ਨਗਰ ਕੌਂਸਲ ਧੂਰੀ ਦੀ ਪ੍ਰਧਾਨ ਬਣਨ ’ਤੇ ਅਮਰਜੋਤ ਕੌਰ ਬਾਜਵਾ ਦਾ ਸੰਗਰੂਰ ਇੰਡਸਟਰੀਅਲ ਚੈਂਬਰ ਰਜਿ. ਧੂਰੀ ਵਲੋਂ ਵਿਸ਼ੇਸ਼ ਸਨਮਾਨ
ਅਮਰਗੜ੍ਹ, 18 ਅਗਸਤ (ਜਤਿੰਦਰ ਮੰਨਵੀ) - ਪੰਜਾਬ ਅਤੇ ਪੰਥ ਦੀ ਖ਼ਾਤਰ ਆਪਣੀ ਸ਼ਹਾਦਤ ਦਾ ਜਾਮ ਪੀਣ ਵਾਲੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਦੀ ਆਗਾਮੀ ਸਾਲਾਨਾ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਇਤਿਹਾਸਕ ਇਕੱਠ ਕਰਨ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਵੱਲੋਂ ਪਿੰਡ-ਪਿੰਡ ਜਾ ਕੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਜਾਗੋਵਾਲ, ਮੰਨਵੀ ਅਤੇ ਭੂਮਸੀ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਭਰਨ ਅਤੇ ਸੰਗਤਾਂ ਨੂੰ ਲਾਮਬੰਦ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ ਗਈਆਂ।
ਨ
ਨਗਰ ਕੋਂਸਲ ਧੂਰੀ ਦੀ ਪ੍ਰਧਾਨ ਬਣਨ ਤੇ ਅਮਰਜੋਤ ਕੋਰ ਬਾਜਵਾ ਦਾ ਸੰਗਰੂਰ ਇੰਡਸਟਰੀਅਲ ਚੈਂਬਰ ਰਜਿ ਧੂਰੀ ਵੱਲੋ ਵਿਸੇਸ ਸਨਮਾਨ ਕੀਤੇ ਜਾਣ ਦਾ ਦ੍ਰਿਸ਼। ਤਸਵੀਰ : ਲਖਵੀਰ ਸਿੰਘ ਧਾਂਦਰਾ
19-08-2026
ਅਮਰਗੜ੍ਹ, 18 ਅਗਸਤ (ਜਤਿੰਦਰ ਮੰਨਵੀ) - ਪੰਜਾਬ ਅਤੇ ਪੰਥ ਦੀ ਖ਼ਾਤਰ ਆਪਣੀ ਸ਼ਹਾਦਤ ਦਾ ਜਾਮ ਪੀਣ ਵਾਲੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਜੀ ਲੌਂਗੋਵਾਲ ਦੀ ਆਗਾਮੀ ਸਾਲਾਨਾ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਨ ਅਤੇ ਇਤਿਹਾਸਕ ਇਕੱਠ ਕਰਨ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ ਵੱਲੋਂ ਪਿੰਡ-ਪਿੰਡ ਜਾ ਕੇ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਲੜੀ ਤਹਿਤ ਪਿੰਡ ਜਾਗੋਵਾਲ, ਮੰਨਵੀ ਅਤੇ ਭੂਮਸੀ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਭਰਨ ਅਤੇ ਸੰਗਤਾਂ ਨੂੰ ਲਾਮਬੰਦ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਬਰਸੀ ਸਮਾਗਮ ਦੀਆਂ ਤਿਆਰੀਆਂ ਦੀ ਰੂਪ-ਰੇਖਾ ਉਲੀਕਦਿਆਂ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਗੂਆਂ ਤੇ ਵਰਕਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ।ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਜੱਸੀ ਮੰਨਵੀ ਨੇ ਆਖਿਆ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਸ਼ਾਂਤੀ, ਅਮਨ ਅਤੇ ਪੰਜਾਬ ਦੇ ਹੱਕਾਂ ਦੇ ਅਲੰਬਰਦਾਰ ਸਨ, ਜਿਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਚਾਨਣ-ਮੁਨਾਰਾ ਬਣਿਆ ਰਹੇਗਾ। ਜੱਸੀ ਮੰਨਵੀ ਨੇ ਆਖਿਆ ਕਿ ਹਲਕਾ ਅਮਰਗੜ੍ਹ ਤੋਂ ਅਕਾਲੀ ਦਲ ਦੇ ਵਰਕਰਾਂ ਅਤੇ ਸੰਗਤਾਂ ਦੇ ਵੱਡੇ ਕਾਫ਼ਲੇ ਇਸ ਸ਼ਹੀਦੀ ਸਮਾਗਮ ਵਿਚ ਸ਼ਮੂਲੀਅਤ ਕਰਕੇ ਆਪਣੇ ਮਹਿਬੂਬ ਰਹਿਬਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਭਰੋਸਾ ਦਿਵਾਇਆ ਕਿ ਬਰਸੀ ਸਮਾਗਮ ਵਿਚ ਹਲਕੇ ਦੀ ਹਾਜ਼ਰੀ ਪ੍ਰਭਾਵਸ਼ਾਲੀ ਹੋਵੇਗੀ। ਇਸ ਮੌਕੇ ਸਤਿੰਦਰ ਸਿੰਘ ਕਾਲਾ, ਸਾਬਕਾ ਸਰਪੰਚ ਰਾਮ ਸਿੰਘ ਮੰਨਵੀ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬੂਲਾਪੁਰ, ਦਵਿੰਦਰ ਗੁਰਨਾ ਤੇ ਗੁਰਪ੍ਰੀਤ ਸਿੰਘ ਲਾਲੀ ਸਮੇਤ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।