15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਯੂਨੀਵਰਸਿਟੀ ਕਾਲਜ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸੈਸ਼ਨ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ 14 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਇਲਾਕੇ ਦੀ ਮਾਣਮੱਤੀ ਵਿਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਹਰ ਸਾਲ ਸਾਵਣ ਮਹੀਨੇ ਵਿੱਚ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ।

ਪ੍ਰੀਤੀ ਮਹੰਤ ਸਹਾਇਤਾ ਵਜੋਂ ਨਕਦ ਰਾਸ਼ੀ ਅਤੇ ਹੋਰ ਸਮਾਨ ਸੌਂਪਦੇ ਹੋਏ। ਤਸਵੀਰ – ਮੁਕੇਸ਼ ਕੁਮਾਰ 15-08-2026
ਸੁਨਾਮ ਊਧਮ ਸਿੰਘ ਵਾਲਾ 14 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਇਲਾਕੇ ਦੀ ਮਾਣਮੱਤੀ ਵਿਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਧੂਮ ਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਹਰ ਸਾਲ ਸਾਵਣ ਮਹੀਨੇ ਵਿੱਚ ਪੰਜਾਬੀ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਪੰਜਾਬੀ ਲੋਕ ਪਰੰਪਰਾ ਨੂੰ ਪੰਜਵੀਂ ਐਸਟਰ ਤੇ ਲਾਇਲੈਕ ਜਮਾਤ ਦੇ ਵਿਦਿਆਰਥੀਆਂ ਨੇ ਗਿੱਧੇ ਅਤੇ ਭੰਗੜੇ ਰਾਹੀਂ ਪੇਸ਼ ਕੀਤਾ। ਪੰਜਵੀਂ ਜਮਾਤ ਦੇ ਵਿਦਿਆਰਥੀ ਖਮਿਸ਼ ਮਿੱਤਲ ਅਤੇ ਫਤਿਹ ਵੀਰ ਸਿੰਘ ਨੇ ਮੰਚ ਦਾ ਸੰਚਾਲਨ ਕੀਤਾ। ਸਾਰੇ ਵਿਦਿਆਰਥੀ ਗਿੱਧੇ ਅਤੇ ਭੰਗੜੇ ਦੇ ਪਹਿਰਾਵੇ ਵਿੱਚ ਬਹੁਤ ਸੋਹਣੇ ਲੱਗ ਰਹੇ ਸਨ। ਪੰਜਵੀਂ ਜਮਾਤ ਦੇ ਵਿਦਿਆਰਥੀ ਫਤਿਹ ਸਿੰਘ ਨੇ ਦਾਦਾ - ਦਾਦੀ ਨਾਲ ਸੰਬੰਧਿਤ ਕਵਿਤਾ ਪੇਸ਼ ਕੀਤੀ। ਗਿੱਧੇ ਦੀ ਤਿਆਰੀ ਮਿਸ. ਸਿਮਰਨਜੀਤ ਕੌਰ ਅਤੇ ਮਿਸ ਕੁਲਵਿੰਦਰ ਕੌਰ ਨੇ ਕਰਵਾਈ ਅਤੇ ਭੰਗੜੇ ਦੀ ਤਿਆਰੀ ਡਾਂਸ ਟੀਚਰ ਮਿਸਟਰ ਅਮਨਦੀਪ ਨੇ ਕਰਵਾਈ । ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਮਿਹਨਤ ਦੀ ਤਾਰੀਫ ਕੀਤੀ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਅਸੀਂ ਸਕੂਲ ਵਿੱਚ ਹਰ ਤਿਉਹਾਰ ਨੂੰ ਸਿਰਫ ਮਨਾਉਂਦੇ ਹੀ ਨਹੀਂ ਸਗੋਂ ਇਸਦੀ ਸੰਸਕ੍ਰਿਤਕ ਮਹੱਤਤਾ ਨੂੰ ਵੀ ਵਿਦਿਆਰਥੀਆਂ ਤੱਕ ਪਹੁੰਚਾਉਂਦੇ ਹਾਂ।
ਪਿਛਲੀ ਖ਼ਬਰ ਸੇਵਾ ਕੇਂਦਰ ਸੁਵਿਧਾਵਾਂ ਦੇਣ ਲਈ ਲਗਾਇਆ ਵਿਸ਼ੇਸ਼ ਕੈਂਪ ਅਗਲੀ ਖ਼ਬਰ ਅਵਾਰਾ ਪਸ਼ੂ ਨੇ ਸਕੂਟਰੀ ਸਵਾਰ ਦੀ ਲਈ ਜਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।