26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕਾਮਨਵੈਲਥ ਖੇਡਾਂ ’ਚ ਚਾਂਦੀ ਦਾ ਤਗ਼ਮਾ ਜੇਤੂ ਹਰਜਿੰਦਰ ਕੌਰ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 25 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਵੇਟ ਲਿਫਟਿੰਗ ਟ੍ਰੇਨਿੰਗ ਸੈਂਟਰ ਵਲੋਂ ਕੋਚ ਜਸਪਾਲ ਸਿੰਘ ਥਿੰਦ ਦੀ ਅਗਵਾਈ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਭੀਂਡਸਾ ਸ਼ਾਮਿਲ ਹੋਏ।

ਅਜੀਤ ਡੈਸਕ 26-08-2026
ਸੁਨਾਮ ਊਧਮ ਸਿੰਘ ਵਾਲਾ, 25 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਵੇਟ ਲਿਫਟਿੰਗ ਟ੍ਰੇਨਿੰਗ ਸੈਂਟਰ ਵਲੋਂ ਕੋਚ ਜਸਪਾਲ ਸਿੰਘ ਥਿੰਦ ਦੀ ਅਗਵਾਈ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਭੀਂਡਸਾ ਸ਼ਾਮਿਲ ਹੋਏ। ਸਮਾਰੋਹ ਦੌਰਾਨ ਕਾਮਨਵੇਲਥ ਖੇਡਾਂ ਦੇ 69 ਕਿਲੋ ਭਾਰ ਵਰਗ ਵੇਟ ਲਿਫਟਿੰਗ ਮੁਕਾਬਲੇ ਵਿਚ ਭਾਰਤ ਲਈ ਚਾਂਦੀ ਦਾ ਤਗਮਾ ਜੇਤੂ ਖਿਡਾਰਨ ਹਰਜਿੰਦਰ ਕੌਰ ਨੂੰ ਵੱਖ ਵੱਖ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਗਿਆ। ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਸਪੁੱਤਰ ਉਲੰਪੀਅਨ ਅਰਜਨ ਐਵਾਰਡੀ ਅਸੋ਼ੋਕ ਧਿਆਨ ਚੰਦ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜ਼ਵਾਨ ਅਕਾਲੀ ਆਗੂ ਅਮਨਬੀਰ ਸਿੰਘ ਚੈਰੀ , ਮਲਕੀਤ ਸਿੰਘ ਚੰਗਾਲ, ਪ੍ਰਿਤਪਾਲ ਸਿੰਘ ਹਾਂਡਾ, ਰਿਪੁਦਮਨ ਸਿੰਘ ਢਿੱਲੋਂ, ਕੌਂਸਲਰ ਵਿਜੇ ਲੰਕੇਸ਼, ਗੁਰਚਰਨ ਸਿੰਘ ਧਾਲੀਵਾਲ, ਕੰਵਰਜੀਤ ਸਿੰਘ ਲੱਕੀ ਧਾਲੀਵਾਲ, ਮਨਦੀਪ ਸਿੰਘ ਸਮੇਤ ਹੋਰਨਾਂ ਸੰਸਥਾਵਾਂ ਵੱਲੋਂ ਵੀ ਹਰਜਿੰਦਰ ਕੌਰ ਨੂੰ ਸਨਮਾਨਿਤ ਕੀਤਾ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਵੇਟ ਲਿਫਟਰ ਹਰਜਿੰਦਰ ਕੌਰ ਦੀ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦੀ ਮਿਸਾਲ ਹੈ। ਨੌਜਵਾਨ ਪੀੜ੍ਹੀ ਨੂੰ ਹਰਜਿੰਦਰ ਦੀ ਖੇਡ ਤੋਂ ਸੇਧ ਲੈਣ ਦੀ ਲੋੜ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕੋਚ ਜਸਪਾਲ ਸਿੰਘ ਥਿੰਦ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਣਥੱਕ ਮਿਹਨਤ ਤੇ ਸਮਰਪਣ ਭਾਵਨਾ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ।ਇਸ ਮੌਕੇ ਅਕਾਲੀ ਆਗੂ ਕੁਲਦੀਪ ਸਿੰਘ ਬੁੱਗਰਾ, ਸੋਮ ਸਿੰਘ, ਮਾਸਟਰ ਦਲਜੀਤ ਸਿੰਘ, ਕੇਸਰ ਸਿੰਘ ਢੋਟ, ਅਜੈਬ ਸਿੰਘ ਸੱਗੂ, ਕੋਚ ਸੁਨੀਲ ਵਰਮਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਭਗਵਾਨਪੁਰਾ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਵਿਧਾਇਕ ਰਹਿਮਾਨ ਵਲੋਂ ਫਰਵਾਲੀ ਵਿਖੇ ਖੇਡ ਗਰਾਊਂਡ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।