14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਿੱਤ ਮੰਤਰੀ ਪੰਜਾਬ ਵਲੋਂ ਆਪਣਾ ਹੱਕ ਮੰਗ ਰਹੇ ਮੁਲਾਜ਼ਮਾਂ ਨੂੰ ਐਂਟੀ ਸਟੇਟ ਦਾ ਖ਼ਿਤਾਬ ਦੇਣਾ ਬਹੁਤ ਮੰਦਭਾਗਾ‘ਅਧਿਆਪਕ ਦਲ ਪੰਜਾਬ

ਧੂਰੀ, 13 ਅਗਸਤ (ਲਖਵੀਰ ਸਿੰਘ ਧਾਂਦਰਾ)-ਬੀਤੇ ਦਿਨੀ ਪੰਜਾਬ ਦੇ ਸਮੁੱਚੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਵਿਖੇ ਮਹਾਂਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉਹਨਾਂ ਨੂੰ ਐਂਟੀ ਸਟੇਟ ਦਾ ਖਿਤਾਬ ਦੇਣਾ ਬਹੁਤ ਮੰਦਭਾਗਾ ਹੈ ਜਿਸ ਦੀ ਅਧਿਆਪਕ ਦਲ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ।

ਅਜੀਤ ਡੈਸਕ 14-08-2026
ਧੂਰੀ, 13 ਅਗਸਤ (ਲਖਵੀਰ ਸਿੰਘ ਧਾਂਦਰਾ)-ਬੀਤੇ ਦਿਨੀ ਪੰਜਾਬ ਦੇ ਸਮੁੱਚੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਚੰਡੀਗੜ੍ਹ ਵਿਖੇ ਮਹਾਂਰੈਲੀ ਕੀਤੀ ਗਈ ਜਿਸ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉਹਨਾਂ ਨੂੰ ਐਂਟੀ ਸਟੇਟ ਦਾ ਖਿਤਾਬ ਦੇਣਾ ਬਹੁਤ ਮੰਦਭਾਗਾ ਹੈ ਜਿਸ ਦੀ ਅਧਿਆਪਕ ਦਲ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਂਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਅਧਿਆਪਕ ਦਲ ਪੰਜਾਬ ਦੇ ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ, ਸੂਬਾ ਪ੍ਰਧਾਨ ਸਤਨਾਮ ਸਿੰਘ ਰੰਧਾਵਾ ਅਤੇ ਸੂਬਾ ਸਕੱਤਰ ਜਨਰਲ ਰਵਿੰਦਰਜੀਤ ਸਿੰਘ ਪੰਨੂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਪਿਛਲੀਆਂ ਸਰਕਾਰਾਂ ਦੌਰਾਨ ਆਪਣੇ ਹੱਕ ਲੈਣ ਲਈ ਧਰਨੇ ਤੇ ਬੈਠੇ ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਗਈ ਅਤੇ ਆਪਣੀ ਸਰਕਾਰ ਆਉਣ ਤੇ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਵਾਅਦਾ ਕੀਤਾ ਗਿਆ ਪ੍ਰੰਤੂ ਬੜੇ ਅਫਸੋਸ ਦੀ ਗੱਲ ਹੈ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਆਪ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੰਜੀਦਗੀ ਨਹੀਂ ਦਿਖਾਈ ਅਤੇ ਡੀਏ ਲਾਗੂ ਕਰਨ, ਭੱਤੇ ਬਹਾਲ ਕਰਨ, ਕੱਚੇ ਕਾਮੇ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਅਨੇਕਾਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਚੰਡੀਗੜ੍ਹ ਵਿਖੇ ਮਹਾਂਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪੂਰੀਆਂ ਕਰੇ ਤਾਂ ਜੋ ਹਰੇਕ ਮੁਲਾਜ਼ਮ ਨੂੰ ਇਨਸਾਫ਼ ਮਿਲ ਸਕੇ।
ਪਿਛਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਕਾਲ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵੱਲੋਂ ਸਕੂਲ ਦਾ ਉਦੇਸ਼ਪੂਰਨ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।