18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੰਤ ਲੌਂਗੋਵਾਲ ਦੀ ਬਰਸੀ ਮੌਕੇ ਧੂਰੀ ਤੋਂ ਵੱਡੀ ਗਿਣਤੀ ’ਚ ਨੌਜਵਾਨ ਹੋਣਗੇ ਸ਼ਾਮਿਲ - ਰਸੂ ਖੰਗੂੜਾ

ਧੂਰੀ, 17 ਅਗਸਤ (ਲਖਵੀਰ ਸਿੰਘ ਧਾਂਦਰਾ) - ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਹੋਣ ਵਾਲੇ ਸਮਾਗਮ ਵਿੱਚ ਹਲਕਾ ਧੂਰੀ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਿਲ ਹੋਣਗੇ। ਐੱਸ.

ਐਸ.ਓ.ਆਈ. ਸੰਗਰੂਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰਸ਼ਵਿੰਦਰ ਸਿੰਘ (ਰਸੂ ਖੰਗੂੜਾ) ਗੱਲਬਾਤ ਕਰਦੇ ਹੋਏ। ਤਸਵੀਰ – ਲਖਵੀਰ ਸਿੰਘ ਧਾਂਦਰਾ 18-08-2026
ਧੂਰੀ, 17 ਅਗਸਤ (ਲਖਵੀਰ ਸਿੰਘ ਧਾਂਦਰਾ) - ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਹੋਣ ਵਾਲੇ ਸਮਾਗਮ ਵਿੱਚ ਹਲਕਾ ਧੂਰੀ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਿਲ ਹੋਣਗੇ। ਐੱਸ.ਓ.ਆਈ. ਸੰਗਰੂਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਰਸ਼ਵਿੰਦਰ ਸਿੰਘ (ਰਸੂ ਖੰਗੂੜਾ) ਨੇ ਦੱਸਿਆ ਕਿ ਨੌਜਵਾਨਾਂ ਦਾ ਵੱਡਾ ਕਾਫ਼ਲਾ ਯੂਥ ਆਗੂ ਰਣਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਬਰਸੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ, ਪੰਜਾਬੀਅਤ ਅਤੇ ਸਿੱਖ ਕੌਮ ਲਈ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦੀ ਸੋਚ ਅਤੇ ਸੰਘਰਸ਼ ਨੂੰ ਯਾਦ ਕਰਦਿਆਂ ਹਰ ਸਾਲ ਵੱਡੀ ਗਿਣਤੀ ਵਿੱਚ ਲੋਕ ਬਰਸੀ ਸਮਾਗਮ ਵਿੱਚ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਦੇ ਹਨ। ਰਸ਼ਵਿੰਦਰ ਸਿੰਘ ਰਸੂ ਖੰਗੂੜਾ ਨੇ ਕਿਹਾ ਕਿ ਹਲਕਾ ਧੂਰੀ ਦੇ ਨੌਜਵਾਨਾਂ ਵਿੱਚ ਬਰਸੀ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨਗੇ।
ਪਿਛਲੀ ਖ਼ਬਰ ਯਸ਼ਪਾਲ ਮੰਗਲਾ ‘ਆਪ’ ਦੇ ਹਲਕਾ ਸੁਨਾਮ ਦੇ ਬਣੇ ਮੀਡੀਆ ਕੋਆਰਡੀਨੇਟਰ ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਵਿੱਚ ਧੂਮ-ਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।