19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਤਿੰਨ ਬੱਸਾਂ ਧੂਰੀ ਤੋਂ ਕੀਤੀਆਂ ਰਵਾਨਾ

ਧੂਰੀ, 18 ਅਗਸਤ (ਸੰਜੇ ਲਹਿਰੀ) - ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਧਾਮਾਂ ਦੇ ਦਰਸ਼ਨ ਕਰਵਾਉਣ ਲਈ ਲੈ ਕੇ ਜਾਣਗੀਆਂ।

ਅਜੀਤ ਡੈਸਕ 19-08-2026
ਧੂਰੀ, 18 ਅਗਸਤ (ਸੰਜੇ ਲਹਿਰੀ) - ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਧਾਮਾਂ ਦੇ ਦਰਸ਼ਨ ਕਰਵਾਉਣ ਲਈ ਲੈ ਕੇ ਜਾਣਗੀਆਂ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੁਖਦ, ਸੁਰੱਖਿਅਤ ਅਤੇ ਸਫ਼ਲ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਢਿੱਲੋਂ ਨੇ੍ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਤੀਰਥ ਯਾਤਰਾ ਦੀ ਇੱਛਾ ਪੂਰੀ ਕਰ ਸਕਣ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯਾਤਰਾ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਏ.ਸੀ. ਸਲੀਪਰ ਬੱਸ ਯਾਤਰਾ ਦੇ ਨਾਲ-ਨਾਲ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਚੇਅਰਮੈਨ ਨੇ ਕਿਹਾ ਕਿ ਯੋਜਨਾ ਦੇ ਪਹਿਲੇ ਪੜਾਅ ਤਹਿਤ ਹੁਣ ਤੱਕ ਕਰੀਬ 4 ਲੱਖ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਯਾਤਰਾ ’ਤੇ ਹੁਣ ਤੱਕ 148 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯੋਜਨਾ ਦਾ ਵਿਸਥਾਰ ਕਰਦਿਆਂ ਹੁਣ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਨੂੰ ਵੀ ਤੀਰਥ ਯਾਤਰਾ ਨਾਲ ਜੋੜਿਆ ਗਿਆ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਿਰਫ਼ ਧਾਰਮਿਕ ਯਾਤਰਾ ਤੱਕ ਸੀਮਤ ਨਹੀਂ, ਸਗੋਂ ਸੂਬੇ ਵਿੱਚ ਭਾਈਚਾਰਕ ਸਾਂਝ, ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਵੀ ਉਪਰਾਲਾ ਹੈ । ਸ੍ਰੀ ਢਿੱਲੋਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਦਿਆਂ ਪੰਜਾਬ ਦੀ ਖੁਸ਼ਹਾਲੀ, ਤਰੱਕੀ, ਅਮਨ-ਸ਼ਾਂਤੀ ਅਤੇ ਲੋਕਾਂ ਦੀ ਚੰਗੀ ਸਿਹਤ ਲਈ ਅਰਦਾਸ ਕਰਨ। ਇਸ ਮੌਕੇ ਬਲਾਕ ਪ੍ਰਧਾਨ ਨਰੇਸ਼ ਕੁਮਾਰ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।
ਪਿਛਲੀ ਖ਼ਬਰ ਮੇਲਾ ਛਪਾਰ ਵਾਲੀ ਜ਼ਮੀਨ ਦੀ ਬੋਲੀ 21 ਲੱਖ 51 ਹਜ਼ਾਰ ਵਿੱਚ ਹੋਈ - ਸਰਪੰਚ ਕੁਲਦੀਪ ਬੋਪਾਰਾਏ ਅਗਲੀ ਖ਼ਬਰ ਪਰਦੀਪ ਮਿੱਤਲ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।