14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ

ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਸਥਿਤ ਮੁੱਖ ਮੰਤਰੀ ਦਫ਼ਤਰ ਵਿਖੇ ਅੱਜ ਨਸ਼ਾ ਮੁਕਤੀ ਟੀਮ ਦੀ ਹਲਕਾ ਪੱਧਰੀ ਮੀਟਿੰਗ ਹੋਈ, ਜਿਸ ਵਿੱਚ ਹਲਕੇ ਦੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿਛਲੇ ਇੱਕ ਸਾਲ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ।

ਅਜੀਤ ਡੈਸਕ 14-08-2026
ਧੂਰੀ, 12 ਅਗਸਤ (ਲਖਵੀਰ ਸਿੰਘ ਧਾਂਦਰਾ) - ਧੂਰੀ ਸਥਿਤ ਮੁੱਖ ਮੰਤਰੀ ਦਫ਼ਤਰ ਵਿਖੇ ਅੱਜ ਨਸ਼ਾ ਮੁਕਤੀ ਟੀਮ ਦੀ ਹਲਕਾ ਪੱਧਰੀ ਮੀਟਿੰਗ ਹੋਈ, ਜਿਸ ਵਿੱਚ ਹਲਕੇ ਦੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿਛਲੇ ਇੱਕ ਸਾਲ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ। ਇਸ ਮੌਕੇ ਨਸ਼ਿਆਂ ਦੀ ਲਤ ਦਾ ਸ਼ਿਕਾਰ ਬੱਚਿਆਂ ਅਤੇ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਵੱਲ ਪ੍ਰੇਰਿਤ ਕਰਨ, ਪਰਿਵਾਰਾਂ ਨਾਲ ਸੰਪਰਕ ਬਣਾਉਣ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਮਾਲਵਾ ਜ਼ੋਨ ਦੇ ਵਾਈਸ ਕੋਆਰਡੀਨੇਟਰ, ਜਿਲਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਅਲੋਅਰਖ, ਹਲਕਾ ਕੋਆਰਡੀਨੇਟਰ ਚੇਅਰਮੈਨ ਰਛਪਾਲ ਸਿੰਘ ਭੁੱਲਰ, ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਚੇਅਰਮੈਨ ਜਸਵਿੰਦਰ ਸਿੰਘ ਖੁਰਮੀ, ਬੀਡੀਪੀਓ ਸੁਖਵਿੰਦਰ ਸਿੰਘ ਸਿੱਧੂ, ਬਲਾਕ ਕੋਆਰਡੀਨੇਟਰ ਵਿੱਕੀ ਸ਼ਰਮਾ, ਸੁਰਜੀਤ ਸਿੰਘ ਰੰਗੀਆਂ, ਗੌਰਵ ਸ਼ਰਮਾ, ਮਨਜੀਤ ਕੁਮਾਰ ਰਾਜੂ, ਅੰਮ੍ਰਿਤਪਾਲ ਸਿੰਘ, ਕੁਲਵਿੰਦਰ ਸਿੰਘ ਖੁਰਮੀ, ਸਤਨਾਮ ਸਿੰਘ, ਮਨਜਿੰਦਰ ਸਿੰਘ ਮੀਰੇੜੀ, ਗੁਰਿੰਦਰ ਸਿੰਘ ਗਿੱਲ ਹਰਚੰਦਪੁਰਾ ਸਮੇਤ ਵੱਖ-ਵੱਖ ਬਲਾਕ ਕੋਆਰਡੀਨੇਟਰ ਅਤੇ ਹਲਕੇ ਦੇ ਸੈਕਟਰੀ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ਸਿੱਖ ਬੁੱਧੀਜੀਵੀ ਮੰਚ ਵੱਲੋਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘੋਰ ਨਿੰਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਧੂਰੀ ਪੁਲਿਸ ਦੀ ਵੱਡੀ ਕਾਰਵਾਈ, ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 3 ਚੋਰ ਤੇ ਕਬਾੜੀਆ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।