20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੈਲੋ ਪਲਾਂਟ ਨੂੰ ਲੈ ਕੇ ਬੀਕੇਯੂ ਉਗਰਾਹਾਂ ਦਾ ਧਰਨਾ 18ਵੇਂ ਦਿਨ ਵਿੱਚ ਦਾਖ਼ਲ

ਲਹਿਰਾਗਾਗਾ, 19 ਅਗਸਤ (ਅਸ਼ੋਕ ਗਰਗ) - ਸੋਰਵ ਕੰਪਲੈਕਸ ਵਿੱਚ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ ਅਤੇ ਪੰਜਾਬੀ ਸਾਹਿਤ ਸਭਾ ਦੀ ਪ੍ਰਧਾਨ ਨਿਰਮਲਾ ਗਰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 20-08-2026
ਲਹਿਰਾਗਾਗਾ, 19 ਅਗਸਤ (ਅਸ਼ੋਕ ਗਰਗ) - ਸੋਰਵ ਕੰਪਲੈਕਸ ਵਿੱਚ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਧਰਮ ਪਤਨੀ ਸੀਮਾ ਗੋਇਲ ਅਤੇ ਪੰਜਾਬੀ ਸਾਹਿਤ ਸਭਾ ਦੀ ਪ੍ਰਧਾਨ ਨਿਰਮਲਾ ਗਰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡੀ.ਐੱਸ.ਪੀ. ਪਲਵਿੰਦਰ ਸਿੰਘ ਦੀ ਧਰਮ ਪਤਨੀ ਮੈਡਮ ਰਣਦੀਪ ਕੌਰ ਨੇ ਤੀਆਂ ਦੇ ਤਿਉਹਾਰ ਦੀ ਪੰਜਾਬੀ ਸੱਭਿਆਚਾਰ ਵਿੱਚ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਤੀਆਂ ਪੰਜਾਬੀ ਮੁਟਿਆਰਾਂ ਦੇ ਚਾਅ, ਖੁਸ਼ੀਆਂ ਅਤੇ ਸਾਂਝ ਦਾ ਪ੍ਰਤੀਕ ਹਨ। ਸਮਾਗਮ ਦੌਰਾਨ ਔਰਤਾਂ ਨੇ ਪੰਜਾਬੀ ਪਹਿਰਾਵੇ ਵਿੱਚ ਸ਼ਿਰਕਤ ਕਰਕੇ ਤੀਆਂ ਦੀ ਰਵਾਇਤੀ ਰੌਣਕ ਨੂੰ ਚਾਰ ਚੰਨ ਲਗਾਏ। ਗਿੱਧੇ, ਬੋਲੀਆਂ ਅਤੇ ਪੰਜਾਬੀ ਲੋਕ-ਗੀਤਾਂ ਨੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਔਰਤਾਂ ਨੇ ਤੀਆਂ ਦੇ ਪੁਰਾਤਨ ਰੂਪ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਖੂਬ ਆਨੰਦ ਮਾਣਿਆ। ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਪਿਛਲੀ ਖ਼ਬਰ ਵਲੰਟੀਅਰਜ਼ ਨੂੰ ਨਸ਼ਾ ਮੁਕਤੀ ਸਹੁੰ ਚੁਕਾਈ ਅਗਲੀ ਖ਼ਬਰ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵਲੋਂ ਪਿੰਡ ਬਾਲੀਆਂ ਵਿਖੇ ਧਨੌਲਾ ਡਰੇਨ ’ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।