14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ

ਲੌਂਗੋਵਾਲ, 13 ਅਗਸਤ (ਵਿਨੋਦ ਸ਼ਰਮਾ, ਸ. ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਕੂਕਾ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਾ.

ਧੂਰੀ ਸੀਐਮ ਦਫ਼ਤਰ ਵਿਖੇ ਨਸ਼ਾ ਮੁਕਤੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਹੋਈ ਹਲਕਾ ਪੱਧਰੀ ਮੀਟਿੰਗ ਦਾ ਦ੍ਰਿਸ਼। ਤਸਵੀਰ : ਲਖਵੀਰ ਸਿੰਘ ਧਾਂਦਰਾ 14-08-2026
ਲੌਂਗੋਵਾਲ, 13 ਅਗਸਤ (ਵਿਨੋਦ ਸ਼ਰਮਾ, ਸ. ਖੰਨਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਰਣਜੀਤ ਸਿੰਘ ਕੂਕਾ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸਾ. ਚੇਅਰਮੈਨ ਅਮਰਜੀਤ ਸਿੰਘ ਬਡਰੁੱਖਾਂ, ਸਾਬਕਾ ਚੇਅਰਪਰਸਨ ਬੀਬੀ ਪ੍ਰੀਤਇੰਦਰ ਕੌਰ ਬਡਰੁੱਖਾਂ ਅਤੇ ਬੀਬੀ ਪਰਮਿੰਦਰ ਕੌਰ ਬਰਾੜ ਸਾ. ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਸਾਹਿਬ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਹੋਏ ਦੂਸਰੇ ਹਮਲੇ ਦੀ ਜਾਂਚ ਕੇਂਦਰ ਸਰਕਾਰ ਵਲੋਂ ਤੇ ਉਥੋਂ ਦੀ ਸਰਕਾਰ ਵਲੋਂ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਗੁਰਧਾਮ ਹੀ ਅਜਿਹੇ ਸਥਾਨ ਹਨ ਜਿੱਥੇ ਜਾ ਕੇ ਹਰ ਨਾਨਕ ਨਾਮ ਲੇਵਾ ਸਿੱਖ ਨੂੰ ਸ਼ਾਂਤੀ ਮਿਲਦੀ ਹੈ ਅਤੇ ਹਰ ਕੋਈ ਆਪਣੇ ਆਪ ਨੂੰ ਸੁਰੱਖਿਅਤ ਸਮਝਦਾ ਹੈ। ਹੁਣ ਜੇਕਰ ਸ਼ਰਾਰਤੀ ਅਨਸਰ ਗੁਰੂ ਘਰਾਂ ਦੀ ਆੜ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹਨ ਤਾਂ ਇਸ ਤੋਂ ਨੀਚ ਹਰਕਤ ਹੋਰ ਕੀ ਹੋਵੇਗੀ। ਦੇਸ਼ ਦੁਨੀਆ ਤੋਂ ਸਿੱਖ ਸੰਗਤਾਂ ਗੁਰਧਾਮਾਂ ਦੀ ਯਾਤਰਾ ਕਰਦਿਆਂ ਨਤਮਸਤਕ ਹੋਣ ਆਉਂਦੀਆ ਹਨ ਤੇ ਗੁਰੂ ਘਰਾਂ ਵਿਚ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਵਲੋਂ ਸਮਾਜਿਕ ਤੇ ਵਿਗਿਆਨਕ ਰੌਸ਼ਨੀ ਫ਼ੈਲਾਉਣ ਦਾ ਸੁਨੇਹਾ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।