23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਰਾੜਾ ਸਾਹਿਬ ਵਿਖੇ 24 ਅਤੇ 25 ਨੂੰ ਲੱਗੇਗਾ ਦਸਤਾਰ ਕੈਂਪ

ਅਹਿਮਦਗੜ੍ਹ, 22 ਅਗਸਤ (ਰਣਧੀਰ ਸਿੰਘ ਮਹੋਲੀ) - ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਬਰਸੀ ਅਤੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਦੀ ਪਹਿਲੀ ਬਰਸੀ ਸਮਾਗਮ ਤੇ ਹਰ ਸਾਲ ਦੀ ਤਰ੍ਹਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸੰਤ ਬਾਬਾ ਅਮਰ ਸਿੰਘ ਜੀ ਰਾੜਾ ਸਾਹਿਬ ਦੀ ਅਗਵਾਈ ਅਤੇ ਗੁਰਦੁਆਰਾ ਟਰੱਸਟ ਦੇ ਸਹਿਯੋਗ ਨਾਲ 24 ਅਤੇ 25 ਅਗਸਤ ਨੂੰ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਕੈਂਪ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਕੋਲ ਲਗਾਇਆ ਜਾਵੇਗਾ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਪਤਿਤ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ੇਸ਼ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 23-08-2026
ਅਹਿਮਦਗੜ੍ਹ, 22 ਅਗਸਤ (ਰਣਧੀਰ ਸਿੰਘ ਮਹੋਲੀ) - ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 51ਵੀਂ ਬਰਸੀ ਅਤੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਦੀ ਪਹਿਲੀ ਬਰਸੀ ਸਮਾਗਮ ਤੇ ਹਰ ਸਾਲ ਦੀ ਤਰ੍ਹਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸੰਤ ਬਾਬਾ ਅਮਰ ਸਿੰਘ ਜੀ ਰਾੜਾ ਸਾਹਿਬ ਦੀ ਅਗਵਾਈ ਅਤੇ ਗੁਰਦੁਆਰਾ ਟਰੱਸਟ ਦੇ ਸਹਿਯੋਗ ਨਾਲ 24 ਅਤੇ 25 ਅਗਸਤ ਨੂੰ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਕੈਂਪ ਗੁਰਦੁਆਰਾ ਸਾਹਿਬ ਦੇ ਮੇਨ ਗੇਟ ਕੋਲ ਲਗਾਇਆ ਜਾਵੇਗਾ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਪਤਿਤ ਹੋ ਰਹੀ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕਰਨ ਸੰਬੰਧੀ ਵਿਸ਼ੇਸ਼ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਗੁਰਬਾਣੀ ਤੇ ਇਤਿਹਾਸ ਸੰਬੰਧੀ ਜਾਣਕਾਰੀ ਦੇਣ ਵਾਲੇ ਬੱਚਿਆਂ ਨੂੰ ਦਸਤਾਰਾਂ ਮੈਡਲ ਤੇ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ ਅਤੇ ਪੱਕੇ ਤੌਰ ਤੇ ਸਾਬਤ ਸੂਰਤ ਤੇ ਪੱਕੇ ਤੌਰ ਤੇ ਦਸਤਾਰ ਸਜਾਉਣ ਦਾ ਪ੍ਰਣ ਕਰਨ ਵਾਲੇ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕਰਦੇ ਹੋਏ ਸੋਹਣੀ ਦਸਤਾਰ ਸਜਾਈ ਜਾਵੇਗੀ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਮੁੱਖ ਸਲਾਹਕਾਰ ਅਮਨਦੀਪ ਸਿੰਘ ਰਤਨ, ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ, ਸੁਖਚੈਨ ਸਿੰਘ ਭੈਣੀ, ਹਰਪ੍ਰੀਤ ਸਿੰਘ ਚੀਮਾਂ, ਧਰਮਪ੍ਰੀਤ ਸਿੰਘ ਦੁਲਮਾ, ਤਰਨਵੀਰ ਸਿੰਘ ਅਲੀਪੁਰ, ਗੁਰਵਿੰਦਰ ਸਿੰਘ ਸਿਆੜ, ਜੀ.ਡੀ ਸਿੰਘ ਘਵੱਦੀ, ਪ੍ਰਚਾਰਕ ਪ੍ਰਦੀਪ ਸਿੰਘ ਬਦੀਨਪੁਰ, ਪ੍ਰਭਪਿੰਦਰ ਸਿੰਘ ਬਾਠਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਲਜ ਦੀ ਪ੍ਰਧਾਨਗੀ ਸੰਬੰਧੀ ਤਕਰਾਰਬਾਜ਼ੀ ਦੇ ਚੱਲਦਿਆਂ ਹੋਏ ਕਤਲ ਦੇ ਦੋਸ਼ਾਂ ਵਿੱਚੋਂ 9 ਬਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਹਨ ਨਵੇਂ ਉਪਰਾਲੇ ਰਾਜਨ ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।