25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 25 ਕਿਸਾਨਾਂ ਨੇ ਲਿਆ ਭਾਗ

ਦਿੜ੍ਹਬਾ ਮੰਡੀ, 23 ਅਗਸਤ (ਜਸਵੀਰ ਸਿੰਘ ਔਜਲਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਘਨੌੜ ਜੱਟਾਂ, ਬਲਾਕ ਦਿੜ੍ਹਬਾ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਅਭਿਆਸਾਂ ਤੋਂ ਜਾਣੂ ਕਰਵਾਉਣ ਲਈ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕੁੱਲ 25 ਕਿਸਾਨਾਂ ਨੇ ਭਾਗ ਲਿਆ।

ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 25 ਕਿਸਾਨਾਂ ਨੇ ਲਿਆ ਭਾਗ 24-08-2026
ਦਿੜ੍ਹਬਾ ਮੰਡੀ, 23 ਅਗਸਤ (ਜਸਵੀਰ ਸਿੰਘ ਔਜਲਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਘਨੌੜ ਜੱਟਾਂ, ਬਲਾਕ ਦਿੜ੍ਹਬਾ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਅਭਿਆਸਾਂ ਤੋਂ ਜਾਣੂ ਕਰਵਾਉਣ ਲਈ ਪੰਜ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕੁੱਲ 25 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਕੋਰਸ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਅਤੇ ਮਸ਼ੀਨਰੀ ਦੀ ਵਰਤੋਂ ਸਬੰਧੀ ਡਾ: ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ ਅਤੇ ਪਾਵਰ ਇੰਜੀਨੀਅਰਿੰਗ), ਡਾ: ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਕੋਰਸ ਦੀ ਸ਼ੁਰੂਆਤ ਕਰਦਿਆਂ ਸੰਗਰੂਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨਾਲ ਵਾਤਾਵਰਣ ਅਤੇ ਮਿੱਟੀ ਦੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।
ਪਿਛਲੀ ਖ਼ਬਰ ਕੀਵੀ ਫਿਟਨੈੱਸ ਅਹਿਮਦਗੜ੍ਹ ਵਲੋਂ ਸ਼ਾਨਦਾਰ ਬੈਂਚ ਪ੍ਰੈੱਸ ਡੰਬਲ ਹੋਲਡਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਧਾਲੀਵਾਲ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਕੀਤਾ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।