14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਤਰਕਸ਼ੀਲ ਸੁਸਾਇਟੀ ਵਲੋਂ ਸਮਾਜਿਕ ਤੇ ਵਿਗਿਆਨਕ ਰੌਸ਼ਨੀ ਫ਼ੈਲਾਉਣ ਦਾ ਸੁਨੇਹਾ

ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਤਰਕਸ਼ੀਲ ਸੁਸਾਇਟੀ ਪੰਜਾਬ ਸੁਨਾਮ ਇਕਾਈ ਦੀ ਇਕ ਅਹਿਮ ਮੀਟਿੰਗ ਜ਼ੋਨ ਆਗੂ ਪਰਮਵੇਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਨੇ ਤਰਕਸ਼ੀਲ ਲਹਿਰ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸੁਸਾਇਟੀ ਨੂੰ ਬਦਲਵੇਂ ਢੰਗ ਨਾਲ ਗਤੀਵਿਧੀਆਂ ਉਲੀਕਣ ਅਤੇ ਆਧੁਨਿਕ ਤਕਨੀਕਾਂ ਜਰੀਏ ਸਮਾਜ ਨੂੰ ਵਿਗਿਆਨਕ ਵਿਚਾਰਾਂ ਨਾਲ ਚੇਤੰਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ।

ਮੀਟਿੰਗ ਵਿਚ ਸ਼ਾਮਿਲ ਤਰਕਸ਼ੀਲ ਸੁਸਾਇਟੀ ਦੇ ਆਗੂ। ਤਸਵੀਰ – ਭੁੱਲਰ 14-08-2026
ਸੁਨਾਮ ਊਧਮ ਸਿੰਘ ਵਾਲਾ, 13 ਅਗਸਤ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਤਰਕਸ਼ੀਲ ਸੁਸਾਇਟੀ ਪੰਜਾਬ ਸੁਨਾਮ ਇਕਾਈ ਦੀ ਇਕ ਅਹਿਮ ਮੀਟਿੰਗ ਜ਼ੋਨ ਆਗੂ ਪਰਮਵੇਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਕਮੇਟੀ ਵਲੋਂ ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਨੇ ਤਰਕਸ਼ੀਲ ਲਹਿਰ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਸੁਸਾਇਟੀ ਨੂੰ ਬਦਲਵੇਂ ਢੰਗ ਨਾਲ ਗਤੀਵਿਧੀਆਂ ਉਲੀਕਣ ਅਤੇ ਆਧੁਨਿਕ ਤਕਨੀਕਾਂ ਜਰੀਏ ਸਮਾਜ ਨੂੰ ਵਿਗਿਆਨਕ ਵਿਚਾਰਾਂ ਨਾਲ ਚੇਤੰਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਬਰਨਾਲਾ ਦੇ ਤਿੰਨ ਰੋਜ਼ਾ ਪੁਸਤਕ ਮੇਲੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ। ਤਰਕਸ਼ੀਲ ਇਕਾਈ ਸੁਨਾਮ ਵਲੋਂ ਪਿਛਲੇ ਸਮੇਂ ਦੌਰਾਨ ਕੀਤੀ ਸਰਗਰਮੀਆਂ ਦਾ ਲੇਖਾ ਜੋਖਾ ਕਰਨ ਉਪਰੰਤ ਮੈਗਜੀਨ ਦੇ ਸਾਲਾਨਾ ਪਾਠਕਾਂ ਦੀ ਗਿਣਤੀ ਵਧਾਉਣ ਲਈ ਕਿਹਾ ਗਿਆ। ਆਗੂ ਪਰਮਵੇਦ ਨੇ ਤਰਕਸ਼ੀਲ ਸੁਸਾਇਟੀ ਦੀ ਸੁਨਾਮ ਇਕਾਈ ਵਲੋਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਦੀ ਸ਼ਲਾਘਾ ਕੀਤੀ। ਇਸ ਸਮੇ ਸ਼ੁਪਿੰਦਰ, ਦਵਿੰਦਰ ਸਿੰਘ, ਅਨਿਲ ਕੁਮਾਰ, ਪਵਨ ਕੁਮਾਰ, ਰਾਮ ਸਰੂਪ ਢੈਪਈ ਅਤੇ ਦਾਤਾ ਸਿੰਘ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਵਿਸ਼ਵਕਾਂਤ, ਸੀਤਾ ਰਾਮ, ਪਦਮ ਕੁਮਾਰ, ਧੰਨਾ ਸਿੰਘ, ਦਾਰਾ ਸਿੰਘ, ਹਰਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ ਅਤੇ ਸੰਜੀਵ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਕੰਨਿਆ ਮਹਾਂਵਿਦਿਆਲਾ ਵਿਖੇ ਤੀਜ ਦਾ ਤਿਉਹਾਰ ਮਨਾਇਆ 5 ਕਿੱਲੋਮੀਟਰ ਦੌੜ ’ਚ ਸਰਕਾਰੀ ਕਾਲਜ ਮਲੇਰਕੋਟਲਾ ਦੇ ਵਿ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।