24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐੱਸ.ਸੀ. ਕਮਿਸ਼ਨ ਪੰਜਾਬ ਵੱਲੋਂ ਸੰਗਰੂਰ ਦੇ ਡਾ. ਅੰਬੇਡਕਰ ਨਗਰ ਅਤੇ ਸੁੰਦਰ ਬਸਤੀ ਦਾ ਦੌਰਾ

ਸੰਗਰੂਰ, 22 ਅਗਸਤ (ਧੀਰਜ ਪਸ਼ੌਰੀਆ) - ਸੰਗਰੂਰ ਦੇ ਡਾ. ਅੰਬੇਦਕਰ ਨਗਰ ਅਤੇ ਸੁੰਦਰ ਬਸਤੀ ਵਿੱਚ ਸੀਵਰੇਜ ਨਿਕਾਸੀ ਅਤੇ ਪੀਣ ਵਾਲੇ ਪਾਣੀ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਹਨਾਂ ਦੋਵਾਂ ਕਲੋਨੀਆਂ ਦਾ ਦੌਰਾ ਕੀਤਾ ਗਿਆ ਹੈ ਜਿੱਥੇ ਲੋਕਾਂ ਨੇ ਦੱਸਿਆ ਕਿ ਉਹ ਸੀਵਰੇਜ ਓਵਰਫਲੋਅ ਅਤੇ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋ ਜਾਣ ਤੋਂ ਬਹੁਤ ਪਰੇਸ਼ਾਨ ਹਨ।

ਅਜੀਤ ਡੈਸਕ 23-08-2026
ਸੰਗਰੂਰ, 22 ਅਗਸਤ (ਧੀਰਜ ਪਸ਼ੌਰੀਆ) - ਸੰਗਰੂਰ ਦੇ ਡਾ. ਅੰਬੇਦਕਰ ਨਗਰ ਅਤੇ ਸੁੰਦਰ ਬਸਤੀ ਵਿੱਚ ਸੀਵਰੇਜ ਨਿਕਾਸੀ ਅਤੇ ਪੀਣ ਵਾਲੇ ਪਾਣੀ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਹਨਾਂ ਦੋਵਾਂ ਕਲੋਨੀਆਂ ਦਾ ਦੌਰਾ ਕੀਤਾ ਗਿਆ ਹੈ ਜਿੱਥੇ ਲੋਕਾਂ ਨੇ ਦੱਸਿਆ ਕਿ ਉਹ ਸੀਵਰੇਜ ਓਵਰਫਲੋਅ ਅਤੇ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋ ਜਾਣ ਤੋਂ ਬਹੁਤ ਪਰੇਸ਼ਾਨ ਹਨ। ਇਸ ਸਬੰਧੀ ਉਹਨਾਂ ਡਿਪਟੀ ਕਮਿਸ਼ਨਰ, ਕਾਰਜ ਸਾਧਕ ਅਫਸਰ ਨਗਰ ਕੌਂਸਲ ਅਤੇ ਪ੍ਰਧਾਨ ਨਗਰ ਕੌਂਸਲ ਨੂੰ ਵਾਰ ਵਾਰ ਜਾਨੂ ਕਰਵਾਇਆ ਹੈ ਪਰ ਕਿਤੇ ਵੀ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਈ। ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਨੇ ਇਹਨਾਂ ਕਲੋਨੀਆਂ ਵਿੱਚ ਬਦਤਰ ਸਥਿਤੀ ਨੂੰ ਦੇਖਣ ਤੋਂ ਬਾਅਦ ਪਾਣੀ ਅਤੇ ਸੀਵਰੇਜ ਸਮੱਸਿਆਵਾਂ ਦੇ ਹੱਲ ਲਈ ਸਖ਼ਤ ਹੁਕਮ ਦਿੰਦਿਆਂ ਇਸ ਦਾ 15 ਦਿਨਾਂ ਦੇ ਅੰਦਰ ਸਮੱਸਿਆਵਾਂ ਹੱਲ ਕਰਨ ਦੀ ਹਦਾਇਤ ਕੀਤੀ ਹੈ। ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ ਵੱਲੋਂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੇ ਨਾਲ ਨਾਲ ਕਾਰਜ ਸਾਧਕ ਅਫਸਰ ਨਗਰ ਕੌਂਸਲ ਸੰਗਰੂਰ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਨਾਲ ਸੰਬੰਧਿਤ ਹਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਦੌਰਾਨ ਵਾਟਰ ਸਪਲਾਈ ਪਾਈਪਾਂ ਦੀ ਲੀਕੇਜ, ਸੀਵਰੇਜ ਦੀ ਲੀਕੇਜ ਅਤੇ ਹੋਰ ਜਨਤਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਠੀਕ ਕਰਨ ਲਈ ਕਿਹਾ ਗਿਆ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਜਨਤਾ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਪਹਿਲੀ ਤਰਜੀਹ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਕਲੋਨੀ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਹਥੋਆ ਦੇ ਤੀਆਂ ਮੇਲੇ ਦੌਰਾਨ ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ ਮੰਡੇਰ ਨੇ ਗਿੱਧਾ ਅਤੇ ਬੋਲੀਆਂ ਪਾ ਕੇ ਤੀਆਂ ਦਾ ਪਿੜ... ਅਗਲੀ ਖ਼ਬਰ ਘੱਗਰ ’ਚ ਪਾਣੀ ਵਧਿਆ, ਸਹਾਇਕ ਨਦੀਆਂ ਦਾ ਪੱਧਰ ਘਟਣ ਲੱਗਾ; ਹੜ੍ਹ ਦਾ ਖਤਰਾ ਫਿਲਹਾਲ ਟਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।