20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਹਿੰਗਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਦੋਸ਼ੀ-ਰੌਕੀ ਬਾਂਸਲ

ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)-ਬਲਾਕ ਕਾਂਗਰਸ ਸੰਗਰੂਰ ਦੇ ਪ੍ਰਧਾਨ ਰੌਕੀ ਬਾਂਸਲ ਨੇ ਕਿਹਾ ਕਿ ਮੌਜੂਦਾ ਸਮੇਂ ਰੋਜਾਨਾ ਵਰਤੋਂ ਦੀ ਵਸਤਾ ਦੀ ਕੀਮਤਾਂ ਅਸਮਾਨੀ ਚੜ੍ਹੀਆਂ ਹੋਈਆਂ ਹਨ ਜਿਵੇਂ ਕਿ ਚੀਨੀ, ਗੁੜ, ਸ਼ੰਕਰ ਦੇ ਬਾਅ ਅਸਮਾਨ ਨੂੰ ਛੂਹ ਰਹੇ ਹਨ। ਉਨ੍ਹਾਂ ਚਿੰਤਾਂ ਜਤਾਈ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਗਲਤ ਨੀਤੀਆਂ ਕਾਰਨ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੀ ਰੌਣਕਾਂ ਨੂੰ ਵੀ ਖਤਮ ਕਰ ਦੇਣਾ ਹੈ।

ਕਰਵਾਏ ਗਏ ਸਮਾਗਮ ਦੀਆਂ ਵੱਖ-ਵੱਖ ਝਲਕੀਆਂ। ਤਸਵੀਰ – ਮੁਕੇਸ਼ ਕੁਮਾਰ 20-08-2026
ਸੰਗਰੂਰ, 19 ਅਗਸਤ (ਅਮਨਦੀਪ ਸਿੰਘ ਬਿੱਟਾ)-ਬਲਾਕ ਕਾਂਗਰਸ ਸੰਗਰੂਰ ਦੇ ਪ੍ਰਧਾਨ ਰੌਕੀ ਬਾਂਸਲ ਨੇ ਕਿਹਾ ਕਿ ਮੌਜੂਦਾ ਸਮੇਂ ਰੋਜਾਨਾ ਵਰਤੋਂ ਦੀ ਵਸਤਾ ਦੀ ਕੀਮਤਾਂ ਅਸਮਾਨੀ ਚੜ੍ਹੀਆਂ ਹੋਈਆਂ ਹਨ ਜਿਵੇਂ ਕਿ ਚੀਨੀ, ਗੁੜ, ਸ਼ੰਕਰ ਦੇ ਬਾਅ ਅਸਮਾਨ ਨੂੰ ਛੂਹ ਰਹੇ ਹਨ। ਉਨ੍ਹਾਂ ਚਿੰਤਾਂ ਜਤਾਈ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਗਲਤ ਨੀਤੀਆਂ ਕਾਰਨ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੀ ਰੌਣਕਾਂ ਨੂੰ ਵੀ ਖਤਮ ਕਰ ਦੇਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਮੁਫਤ ਸਹੂਲਤਾਂ ਜਾਂ ਸਬਸਿਡੀਆਂ ਦੇ ਨਾਮ ਉੱਤੇ ਆਮ ਲੋਕਾਂ ਦੀ ਜੇਬਾਂ ਉੱਪਰ ਵੱਡਾ ਡਾਕਾ ਮਾਰਨ ਵਿਚ ਲੱਗੀਆਂ ਹੋਈਆਂ ਹਨ। ਕੇਂਦਰ ਅਤੇ ਪੰਜਾਬ ਸਰਕਾਰ ਦੇ ਹਰ ਫਰੰਟ ਉੱਤੇ ਫੇਲ੍ਹ ਹੋਣ ਦਾ ਦੋਸ਼ ਲਗਾਉਂਦਿਆਂ ਰੌਕੀ ਬਾਂਸਲ ਨੇ ਕਿਹਾ ਕਿ ਅੱਜ ਕੇਵਲ ਪੰਜਾਬ ਹੀ ਨਹੀਂ ਬਲਕਿ ਪੂਰਾ ਦੇਸ਼ ਬਦਲਾਅ ਦੇ ਰੌਅ ਵਿਚ ਹੈ। ਇਹ ਬਦਲਾਅ ਕੇਵਲ ਕਾਂਗਰਸ ਪਾਰਟੀ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੀ ਦੇ ਸਕਦੀ ਹੈ। ਰੌਕੀ ਬਾਂਸਲ ਨੇ ਇਹ ਵੀ ਦਾਅਵਾ ਕੀਤਾ ਕਿ ਬਦਲਾਅ ਦੀ ਸ਼ੁਰੂਆਤ ਪੰਜਾਬ ਵਿਚ ਸੰਗਰੂਰ ਜ਼ਿਲ੍ਹੇ ਤੋਂ ਹੋਵੇਗੀ ਜਿੱਥੋਂ ਸ੍ਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਸ਼ਾਨਦਾਰ ਜਿੱਤ ਦਾ ਇਤਿਹਾਸ ਸਿਰਜਿਆ ਜਾਵੇਗਾ ਅਤੇ ਹੂੰਝਾਂ ਫੇਰ ਪ੍ਰਦਰਸ਼ਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਸੈਂਕੜੇ ਦਿਵਿਆਂਗ ਵਿਅਕਤੀਆਂ ਵਲੋਂ ਮੁੱਖ ਮੰਤਰੀ ਦਫਤਰ ਅਤੇ ਕੱਕੜਵਾਲ ਚੌਕ ਵਿਖੇ ਧਰਨਾ ਲਗਾਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ... ਅਗਲੀ ਖ਼ਬਰ ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਕੀਤਾ ਦੁੱਭਰ-ਮਨਪ੍ਰੀਤ ਵੜੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।