ਅਕੇਡੀਆ ਵਰਲਡ ਸਕੂਲ ’ਚ 80ਵਾਂ ਅਜ਼ਾਦੀ ਦਿਵਸ ਮਨਾਇਆ
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਦੇਸ ਦਾ 80ਵਾਂ ਅਜ਼ਾਦੀ ਦਿਹਾੜਾ ਇਨਕਲਾਬੀ ਜੋਸ਼-ਖਰੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਇਸ ਉਪਰੰਤ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।
ਸੁਨਾਮ ਊਧਮ ਸਿੰਘ ਵਾਲਾ, 14 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਦੇਸ ਦਾ 80ਵਾਂ ਅਜ਼ਾਦੀ ਦਿਹਾੜਾ ਇਨਕਲਾਬੀ ਜੋਸ਼-ਖਰੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ ਅਤੇ ਇਸ ਉਪਰੰਤ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵਲੋਂ ਦੇਸ਼ਭਗਤੀ ਦੇ ਗੀਤ, ਭਾਸ਼ਣ, ਭੰਗੜਾ ਅਤੇ ਰੋਲ ਪਲੇਅ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਮੰਚ ਸੰਚਾਲਨ ਸੁਖਮਨਜੋਤ ਕੌਰ ਅਤੇ ਰਿਆਨ ਵਲੋਂ ਬਾਖੂਬੀ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਭਾਵਪੂਰਨ ਰੋਲ ਪਲੇਅ ਵਿੱਚ ਦੇਸ਼ ਦੀ ਰੱਖਿਆ ਕਰ ਰਹੇ ਸੈਨਿਕਾਂ ਦੇ ਜੀਵਨ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਦੇਸ਼ਭਗਤਾਂ ਦੀਆਂ ਅਥਾਹ ਕੁਰਬਾਨੀਆਂ ਸਦਕਾ ਮੁਲਕ ਨੂੰ ਆਜ਼ਾਦੀ ਮਿਲੀ ਹੈ ਅਤੇ ਇਸ ਦੀ ਰੱਖਿਆ ਕਰਨਾ ਸਾਡਾ ਫਰਜ ਹੈ।