18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ੁਭਮ ਸ਼ਰਮਾ ਨੇ ਸ਼ੁਕਰਾਨਾ ਤੇ ਪੈਦਲ ਧੰਨਵਾਦੀ ਦੌਰਾ ਕੀਤਾ

ਧੂਰੀ, 17 ਅਗਸਤ (ਲਖਵੀਰ ਸਿੰਘ ਧਾਂਦਰਾ) - ਹਾਲ ਹੀ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਸ਼ੁਭਮ ਸ਼ਰਮਾ ਨੇ ਕੱਲ੍ਹ ਧੂਰੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਸ਼ੁਕਰਾਨਾ ਅਤੇ ਪੈਦਲ ਧੰਨਵਾਦੀ ਦੌਰਾ ਕੱਢਿਆ। ਇਹ ਦੌਰਾ ਸ਼ਹਿਰ ਦੇ ਪ੍ਰਮੁੱਖ ਕੱਕੜਵਾਲ ਚੌਂਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਲੰਘਿਆ।

ਅਜੀਤ ਡੈਸਕ 18-08-2026
ਧੂਰੀ, 17 ਅਗਸਤ (ਲਖਵੀਰ ਸਿੰਘ ਧਾਂਦਰਾ) - ਹਾਲ ਹੀ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਸ਼ੁਭਮ ਸ਼ਰਮਾ ਨੇ ਕੱਲ੍ਹ ਧੂਰੀ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਸ਼ੁਕਰਾਨਾ ਅਤੇ ਪੈਦਲ ਧੰਨਵਾਦੀ ਦੌਰਾ ਕੱਢਿਆ। ਇਹ ਦੌਰਾ ਸ਼ਹਿਰ ਦੇ ਪ੍ਰਮੁੱਖ ਕੱਕੜਵਾਲ ਚੌਂਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਅਤੇ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਲੰਘਿਆ। ਇਸ ਦੌਰਾਨ ਧੂਰੀ ਦੇ ਵਾਸੀਆਂ, ਸਥਾਨਕ ਦੁਕਾਨਦਾਰਾਂ ਅਤੇ ਕਾਂਗਰਸੀ ਵਰਕਰਾਂ ਨੇ ਸ਼ੁਭਮ ਸ਼ਰਮਾ ਦਾ ਨਿੱਘਾ ਸਵਾਗਤ ਕੀਤਾ ਤੇ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ। ਧੰਨਵਾਦੀ ਦੌਰੇ ਦੌਰਾਨ ਸ਼ੁਭਮ ਸ਼ਰਮਾ ਨੇ ਬਾਜ਼ਾਰਾਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਸ਼ੁਭਮ ਸ਼ਰਮਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਜੋ ਅਹਿਮ ਜ਼ਿੰਮੇਵਾਰੀ ਉਨ੍ਹਾਂ ਦੇ ਮੋਢਿਆਂ ’ਤੇ ਪਾਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਾਂਗਰਸ ਦੀ ਕੇਂਦਰੀ ਅਤੇ ਸੂਬਾ ਲੀਡਰਸ਼ਿਪ ਦਾ ਵਿਸ਼ੇਸ਼ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਾਲੇਰਕੋਟਲਾ ਵਿਖੇ ‘ਸਾਂਝਾ ਮੁਲਾਜ਼ਮ ਮੰਚ’ ਦੀਆਂ ਜਥੇਬੰਦੀਆਂ ਵੱਲੋਂ ਵਿਸ਼ਾਲ ਮੀਟਿੰਗ ਅਗਲੀ ਖ਼ਬਰ ਰਾਜਯੋਗੀ ਓਮਕਾਰ ਨੇ “ਤਣਾਅ ਮੁਕਤ ਅਤੇ ਖੁਸ਼ਹਾਲ ਜੀਵਨ” ਜਿਊਣ ਦੇ ਦੱਸੇ ਨੁਕਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।