਨਾ ਮੰਨੇ ਜਾਣ ਉੱਪਰ ਪੰਪ ਆਪ੍ਰੇਟਰਾਂ ਨੇ 20 ਤੋਂ ਬਾਅਦ ਤਿੱਖੇ ਸੰਘਰਸ਼ ਦੀ ਦਿੱਤੀ ਚਿਤਾਵਨੀ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ)-ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਕਿਹਾ ਕਿ ਜੇ 20 ਅਗਸਤ ਨੂੰ ਕੈਬਨਿਟ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀ ਮੰਗਾਂ ਦਾ ਹੱਲ ਨਾ ਨਿਕਲਿਆਂ ਤਾਂ ਉਹ ਪਿੰਡਾਂ ਵਿੱਚਲੀਆਂ ਪਾਣੀ ਦੀ ਟੈਂਕੀਆਂ ਸਪਲਾਈ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦੇਣਗੇ। ਬੇਅੰਤ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਪ ਓਪਰੇਟਰਾਂ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਅਜੀਤ ਡੈਸਕ 13-08-2026
ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ)-ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪ੍ਰਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬੇਅੰਤ ਸਿੰਘ ਨੇ ਕਿਹਾ ਕਿ ਜੇ 20 ਅਗਸਤ ਨੂੰ ਕੈਬਨਿਟ ਸਬ ਕਮੇਟੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀ ਮੰਗਾਂ ਦਾ ਹੱਲ ਨਾ ਨਿਕਲਿਆਂ ਤਾਂ ਉਹ ਪਿੰਡਾਂ ਵਿੱਚਲੀਆਂ ਪਾਣੀ ਦੀ ਟੈਂਕੀਆਂ ਸਪਲਾਈ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦੇਣਗੇ। ਬੇਅੰਤ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਪ ਓਪਰੇਟਰਾਂ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਜਥੇਬੰਦੀ ਦੀਆਂ ਪੰਜਾਬ ਸਰਕਾਰ ਨਾਲ 35 ਤੋਂ 40 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਇੱਕ ਵੀ ਮੰਗ ਪੂਰੀ ਨਹੀਂ ਹੋਈ ਹੈ। ਪੰਜਾਬ ਸਰਕਾਰ ਦੇ ਰਵਈਏ ਖਿਲਾਫ ਰੋਸ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਅੱਜ ਸੂਬਾ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਜੇ ਹੁਣ ਵੀ ਮਸਲੇ ਦਾ ਹੱਲ ਨਾ ਹੋਇਆਂ ਤਾਂ ਉਹ ਪਾਣੀ ਦੀ ਸਪਲਾਈ ਬੰਦ ਕਰਨ ਦੇ ਨਾਲ ਨਾਲ ਹੋਰ ਵੀ ਤਿੱਖਾ ਸੰਘਰਸ਼ ਵਿੱਢਣਗੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ, ਬੋਹੜ ਸਿੰਘ, ਹਰਪ੍ਰੀਤ ਸਿੰਘ, ਸਾਹਿਬ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ, ਨਿਰਮਲ ਸਿੰਘ ਹਾਜਰ ਸਨ।
ਪਿਛਲੀ ਖ਼ਬਰ ਤਪਾ ਪੁਲਿਸ ਵਲੋਂ ਕਣਕ ਚੋਰੀ ਦੇ ਮਾਮਲੇ ’ਚ 1 ਵਿਅਕਤੀ ਕਾਬੂ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਦੀ ਆਮਦ ਨੂੰ ਲੈ ਕੇ ਸੰਗਰੂਰ ਪੁਲਿਸ ਚੌਕਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।