ਮਨਿਸਟੀਰੀਅਲ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਦੌਰਾਨ ਦਫ਼ਤਰਾਂ ਵਿੱਚ ਸੁੰਨਸਾਨ ਪੱਸਰੀ
ਸੰਗਰੂਰ, 25 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ 17 ਅਗਸਤ ਤੋਂ ਚੱਲ ਰਹੀ ਕਲਮ ਛੋੜ ਹੜਤਾਲ ਦੌਰਾਨ ਅੱਜ ਸੰਗਰੂਰ ਦੇ ਦਫ਼ਤਰਾਂ ਵਿੱਚ ਮੁਲਾਜ਼ਮਾਂ ਵੱਲੋਂ ਕੰਮ ਠੱਪ ਰੱਖਿਆ ਗਿਆ। ਇਸ ਦੌਰਾਨ ਦਫ਼ਤਰਾਂ ਵਿੱਚ ਜਾ ਕੇ ਦੇਖਿਆ ਤਾਂ ਮੁਲਾਜ਼ਮ ਦਰੀਆਂ ਤੇ ਬੈਠਕੇ ਰੋਸ ਜ਼ਾਹਿਰ ਕਰ ਰਹੇ ਸਨ ਅਤੇ ਸੀਟਾਂ ਖ਼ਾਲੀ ਪਈਆਂ ਸਨ, ਦਫ਼ਤਰਾਂ ਦੇ ਅੰਦਰ ਸੀਟਾਂ ਖ਼ਾਲੀ ਦਿਖੀਆਂ ਅਤੇ ਸੁੰਨ ਪਸਰੀ ਦਿਖਾਈ ਦਿੱਤੀ।
ਸੰਗਰੂਰ, 25 ਅਗਸਤ (ਧੀਰਜ ਪਸ਼ੋਰੀਆ) - ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ 17 ਅਗਸਤ ਤੋਂ ਚੱਲ ਰਹੀ ਕਲਮ ਛੋੜ ਹੜਤਾਲ ਦੌਰਾਨ ਅੱਜ ਸੰਗਰੂਰ ਦੇ ਦਫ਼ਤਰਾਂ ਵਿੱਚ ਮੁਲਾਜ਼ਮਾਂ ਵੱਲੋਂ ਕੰਮ ਠੱਪ ਰੱਖਿਆ ਗਿਆ। ਇਸ ਦੌਰਾਨ ਦਫ਼ਤਰਾਂ ਵਿੱਚ ਜਾ ਕੇ ਦੇਖਿਆ ਤਾਂ ਮੁਲਾਜ਼ਮ ਦਰੀਆਂ ਤੇ ਬੈਠਕੇ ਰੋਸ ਜ਼ਾਹਿਰ ਕਰ ਰਹੇ ਸਨ ਅਤੇ ਸੀਟਾਂ ਖ਼ਾਲੀ ਪਈਆਂ ਸਨ, ਦਫ਼ਤਰਾਂ ਦੇ ਅੰਦਰ ਸੀਟਾਂ ਖ਼ਾਲੀ ਦਿਖੀਆਂ ਅਤੇ ਸੁੰਨ ਪਸਰੀ ਦਿਖਾਈ ਦਿੱਤੀ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਭੀਖੀ, ਵਧੀਕ ਸਕੱਤਰ ਜਨਰਲ ਹਰਵਿੰਦਰ ਸਿੰਘ ਕਾਲਾ ਘਰਾਚੋਂ ਨਾਲ ਗੱਲ ਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ, ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਮਜਬੂਰੀ ਵਿੱਚ ਸੂਬਾ ਕਮੇਟੀ ਦੇ ਆਦੇਸ਼ ਅਨੁਸਾਰ ਦਫ਼ਤਰਾਂ ਵਿੱਚ ਕੰਮ ਬੰਦ ਕਰਕੇ ਰੋਸ ਜ਼ਾਹਿਰ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਆਦੇਸ਼ ਮੁਤਾਬਿਕ 26 ਤੱਕ ਕਲਮ ਛੋੜ ਹੜਤਾਲ ਉਪਰੰਤ 27 ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵੱਲੋਂ ਦਿੱਤੇ ਸੱਦੇ ਅਨੁਸਾਰ “ਪੰਜਾਬ ਬੰਦ” ਦੇ ਐਕਸ਼ਨ ਵਿੱਚ ਸਮੂਹਿਕ ਛੁੱਟੀ ਲੈ ਕੇ ਸਾਂਝੇ ਤੌਰ ਤੇ ਰੋਸ ਰੈਲੀ ਅਤੇ ਰੋਸ ਮਾਰਚ ਕੀਤਾ ਜਾਵੇਗਾ। ਸੋਸ਼ਲ ਮੀਡੀਆ ਰਾਹੀਂ ਕੁੱਝ ਲੋਕਾਂ ਵੱਲੋਂ ਗ਼ਲਤ ਖ਼ਬਰ ਫੈਲਾਈ ਜਾ ਰਹੀ ਹੈ ਕਿ 27 ਨੂੰ ਬਾਜ਼ਾਰ ਬੰਦ ਹੋਣਗੇ ਜਦਕਿ ਮੁਲਾਜ਼ਮਾਂ ਵੱਲੋਂ ਆਪਣੀ ਸਮੂਹਿਕ ਛੁੱਟੀ ਲੈ ਕੇ ਸਿਰਫ਼ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਕੰਮ ਬੰਦ ਕੀਤਾ ਜਾਵੇਗਾ, ਉਨ੍ਹਾਂ ਨੇ ਕਿਹਾ ਕਿ 27 ਅਗਸਤ ਨੂੰ ਸਕੱਤਰੇਤ ਤੋਂ ਲੈ ਕੇ ਫ਼ੀਲਡ ਦੇ ਤਹਿਸੀਲ ਪੱਧਰ ਤੱਕ ਸਰਕਾਰੀ ਅਦਾਰਿਆਂ ਦੇ ਮੁਲਾਜ਼ਮ ਛੁੱਟੀ ਤੇ ਰਹਿਣਗੇ। ਆਮ ਪਬਲਿਕ ਨੂੰ ਕਿਸੇ ਵੀ ਤਰਾਂ ਦੀ ਆਉਣ ਜਾਣ ਦੀ ਪ੍ਰੇਸ਼ਾਨੀ ਜਾ ਬਾਜ਼ਾਰ ਬੰਦ ਕਰਵਾਉਣ ਦਾ ਸਾਡਾ ਕੋਈ ਐਕਸ਼ਨ ਨਹੀਂ ਹੈ। ਉਨ੍ਹਾਂ ਪਬਲਿਕ ਨੂੰ ਅਪੀਲ ਕੀਤੀ ਕਿ ਇਹੋ ਜਿਹੀਆਂ ਝੂਠੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ।