18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਧਾਇਕ ਤੇ ਚੇਅਰਮੈਨ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ਼ੇਰਪੁਰ,17 ਅਗਸਤ (ਦਰਸ਼ਨ ਸਿੰਘ ਖੇੜੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਸ਼ੇਰਪੁਰ ਰਾਜਵਿੰਦਰ ਸਿੰਘ ਰਾਜ ਵੱਲੋਂ ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿਖੇ ਰੱਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਬਲਾਕ ਸ਼ੇਰਪੁਰ ਨਾਲ ਸਬੰਧਿਤ ਪਿੰਡਾਂ ਦੀਆਂ ਦਸ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ ਤੇ ਜਿਸ ਤਹਿਤ ਮਹਿਲਾਵਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆ ਹਨ।

ਅਜੀਤ ਡੈਸਕ 18-08-2026
ਸ਼ੇਰਪੁਰ,17 ਅਗਸਤ (ਦਰਸ਼ਨ ਸਿੰਘ ਖੇੜੀ) - ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਸ਼ੇਰਪੁਰ ਰਾਜਵਿੰਦਰ ਸਿੰਘ ਰਾਜ ਵੱਲੋਂ ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿਖੇ ਰੱਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਮੌਕੇ ਬਲਾਕ ਸ਼ੇਰਪੁਰ ਨਾਲ ਸਬੰਧਿਤ ਪਿੰਡਾਂ ਦੀਆਂ ਦਸ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ ਤੇ ਜਿਸ ਤਹਿਤ ਮਹਿਲਾਵਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀਆਂ ਦਿੱਤੀਆਂ ਜਾ ਰਹੀਆ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਦੇ ਕਾਰਜਕਾਲ ਦੌਰਾਨ ਵੀ ਉਨੀਆਂ ਨੌਕਰੀਆਂ ਨਹੀ ਦਿੱਤੀਆਂ ਜਿੰਨੀਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਮਿਲੀਆਂ ਹਨ। ਨਿਯੁਕਤੀ ਪੱਤਰ ਹਾਸਲ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਖ਼ੁਸ਼ੀ ਜਾਹਰ ਕਰਦਿਆਂ ਨੌਕਰੀ ਮਿਲਣ ਤੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੀਆਂ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਚੇਅਰਮੈਨ ਮਾਰਕਿਟ ਕਮੇਟੀ ਰਾਜਵਿੰਦਰ ਸਿੰਘ ਰਾਜ ਸਰਪੰਚ ਸ਼ੇਰਪੁਰ, ਆੜ੍ਹਤੀਆ ਪ੍ਰਧਾਨ ਨਛੱਤਰ ਸਿੰਘ ਖੇੜੀ, ਸੂਬੇਦਾਰ ਮਲਕੀਤ ਸਿੰਘ ਖੇੜੀ, ਜਗਰੂਪ ਸਿੰਘ ਖੇੜੀ ਮੈਂਬਰ, ਪ੍ਰਧਾਨ ਗੁਰਜੰਟ ਸਿੰਘ ਗੰਡੇਵਾਲ, ਬਲਾਕ ਸੰਮਤੀ ਮੈਂਬਰ ਮਨਜਿੰਦਰ ਸਿੰਘ ਬਿੱਟਾ ਈਨਾ ਬਾਜਵਾ, ਹੰਸਾ ਸਿੰਘ ਗੰਡੇਵਾਲ, ਸਰਪੰਚ ਹੇੜੀਕੇ ਹਰਦੀਪ ਕੌਰ, ਸਰਪੰਚ ਘਨੌਰੀ ਖ਼ੁਰਦ ਗਗਨਦੀਪ ਸਿੰਘ,ਹਰਜਿੰਦਰ ਸਿੰਘ ਬਿੱਲੂ ਬੜੀ, ਸਰਪੰਚ ਕੁਲਦੀਪ ਸਿੰਘ ਦੀਦਾਰਗੜ੍ਹ, ਸਰਪੰਚ ਰਣਜੀਤ ਸਿੰਘ ਕਾਲਾਬੂਲਾ, ਸੁਖਜਿੰਦਰ ਸਿੰਘ ਦੀਦਾਰਗੜ੍ਹ,ਉੱਘੇ ਕਾਰੋਬਾਰੀ ਰਾਜਵਿੰਦਰ ਸਿੰਘ ਠੁੱਲੀਵਾਲ ਵਿਧਾਇਕ ਦੇ ਪੀਏ ਬਿੰਦਰ ਸਿੰਘ ਖ਼ਾਲਸਾ ਤੇ ੳਐਸਡੀ ਪ੍ਰਦੀਪ ਸਿੰਘ ਅਲੀਪੁਰ ਮੌਜੂਦ ਸਨ।
ਪਿਛਲੀ ਖ਼ਬਰ ਤਿਰੰਗਾ ਯਾਤਰਾ ਦਾ ਮੁੱਖ ਮਕਸਦ ਨੌਜਵਾਨਾਂ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ - ਪ੍ਰੋ. ਓਕਾਰ ਸਿੱਧੂ ਅਗਲੀ ਖ਼ਬਰ ਪੰਜਾਬ ਦੇ ਲੋਕ ਮੁੜ ਆਪ ਦੀ ਸਰਕਾਰ ਬਣਾਉਣ ਲਈ ਬੇਤਾਬ - ਐਡਵੋਕੇਟ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।